Punjab PCS Exam : ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਨੇ PCS ਪ੍ਰੀਖਿਆ ਨਾਲ ਸਬੰਧਤ ਪੂਰਾ ਰਿਕਾਰਡ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਮ੍ਹਾਂ ਕਰਵਾ ਦਿੱਤਾ ਹੈ। ਹਾਈਕੋਰਟ ਵੱਲੋਂ 19 ਨਵੰਬਰ ਨੂੰ ਦਿੱਤੇ ਗਏ ਹੁਕਮਾਂ ਤੋਂ ਬਾਅਦ ਕਮਿਸ਼ਨ ਨੇ ਇਹ ਕਾਰਵਾਈ ਕੀਤੀ ਹੈ।

Continues below advertisement

PPSC ਦੇ ਚੇਅਰਮੈਨ ਰਿਟਾਇਰਡ ਮੇਜਰ ਜਨਰਲ ਵਿਨਾਇਕ ਸੈਣੀ ਨੇ ਦੱਸਿਆ ਕਿ ਪ੍ਰੀਖਿਆ ਨਾਲ ਸਬੰਧਤ ਸਾਰਾ ਰਿਕਾਰਡ ਸੀਲਬੰਦ ਕਰਕੇ ਚੰਡੀਗੜ੍ਹ ਭੇਜ ਦਿੱਤਾ ਗਿਆ ਹੈ। ਹੁਣ ਇਹ ਰਿਕਾਰਡ ਅਦਾਲਤ ਦੀ ਸੁਰੱਖਿਆ ਵਿੱਚ ਰਹੇਗਾ। ਅਦਾਲਤ ਵੱਲੋਂ ਜੋ ਵੀ ਹੁਕਮ ਦਿੱਤੇ ਜਾਣਗੇ, ਉਨ੍ਹਾਂ ਦੇ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ।

ਚੇਅਰਮੈਨ ਨੇ ਸਪੱਸ਼ਟ ਕੀਤਾ ਕਿ 19 ਨਵੰਬਰ ਨੂੰ ਹਾਈਕੋਰਟ ਦੇ ਹੁਕਮ ਆਉਂਦੇ ਹੀ ਕਮਿਸ਼ਨ ਨੇ ਪ੍ਰਕਿਰਿਆ ਰੋਕ ਦਿੱਤੀ ਸੀ। ਇਸ ਤੋਂ ਬਾਅਦ ਪੂਰੇ ਰਿਕਾਰਡ ਨੂੰ ਸੀਲ ਕਰਵਾ ਦਿੱਤਾ ਗਿਆ ਸੀ। ਰਿਕਾਰਡ ਜਮ੍ਹਾਂ ਕਰਵਾਉਣ ਦੀ ਆਖਰੀ ਤਾਰੀਖ ਅੱਜ ਸੀ, ਜਿਸ ਤਹਿਤ ਇਹ ਅਦਾਲਤ ਵਿੱਚ ਜਮ੍ਹਾਂ ਕਰਵਾ ਦਿੱਤਾ ਗਿਆ ਹੈ।

Continues below advertisement

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ PPSC ਵੱਲੋਂ ਹਾਈਕੋਰਟ ਦੇ ਹੁਕਮਾਂ ਖ਼ਿਲਾਫ਼ ਕੋਈ ਅਪੀਲ ਦਾਇਰ ਨਹੀਂ ਕੀਤੀ ਗਈ ਹੈ। ਹੁਣ PCS ਪ੍ਰੀਖਿਆ ਨੂੰ ਲੈ ਕੇ ਅਗਲਾ ਫੈਸਲਾ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੀ ਹੋਵੇਗਾ।