Patiala News: ਪਰਾਲੀ ਸਾੜਨ 'ਤੇ ਖੇਤ ਮਾਲਕਾਂ ਨੂੰ ਲੱਗਿਆ ਜੁਰਮਾਨਾ, ਪੁਲਿਸ ਨੇ 8 ਨਵੇਂ ਮਾਮਲੇ ਕੀਤੇ ਦਰਜ
Stubble Burning: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਹਲਚਲ ਮੱਚੀ ਹੋਈ ਹੈ। ਦਰਅਸਲ, ਜ਼ਿਲ੍ਹੇ ਵਿੱਚ ਪਾਬੰਦੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕੋਈ ਕਮੀ ਨਹੀਂ ਆਈ। ਇੱਕ ਦਿਨ ਵਿੱਚ 8 ਥਾਵਾਂ 'ਤੇ ਪਰਾਲੀ ਸਾੜਨ
Stubble Burning: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਹਲਚਲ ਮੱਚੀ ਹੋਈ ਹੈ। ਦਰਅਸਲ, ਜ਼ਿਲ੍ਹੇ ਵਿੱਚ ਪਾਬੰਦੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕੋਈ ਕਮੀ ਨਹੀਂ ਆਈ। ਇੱਕ ਦਿਨ ਵਿੱਚ 8 ਥਾਵਾਂ 'ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ। ਪੁਲਿਸ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਤੋਂ ਬਾਅਦ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜੁਲਕਾ ਪੁਲਿਸ ਥਾਣਾ ਦੇ ਇਲਾਕੇ ਵਿੱਚ ਚਾਰ ਕੇਸ ਪਰਾਲੀ ਸਾੜਨ ਦੇ ਦਰਜ ਕੀਤੇ ਗਏ ਹਨ। ਸਨੌਰ ਵਿੱਚ ਇੱਕ, ਨਾਭਾ ਵਿੱਚ ਇੱਕ, ਸਦਰ ਪਟਿਆਲਾ ਦੇ ਪੁਲਿਸ ਸਟੇਸ਼ਨ ਦੇ ਇਲਾਕੇ ਵਿੱਚ ਦੋ ਕੇਸ ਦਰਜ ਕੀਤੇ ਗਏ ਹਨ। ਹੁਣ ਪੁਲਿਸ ਇਨ੍ਹਾਂ ਖੇਤਾਂ ਦੇ ਮਾਲਕਾਂ ਦੀ ਭਾਲ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾ ਸਕੇ।
21 ਅਕਤੂਬਰ ਨੂੰ 39 ਕੇਸ ਦਰਜ ਕੀਤੇ ਗਏ
ਪਰਾਲੀ ਸਾੜ ਕੇ ਪ੍ਰਦੂਸ਼ਣ ਫੈਲਾਉਣ ਦੇ ਦੋਸ਼ ਹੇਠ 21 ਅਕਤੂਬਰ ਨੂੰ 39 ਕੇਸ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤੇ ਗਏ ਸਨ। ਪਾਬੰਦੀ ਦੇ ਬਾਵਜੂਦ ਪੁਲਿਸ ਨੇ 20 ਅਕਤੂਬਰ ਨੂੰ ਜ਼ਿਲ੍ਹੇ ਵਿੱਚ 39 ਥਾਵਾਂ ’ਤੇ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਹਨ।
19 ਅਕਤੂਬਰ ਨੂੰ 13 ਪੁਲਿਸ ਕੇਸ ਦਰਜ
ਜ਼ਿਲ੍ਹੇ ਵਿੱਚ ਪਰਾਲੀ ਸਾੜ ਕੇ ਪ੍ਰਦੂਸ਼ਣ ਫੈਲਾਉਣ ਵਾਲੇ ਖੇਤਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਕਰਦਿਆਂ 19 ਅਕਤੂਬਰ ਨੂੰ 13 ਪੁਲਿਸ ਕੇਸ ਦਰਜ ਕੀਤੇ ਗਏ ਸਨ। ਸਬੰਧਤ ਇਲਾਕੇ ਦੀ ਪੁਲਿਸ ਨੇ ਇਨ੍ਹਾਂ ਮਾਮਲਿਆਂ ਵਿੱਚ ਖੇਤਾਂ ਦੇ ਮਾਲਕਾਂ ਦੀ ਸ਼ਨਾਖ਼ਤ ਕਰਕੇ ਜੁਰਮਾਨੇ ਵੀ ਕੀਤੇ ਹਨ। ਹੁਣ ਇਨ੍ਹਾਂ ਜ਼ਮੀਨਾਂ ਦੇ ਮਾਲਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗ ਲਗਾਉਣ ਵਾਲੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।