Punjab PCS ਮੇਨਜ਼ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਹਾਈਕੋਰਟ ਨੇ PPSC ਤੋਂ ਮੰਗਿਆ ਜਵਾਬ , ਕੀ ਚੋਣ ਪ੍ਰਕਿਰਿਆ 'ਤੇ ਲੱਗੇਗੀ ਰੋਕ?
Punjab PCS Mains Result : ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੀ PCS ਮੇਨਜ਼ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਵਿਦਿਆਰਥੀਆਂ
Punjab PCS Mains Result : ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੀ PCS ਮੇਨਜ਼ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਵਿਦਿਆਰਥੀਆਂ ਵੱਲੋਂ ਦਾਇਰ ਵੱਖ-ਵੱਖ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ PPSC ਤੋਂ ਜਵਾਬ ਮੰਗਿਆ ਹੈ।
ਸੁਣਵਾਈ ਦੌਰਾਨ ਵਿਦਿਆਰਥੀਆਂ ਦੇ ਵਕੀਲਾਂ ਨੇ ਅਦਾਲਤ ਸਾਹਮਣੇ ਆਪਣਾ ਪੱਖ ਰੱਖਿਆ। ਇਸ ਤੋਂ ਬਾਅਦ ਅਦਾਲਤ ਨੇ PPSC ਦੇ ਵਕੀਲ ਤੋਂ ਇਨ੍ਹਾਂ ਦੋਸ਼ਾਂ ਬਾਰੇ ਜਵਾਬ ਮੰਗਿਆ। ਹਾਲਾਂਕਿ, PPSC ਦੇ ਵਕੀਲ ਕੋਲ ਉਸ ਸਮੇਂ ਜਵਾਬ ਨਹੀਂ ਸੀ ਅਤੇ ਉਨ੍ਹਾਂ ਨੇ ਅਦਾਲਤ ਤੋਂ ਸਮਾਂ ਮੰਗ ਲਿਆ।
ਹਾਈਕੋਰਟ ਨੇ PPSC ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਵਿਦਿਆਰਥੀਆਂ ਵੱਲੋਂ ਪਟੀਸ਼ਨਾਂ ਵਿੱਚ ਲਗਾਏ ਗਏ ਦੋਸ਼ਾਂ ਨਾਲ ਸਬੰਧਤ ਜਵਾਬ ਅਤੇ ਦਸਤਾਵੇਜ਼ 19 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ।
ਵਿਦਿਆਰਥੀਆਂ ਦੀ ਨੁਮਾਇੰਦਗੀ ਕਰ ਰਹੇ ਅਮਨਦੀਪ ਮਾਨ ਅਤੇ ਸ਼ਿਫਾਲੀ ਸ਼ਰਮਾ ਨੇ ਦੱਸਿਆ ਕਿ ਅੱਜ ਅਦਾਲਤ ਵਿੱਚ ਕੁਝ ਮੁੱਦਿਆਂ 'ਤੇ ਚਰਚਾ ਹੋਈ ਹੈ, ਜਦਕਿ ਬਾਕੀ ਮੁੱਦਿਆਂ 'ਤੇ 19 ਨਵੰਬਰ ਨੂੰ ਸੁਣਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮੰਗ ਹੈ ਕਿ ਚੋਣ ਪ੍ਰਕਿਰਿਆ (Selection Process) 'ਤੇ ਵੀ ਰੋਕ ਲਗਾਈ ਜਾਵੇ।
ਵਿਦਿਆਰਥੀਆਂ ਨੇ ਆਪਣੀਆਂ ਪਟੀਸ਼ਨਾਂ ਵਿੱਚ ਆਰੋਪ ਲਗਾਇਆ ਹੈ ਕਿ ਇੱਕ ਤੋਂ ਵੱਧ ਰੋਲ ਨੰਬਰ ਜਾਰੀ ਕੀਤੇ ਗਏ ਅਤੇ ਚੋਣ ਪ੍ਰਕਿਰਿਆ ਵਿੱਚ ਕ੍ਰਮਵਾਰ ਚੋਣ ਕੀਤੇ ਜਾਣ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਹਨ।
ਇਸ ਮਾਮਲੇ ਵਿੱਚ ਵਿਦਿਆਰਥੀਆਂ ਨੇ CBI ਜਾਂਚ ਸਮੇਤ 7 ਤੋਂ 8 ਮੰਗਾਂ ਅਦਾਲਤ ਸਾਹਮਣੇ ਰੱਖੀਆਂ ਹਨ। ਉਨ੍ਹਾਂ ਵੱਲੋਂ ਆਪਣੀਆਂ ਪਟੀਸ਼ਨਾਂ ਦੇ ਨਾਲ ਸਬੂਤ ਵੀ ਜਮ੍ਹਾਂ ਕਰਵਾਏ ਗਏ ਹਨ। ਹਾਈਕੋਰਟ ਨੇ ਸਾਰੀਆਂ ਪਟੀਸ਼ਨਾਂ ਨੂੰ ਇਕੱਠੇ ਕਰਕੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ।
ਟ੍ਰੈਂਡਿੰਗ ਟੌਪਿਕ














