ਚੰਡੀਗੜ੍ਹ: ਫੌਜ ਦੀ ਭਰਤੀ ਦੀ ਅਗਨੀਪਥ ਯੋਜਨਾ ਖਿਲਾਫ ਭਾਰਤ ਬੰਦ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਪੰਜਾਬ ਨੂੰ ਹਾਈ ਅਲਰਟ 'ਤੇ ਰੱਖਿਆ ਹੈ। ਸੂਬੇ ਦੇ ਸਾਰੇ ਆਰਮੀ ਭਰਤੀ ਕੇਂਦਰਾਂ ਤੇ ਛਾਉਣੀਆਂ ਵਿੱਚ ਸੁਰੱਖਿਆ ਵਧਾਈ ਗਈ ਹੈ। ਭਾਜਪਾ ਦਫ਼ਤਰ ਤੋਂ ਇਲਾਵਾ ਕੇਂਦਰ ਸਰਕਾਰ ਦੇ ਸਾਰੇ ਦਫ਼ਤਰਾਂ ਵਿੱਚ ਵੀ ਸਖ਼ਤ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ।


ਏਡੀਜੀਪੀ (ਲਾਅ ਐਂਡ ਆਰਡਰ) ਨੇ ਭੰਨਤੋੜ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਗਏ ਹਨ। ਇਸ ਲਈ ਪ੍ਰਦਰਸ਼ਨ ਵਾਲੀ ਥਾਂ 'ਤੇ ਡਿਊਟੀ ਮੈਜਿਸਟ੍ਰੇਟ ਵੀ ਤਾਇਨਾਤ ਰਹਿਣਗੇ। ਪੰਜਾਬ ਪੁਲਿਸ ਦੇ ਨਾਲ ਕੇਂਦਰੀ ਸੁਰੱਖਿਆ ਬਲ (CAPF) ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ।


ਦੱਸ ਦਈਏ ਕਿ ਅਗਨੀਪਥ ਖਿਲਾਫ ਸੋਸ਼ਲ ਮੀਡੀਆ ਗਰੁੱਪਾਂ ਰਾਹੀਂ ਸੰਘਰਸ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸ ਰਾਹੀਂ ਨੌਜਵਾਨਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਇਸ ਲਈ ਪੁਲਿਸ ਦੇ ਸੋਸ਼ਲ ਮੀਡੀਆ ਸੈੱਲਾਂ ਨੂੰ ਵੀ ਐਕਟਿਵ ਕੀਤਾ ਗਿਆ ਹੈ। ਪੁਲਿਸ ਅਜਿਹੇ ਸਾਰੇ ਗਰੁੱਪਾਂ 'ਤੇ ਨਜ਼ਰ ਰੱਖੇਗੀ। ਕੁਝ ਜਥੇਬੰਦੀਆਂ ਇਸ ਪ੍ਰਦਰਸ਼ਨ ਦਾ ਸਮਰਥਨ ਕਰ ਰਹੀਆਂ ਹਨ। ਸਥਾਨਕ ਪੁਲਿਸ ਨੂੰ ਉਨ੍ਹਾਂ 'ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਇਲਾਕੇ 'ਚ ਸ਼ਾਂਤੀ ਬਣਾਈ ਰੱਖਣ ਲਈ ਉਨ੍ਹਾਂ 'ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ।


ਦੱਸ ਦਈਏ ਕਿ ਦੇਸ਼ 'ਚ ਹਰ ਪਾਸੇ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਹੋ ਰਿਹਾ ਹੈ। ਇਸ ਲਈ ਪੰਜਾਬ ਵਿੱਚ ਕੇਂਦਰ ਸਰਕਾਰ ਦੇ ਦਫ਼ਤਰਾਂ ਨਾਲ ਸਬੰਧਤ ਸਾਰੀਆਂ ਇਮਾਰਤਾਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਰੇਲਵੇ ਦੀ ਜਾਇਦਾਦ ਤੇ ਸਟੇਸ਼ਨਾਂ ਆਦਿ ਦੀ ਸੁਰੱਖਿਆ ਸਖ਼ਤ ਕਰਨ ਲਈ ਕਿਹਾ ਗਿਆ ਹੈ। ਪੰਜਾਬ ਪੁਲਿਸ ਨੂੰ ਜੀਆਰਪੀ ਤੇ ਆਰਪੀਐਫ ਨਾਲ ਤਾਲਮੇਲ ਕਰਕੇ ਕੰਮ ਕਰਨ ਲਈ ਕਿਹਾ ਗਿਆ ਹੈ।


ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਆਰਮੀ ਰਿਕਰੂਟਮੈਂਟ ਸੈਂਟਰ ਤੇ ਆਰਮੀ ਨਾਲ ਜੁੜੇ ਹੋਰ ਅਦਾਰਿਆਂ ਦੀ ਸੁਰੱਖਿਆ ਨੂੰ ਖ਼ਤਰਾ ਕਰਾਰ ਦਿੱਤਾ ਹੈ। ਪੁਲਿਸ ਨੂੰ ਇੱਥੇ ਸਖ਼ਤ ਸੁਰੱਖਿਆ ਰੱਖਣ ਲਈ ਕਿਹਾ ਗਿਆ ਹੈ। ਫੌਜ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੀ ਹਿਦਾਇਤ ਦਿੱਤੀ ਗਈ ਹੈ। ਪੰਜਾਬ ਵਿਚ ਭਾਜਪਾ, ਹਿੰਦੂ ਨੇਤਾਵਾਂ ਤੇ ਹੋਰ ਸਾਰੇ ਸਮਾਨ ਦਫਤਰਾਂ ਦੀ ਸੁਰੱਖਿਆ ਵਧਾਉਣ ਲਈ ਕਿਹਾ ਗਿਆ ਹੈ।


ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਕੁਝ ਸਿਖਲਾਈ ਸੰਸਥਾਵਾਂ ਵੀ ਅਸਿੱਧੇ ਤੌਰ 'ਤੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰ ਰਹੀਆਂ ਹਨ। ਉਨ੍ਹਾਂ ਦੇ ਮਾਲਕਾਂ ਦੀ ਕਾਊਂਸਲਿੰਗ ਲਈ ਕਿਹਾ ਗਿਆ ਹੈ। ਇਸ ਦੀ ਸੂਚੀ ਵੀ ਦਿੱਤੀ ਗਈ ਹੈ। ਅਗਨੀਪਥ ਦੇ ਖਿਲਾਫ ਸਾਰੇ ਪ੍ਰਦਰਸ਼ਨਾਂ ਦੀ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ ਕਰਨ ਲਈ ਕਿਹਾ ਗਿਆ ਹੈ।


ਇਹ ਵੀ ਪੜ੍ਹੋ: Sidhu Moosewala Murder Case: ਪੁਲਿਸ ਨੇ ਕਰਵਾਇਆ ਲਾਰੈਂਸ ਬਿਸ਼ਨੋਈ-ਮਨਮੋਹਨ ਦਾ ਆਹਮੋ-ਸਾਹਮਣਾ, ਹੋਇਆ ਵੱਡਾ ਖੁਲਾਸਾ