ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਰੂਪ ਰੇਖਾ ਕਰ ਰਹੇ ਤਿਆਰ, ਆਮ ਲੋਕਾਂ ਨੂੰ ਵੀ ਨਾਲ ਜੋੜਨ ਦੀ ਤਜਵੀਜ
ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕਣ ਲਈ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂਆਂ ਦੀ ਮਹੱਤਵਪੂਰਨ ਮੀਟਿੰਗ ਚੱਲ ਰਹੀ ਹੈ।
ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕਣ ਲਈ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂਆਂ ਦੀ ਮਹੱਤਵਪੂਰਨ ਮੀਟਿੰਗ ਚੱਲ ਰਹੀ ਹੈ। ਇਸ ਵਿੱਚ ਖੇਤੀ ਆਰਡੀਨੈਂਸ ਖ਼ਿਲਾਫ਼ ਸੰਘਰਸ਼ ਦੀ ਅਗਲੀ ਰੂਪ-ਰੇਖਾ ਕੀ ਹੋਵੇਗੀ, ਇਸ ਬਾਰੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ।
ਬੀਤੇ ਕੱਲ੍ਹ ਕਿਸਾਨ ਆਗੂਆਂ ਨੇ ਦਰਿਆਈ ਪੁਲਾਂ ਤੋਂ ਆਪਣੇ ਧਰਨੇ ਤਾਂ ਚੁੱਕ ਲਏ ਸੀ ਪਰ ਨਾਲ ਹੀ ਕਿਹਾ ਸੀ ਕਿ ਕੇਂਦਰ ਸਰਕਾਰ ਖਿਲਾਫ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ। ਇਸ ਵਿੱਚ ਇਸ ਤਜਵੀਜ 'ਤੇ ਵੀ ਵਿਚਾਰ ਹੋ ਰਿਹਾ ਹੈ ਕਿ ਚੱਕਾ ਜਾਮ ਕਰਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਲੋਕਾਂ ਨੂੰ ਨਾਲ ਜੋੜਿਆ ਜਾਵੇ।
ਸੰਘਰਸ਼ ਦੀ ਰੂਪਰੇਖਾ ਦੇ ਤਹਿਤ ਕਿਸਾਨ ਆਗੂਆਂ ਵੱਲੋਂ ਵੱਖ ਵੱਖ ਸੁਝਾਵਾਂ ਤੇ ਵੀ ਚਰਚਾ ਕੀਤੀ ਜਾ ਰਹੀ ਹੈ ਜਿਨ੍ਹਾਂ ਵਿੱਚ ਦਿੱਲੀ ਵੱਲ ਕੂਚ ਕਰਨਾ ਜਾਂ ਰੇਲਵੇ ਟਰੈਕ ਰੋਕਣੇ ਤੇ ਜਾਂ ਫਿਰ ਸੜਕਾਂ ਦੇ ਉੱਪਰ ਪ੍ਰਦਰਸ਼ਨ ਕਰਨਾ ਪਿੰਡ ਪਿੰਡ ਵਿੱਚ ਪੁਤਲੇ ਫੂਕਣੇ ਸਮੇਤ ਕਈ ਤਰ੍ਹਾਂ ਦੇ ਵਿਕਲਪ ਵਿਚਾਰੇ ਜਾ ਰਹੇ ਹਨ।ਇਸ ਤੋਂ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਮੂਹਰੇ ਸੱਤ ਸਤੰਬਰ ਤੋਂ ਪ੍ਰਦਰਸ਼ਨ ਸ਼ੁਰੂ ਕਰਕੇ ਜੇਲ੍ਹ ਭਰੋ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਵਿੱਚ 51 ਮੈਂਬਰੀ ਕਿਸਾਨ ਆਗੂ ਰੋਜ਼ਾਨਾ ਗ੍ਰਿਫ਼ਤਾਰੀ ਦੇਣ ਦੇ ਲਈ ਡੀਸੀ ਦਫਤਰਾਂ ਲਈ ਭੇਜੇ ਜਾਂਦੇ ਸੀ। ਭਾਵੇਂ ਕਿ ਪੁਲਿਸ ਵੱਲੋਂ ਕਿਸੇ ਵੀ ਕਿਸਾਨ ਆਗੂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਪਰ ਕਿਸਾਨ ਆਗੂਆਂ ਨੇ ਗ੍ਰਿਫ਼ਤਾਰੀ ਦੇਣ ਲਈ ਰੋਜ਼ਾਨਾ ਜਥੇ ਤੌਰੇ ਸੀ।