ਪਟਿਆਲਾ: ਪਟਿਆਲਾ ਦੀ ਕੇਂਦਰੀ ਜੇਲ 'ਚ ਕੈਦੀਆਂ ਵਲੋਂ ਪੁਲਿਸ ਮੁਲਾਜ਼ਮਾਂ ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੌਰਾਨ ਇੱਕ ਡੀਐਸਪੀ ਸਮੇਤ ਦੋ ਵਾਰਡਨ ਜ਼ਖਮੀ ਹੋਏ ਹਨ। ਪੁਲਿਸ ਨੇ 9 ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


ਇਹ ਵੀ ਪੜ੍ਹੋ: First Day Flop Show:ਕੈਪਟਨ ਸਰਕਾਰ ਦਾ ਨਾਇਟ ਕਰਫਿਊ ਹੋਇਆ ਫੇਲ, ਵੇਖੋ ਤਸਵੀਰਾਂ

ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਰੌਟੀਨ ਚੈਕਅਪ ਦੌਰਾਨ ਕੈਦੀਆਂ ਨੂੰ ਪੁਲਿਸ ਟੀਮ ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ।ਜਿਸ 'ਚ ਡੀਐਸਪੀ ਜੇਲ ਵਰੁਨ ਸ਼ਰਮਾ, ਹੈੱਡ ਵਾਰਡਨ ਸਿਕੰਦਰ ਸਿੰਘ ਅਤੇ ਵਾਰਡਨ ਸਰਤਾਜ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ।ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਰਜਿੰਦਰਾ ਹਸਪਤਾਲ ਭਰਤੀ ਕੀਤਾ ਗਿਆ ਹੈ।ਆਈ ਜੇਲ ਮੁਲਾਜ਼ਮਾਂ ਦਾ ਹਾਲ ਜਾਨਣ ਲਈ ਪਹੁੰਚੇ ਹਨ।

ਇਹ ਵੀ ਪੜ੍ਹੋ: UGC Final Year Exam SC Hearing: Final Year Exam 'ਤੇ SC 'ਚ ਸੁਣਵਾਈ, ਜਾਣੋ ਕੀ ਹੋਏਗਾ ਵਿਦਿਆਰਥੀਆਂ ਦਾ ਭਵਿੱਖ

ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਆਈਪੀਸੀ ਦੀ ਧਾਰਾ 353,186,307, 148, 149 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਖਰੀਦ ਮੁਲ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ