ਚੰਡੀਗੜ੍ਹ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 2 ਮਈ ਨੂੰ ਮਾਲ ਪਟਵਾਰੀਆਂ ਦੀਆਂ 1,152 ਅਸਾਮੀਆਂ ਦੀ ਭਰਤੀ ਲਈ ਕਰਵਾਈ ਜਾਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਕੋਰੋਨਾ ਕਾਰਨ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ।
ਫਿਲਹਾਲ ਇਹ ਨਹੀਂ ਦੱਸਿਆ ਕਿ ਹੁਣ ਪ੍ਰੀਖਿਆ ਕਦੋਂ ਤੇ ਕਿਸ ਤਾਰੀਖ ਨੂੰ ਕਰਵਾਈ ਜਾਵੇਗੀ। ਪ੍ਰੀਖਿਆ ਲਈ ਨਵੀਂ ਤਾਰੀਖ ਬਾਅਦ 'ਚ ਐਲਾਨੀ ਜਾਵੇਗੀ।