ਪੜਚੋਲ ਕਰੋ

Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ! ਜਾਣੋ ਸਰਹੱਦੀ ਇਲਾਕਿਆਂ ’ਚ ਕਿਉਂ ਵਧਾਈ ਗਈ ਸੁਰੱਖਿਆ?

Punjab News: ਪੰਜਾਬ 'ਚ ਇਸ ਸਮੇਂ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਕਾਨੂੰਨ-ਵਿਵਸਥਾ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਉਣ ਅਤੇ ਸਰਹੱਦੀ ਇਲਾਕਿਆਂ ’ਚ ਸੁਰੱਖਿਆ ਵਿਵਸਥਾ ਦੀ ਸਮੀਖਿਆ ਲਈ...

Punjab News: ਪੰਜਾਬ 'ਚ ਇਸ ਸਮੇਂ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਕਾਨੂੰਨ-ਵਿਵਸਥਾ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਉਣ ਅਤੇ ਸਰਹੱਦੀ ਇਲਾਕਿਆਂ ’ਚ ਸੁਰੱਖਿਆ ਵਿਵਸਥਾ ਦੀ ਸਮੀਖਿਆ ਲਈ ਪੰਜਾਬ ਪੁਲਿਸ ਦੇ ਸਪੈਸ਼ਲ ਡੀ. ਜੀ. ਪੀ. ਪ੍ਰਵੀਨ ਕੁਮਾਰ ਸਿਨ੍ਹਾ ਨੇ ਬੀਤੇ ਦਿਨ ਵੱਖ-ਵੱਖ ਸੰਵੇਦਨਸ਼ੀਲ ਨਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ, ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਸੁਰੱਖਿਆ ਵਿਵਸਥਾ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣ ਦੇ ਹੁਕਮ ਦਿੱਤੇ। ਸਪੈਸ਼ਲ ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਗੁਆਂਢੀ ਦੇਸ਼ ਲਗਾਤਾਰ ਵੱਖ-ਵੱਖ ਮਾਧਿਅਮਾਂ ਰਾਹੀਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਅਤੇ ਸ਼ਾਂਤੀ ਤੇ ਸਦਭਾਵਨਾ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦਾ ਰਿਹਾ ਹੈ।

ਸੁਰੱਖਿਆ ਇੰਤਜ਼ਾਮਾਂ ਦੀ ਸਮੀਖਿਆ ਕੀਤੀ ਜਾ ਰਹੀ 

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਇਨ੍ਹਾਂ ਚੁਣੌਤੀਆਂ ਤੋਂ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਦੇ ਹੁਕਮਾਂ ’ਤੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਸੰਵੇਦਨਸ਼ੀਲ ਖੇਤਰਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਸੁਰੱਖਿਆ ਇੰਤਜ਼ਾਮਾਂ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਇਆ ਜਾ ਸਕੇ। ਇਸੇ ਕੜੀ ’ਚ ਸੰਵੇਦਨਸ਼ੀਲ ਨਾਕਿਆਂ ਦਾ ਨਿਰੀਖਣ ਕੀਤਾ ਗਿਆ, ਜਿੱਥੇ ਤਾਇਨਾਤ ਪੁਲਿਸ ਫੋਰਸ ਦੀ ਕਾਰਜਪ੍ਰਣਾਲੀ, ਵਾਹਨ ਜਾਂਚ, ਸ਼ੱਕੀ ਵਿਅਕਤੀਆਂ ਦੀ ਨਿਗਰਾਨੀ ਅਤੇ ਸੁਰੱਖਿਆ ਉਪਕਰਣਾਂ ਦਾ ਵੀ ਜਾਇਜ਼ਾ ਲਿਆ ਗਿਆ।

ਜਨਤਾ ਦੀ ਸੁਰੱਖਿਆ ਨੂੰ ਤਰਜੀਹ

ਪ੍ਰਵੀਨ ਸਿਨ੍ਹਾ ਨੇ ਕਿਹਾ ਕਿ ਸੂਬੇ ’ਚ ਫੁਲਪਰੂਫ ਸੁਰੱਖਿਆ ਵਿਵਸਥਾ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਨਾਕੇਬੰਦੀ ਮਜ਼ਬੂਤ ਕਰਨ, ਵਾਹਨਾਂ ਦੀ ਡੂੰਘਾਈ ਨਾਲ ਜਾਂਚ, ਮੋਬਾਇਲ ਪੈਟਰੋਲਿੰਗ ਵਧਾਉਣ ਅਤੇ ਸੰਵੇਦਨਸ਼ੀਲ ਖੇਤਰਾਂ ’ਚ ਪੁਲਸ ਦੀ ਵੱਧ ਤੋਂ ਵੱਧ ਮੌਜੂਦਗੀ ਬਣਾਈ ਰੱਖਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਨਤਾ ਦੀ ਸੁਰੱਖਿਆ ਪੰਜਾਬ ਪੁਲਿਸ ਦੀ ਸਰਵਉੱਚ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਸਮਾਜਿਕ, ਅੱਤਵਾਦੀ ਜਾਂ ਰਾਸ਼ਟਰਵਿਰੋਧੀ ਸਰਗਰਮੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ’ਚ ਆਧੁਨਿਕ ਟੈਕਨਾਲੋਜੀ, ਖ਼ੁਫ਼ੀਆ ਸੂਚਨਾਵਾਂ ਅਤੇ ਵੱਖ-ਵੱਖ ਸੁਰੱਖਿਆ ਏਜੰਸੀਆਂ ਦੇ ਨਾਲ ਬਿਹਤਰ ਤਾਲਮੇਲ ਦੇ ਮਾਧਿਅਮ ਰਾਹੀਂ ਨਿਗਰਾਨੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget