ਪੜਚੋਲ ਕਰੋ

Punjab: ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਹੋਵੇਗੀ ਸ਼ੁਰੂ, ਜਾਰੀ ਹੋਵੇਗਾ ਨੋਟੀਫਿਕੇਸ਼ਨ

ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਮੰਗਲਵਾਰ ਤੋਂ ਯਾਨੀ ਅੱਜ ਤੋਂ ਸ਼ੁਰੂ ਹੋਵੇਗੀ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਇਸਦੀ ਜਾਣਕਾਰੀ ਦਿੱਤੀ ਸੀ।

ਚੰਡੀਗੜ੍ਹ: ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਮੰਗਲਵਾਰ ਤੋਂ ਯਾਨੀ ਅੱਜ ਤੋਂ ਸ਼ੁਰੂ ਹੋਵੇਗੀ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਇਸਦੀ ਜਾਣਕਾਰੀ ਦਿੱਤੀ ਸੀ। ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਮੈਂਬਰ ਅੰਬਿਕਾ ਸੋਨੀ (ਕਾਂਗਰਸ) ਅਤੇ ਬਲਵਿੰਦਰ ਸਿੰਘ ਭੂੰਦੜ (ਸ਼੍ਰੋਮਣੀ ਅਕਾਲੀ ਦਲ) ਦੇ ਅਹੁਦੇ ਦੀ ਮਿਆਦ 4 ਜੁਲਾਈ ਨੂੰ ਖ਼ਤਮ ਹੋ ਰਹੀ ਹੈ।

ਐਸ ਕਰੁਣਾ ਰਾਜੂ ਨੇ ਇੱਕ ਅਧਿਕਾਰਤ ਰੀਲੀਜ਼ ਵਿੱਚ ਕਿਹਾ, "ਪੰਜਾਬ ਰਾਜ ਤੋਂ ਰਾਜ ਸਭਾ ਦੇ ਦੋ ਮੈਂਬਰਾਂ ਦੀ ਚੋਣ ਕਰਨ ਲਈ ਨੋਟੀਫਿਕੇਸ਼ਨ ਮੰਗਲਵਾਰ ਨੂੰ ਜਾਰੀ ਕੀਤਾ ਜਾਵੇਗਾ, ਉਮੀਦਵਾਰ 31 ਮਈ ਤੱਕ ਨਾਮਜ਼ਦਗੀਆਂ ਭਰ ਸਕਦੇ ਹਨ।" ਉਨ੍ਹਾਂ ਅੱਗੇ ਕਿਹਾ ਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ ਨੂੰ ਹੋਵੇਗੀ, ਜਦਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ ਰੱਖੀ ਗਈ ਹੈ।

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਫਾਰਮ 2-ਸੀ ਵਿੱਚ ਦਾਖਲ ਕੀਤੇ ਜਾਣੇ ਹਨ ਅਤੇ ਇਸ ਸਬੰਧੀ ਖਾਲੀ ਫਾਰਮ ਸਕੱਤਰ ਪੰਜਾਬ ਵਿਧਾਨ ਸਭਾ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ, ਬਸ਼ਰਤੇ ਕਿ ਫਾਰਮ ਨਿਰਧਾਰਤ ਫਾਰਮੈਟ ਵਿੱਚ ਟਾਈਪ ਕੀਤਾ ਹੋਵੇ।ਰਾਜਾਂ ਦੀ ਕੌਂਸਲ ਦੇ ਮੈਂਬਰਾਂ ਲਈ ਯੋਗਤਾ ਪੂਰੀ ਕਰਨ ਲਈ ਉਮੀਦਵਾਰ ਦਾ ਭਾਰਤ 'ਚ ਕਿਸੇ ਵੀ ਸੰਸਦੀ ਹਲਕੇ ਤੋਂ ਇਕ ਵੋਟਰ ਵਜੋਂ ਰਜਿਸਟਰਡ ਹੋਣਾ ਜ਼ਰੂਰੀ ਹੈ। ਸਬੰਧਿਤ ਰਿਟਰਨਿੰਗ ਅਫ਼ਸਰ ਦੀ ਸੰਤੁਸ਼ਟੀ ਲਈ ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਵਿੱਚ ਅਪਣੇ ਨਾਂ ਨਾਲ ਸਬੰਧਿਤ ਐਂਟਰੀ ਦੀ ਇਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਪਵੇਗੀ। ਉਮੀਦਵਾਰ ਨੂੰ ਸਬੰਧਿਤ ਰਿਟਰਨਿੰਗ ਅਫ਼ਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਕਿਸੇ ਹੋਰ ਵਿਅਕਤੀ ਦੇ ਸਾਹਮਣੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨੀ ਵੀ ਲੋੜੀਂਦੀ ਹੈ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦੀ ਮਿਤੀ 10 ਜੂਨ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਨਿਰਧਾਰਿਤ ਕੀਤੀ ਗਈ ਹੈ, ਜਦੋਂਕਿ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਤੋਂ ਬਾਅਦ ਹੋਵੇਗੀ। ਚੋਣ ਪ੍ਰਕਿਰਿਆ 13 ਜੂਨ ਤੋਂ ਪਹਿਲਾਂ ਮੁਕੰਮਲ ਕਰ ਲਈ ਜਾਵੇਗੀ। ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਸਕੱਤਰ, ਪੰਜਾਬ ਵਿਧਾਨ ਸਭਾ, ਚੰਡੀਗੜ੍ਹ ਕੋਲ ਦਾਖਲ ਕੀਤੇ ਜਾਣੇ ਹਨ ਜੋ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫਸਰ ਹਨ।

ਟਾਪ ਹੈਡਲਾਈਨ

ਜੇਲ੍ਹ ਵਾਪਸੀ ਤੋਂ ਪਹਿਲਾਂ ਰਾਮ ਰਹੀਮ ਨੇ ਕੀਤਾ ਨਵੀਨੀਕਰਣ ਕੀਤੇ ਡੇਰਾ ਕੰਪਲੈਕਸ ਦਾ ਉਦਘਾਟਨ, ਹਨੀਪ੍ਰੀਤ ਵੀ ਰਹੀ ਨਾਲ
ਜੇਲ੍ਹ ਵਾਪਸੀ ਤੋਂ ਪਹਿਲਾਂ ਰਾਮ ਰਹੀਮ ਨੇ ਕੀਤਾ ਨਵੀਨੀਕਰਣ ਕੀਤੇ ਡੇਰਾ ਕੰਪਲੈਕਸ ਦਾ ਉਦਘਾਟਨ, ਹਨੀਪ੍ਰੀਤ ਵੀ ਰਹੀ ਨਾਲ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab News : ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ ਬਦਲਿਆ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਰਕਾਰੀ ਦਫ਼ਤਰ 
Punjab News : ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ ਬਦਲਿਆ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਰਕਾਰੀ ਦਫ਼ਤਰ 
ਮੁਹਾਲੀ 'ਚ ਨੌਜਵਾਨਾਂ 'ਤੇ ਤਲਵਾਰਾਂ ਤੇ ਚਾਕੂਆਂ ਨਾਲ ਹਮਲਾ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
ਮੁਹਾਲੀ 'ਚ ਨੌਜਵਾਨਾਂ 'ਤੇ ਤਲਵਾਰਾਂ ਤੇ ਚਾਕੂਆਂ ਨਾਲ ਹਮਲਾ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Embed widget