Punjab Officers Transfers: ਪੰਜਾਬ 'ਚ ਅਫਸਰਾਂ ਦੇ ਵੱਡੇ ਪੱਧਰ 'ਤੇ ਤਬਾਦਲੇ
Punjab Officers Transfers: ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਅਫਸਰਾਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਹਨ। ਇਹ ਤਬਾਦਲੇ ਪ੍ਰਸ਼ਾਸਨਿਕ ਪੱਧਰ 'ਤੇ ਕੀਤੇ ਗਏ ਹਨ।
Punjab Officers Transfers: ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਅਫਸਰਾਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਹਨ। ਇਹ ਤਬਾਦਲੇ ਪ੍ਰਸ਼ਾਸਨਿਕ ਪੱਧਰ 'ਤੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ 50 ਆਈਏਐਸ ਤੇ ਪੀਸੀਐਸ ਅਫ਼ਸਰ ਬਦਲੇ ਗਏ ਹਨ। ਇਨ੍ਹਾਂ ਅਫਸਰ ਵਿੱਚ ਜ਼ਿਆਦਾਤਰ ਸਕੱਤਰ, ਏਡੀਸੀ ਤੇ ਐਸਡੀਐਮ ਪੱਧਰ ਦੇ ਅਧਿਕਾਰੀ ਹਨ।
ਇਸ ਦੇ ਨਾਲ ਹੀ ਪਰਮਿੰਦਰ ਪਾਲ ਸਿੰਘ ਨੂੰ ਵਿਸ਼ਵ ਬੈਂਕ ਪ੍ਰੋਜੈਕਟ ਸਕੂਲ ਸਿੱਖਿਆ ਦੇ ਵਧੀਕ ਸਕੱਤਰ ਦਾ ਕੰਮ ਸੌਂਪਿਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪਨਕੌਮ) ਦੇ ਮੈਨੇਜਿੰਗ ਡਾਇਰੈਕਟਰ ਤੇ ਪੰਜਾਬ ਬੈਕਵਰਡ ਕਲਾਸ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ (ਬੈਕਫਿੰਕੋ) ਦੇ ਐਡੀਸ਼ਨਲ ਕਾਰਜਕਾਰੀ ਡਾਇਰੈਕਟਰ ਦਾ ਕੰਮ ਸੌਂਪਿਆ ਗਿਆ ਹੈ।
ਇਹ ਵੀ ਪੜ੍ਹੋ: Ludhiana News: 200 ਕਰੋੜ ਦਾ ਕਰਜ਼ ਘੁਟਾਲਾ! ਈਡੀ ਦੀ ਲੁਧਿਆਣਾ ਸਣੇ 9 ਥਾਵਾਂ 'ਤੇ ਰੇਡ
ਇਸੇ ਦੌਰਾਨ ਐਸਡੀਐਮ ਐਸਏਐਸ ਨਗਰ ਤੋਂ ਚੰਦਰਜੋਤੀ ਸਿੰਘ ਨੂੰ ਵਧੀਕ ਸਕੱਤਰ ਵਿਜੀਲੈਂਸ ਤੇ ਕੋਆਰਡੀਨੇਸ਼ਨ ਨਿਯੁਕਤ ਕੀਤਾ ਗਿਆ ਹੈ। ਨਿਕਾਸ ਕੁਮਾਰ ਨੂੰ ਏਡੀਸੀ ਸ਼ਹਿਰੀ ਵਿਕਾਸ ਅੰਮ੍ਰਿਤਸਰ, ਸ੍ਰੀ ਓਜਸਵੀ ਨੂੰ ਵਧੀਕ ਮੁੱਖ ਵਿਕਾਸ ਗਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਲੁਧਿਆਣਾ ਲਾਇਆ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਅੰਤਿਮ ਵੋਟਰ ਸੂਚੀ ਤੋਂ ਬਾਅਦ ਪੰਚਾਇਤਾਂ ਵਿੱਚ ਚੱਲ ਰਹੇ ਕੰਮਾਂ ਦੇ ਵੇਰਵੇ ਤੇ ਅਧਿਕਾਰੀਆਂ ਤੋਂ ਰਿਕਾਰਡ ਮੰਗਿਆ ਸੀ। ਇਸ ਦੇ ਨਾਲ ਹੀ ਹੁਣ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਵੱਲੋਂ ਬੀਡੀਪੀਓ ਪੱਧਰ ਦੇ ਤਬਾਦਲੇ ਕੀਤੇ ਗਏ ਹਨ।
ਇਨ੍ਹਾਂ ਹੁਕਮਾਂ ਅਨੁਸਾਰ ਕੁੱਲ 71 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਤਬਾਦਲੇ ਅਧਿਕਾਰੀਆਂ ਦੇ ਗ੍ਰਹਿ ਜ਼ਿਲ੍ਹੇ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਦਾ ਤਬਾਦਲਾ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਤੋਂ ਗੁਆਂਢੀ ਜਾਂ ਨੇੜਲੇ ਜ਼ਿਲ੍ਹਿਆਂ ਵਿੱਚ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Amritsar News: ਮਜੀਠੀਆ ਨੇ ਕੇਜਰੀਵਾਲ ਸਾਹਮਣੇ ਸ਼ਰਤ ਰੱਖ ਕੀਤਾ ਸਿਆਸਤ ਛੱਡਣ ਦਾ ਐਲਾਨ!