Punjab News: ਨਸ਼ਿਆਂ ਦੀ ਦਲਦਲ 'ਚ ਧਸਿਆ ਪੰਜਾਬ ! ਔਰਤਾਂ ਲਈ ਵੀ ਖੋਲ੍ਹੇ ਜਾਣਗੇ ਨਸ਼ਾ ਛੁਡਾਊ ਕੇਂਦਰ, ਅਲਾਮਤ ਨਾਲ ਨਜਿੱਠਣ ਲਈ ਸਰਕਾਰ ਬਣਾਏਗੀ ਨਵੀਂ ਰਣਨੀਤੀ
ਵਿਦਿਅਕ ਅਦਾਰਿਆਂ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਇਸ ਨਾਲ ਸਬੰਧਤ ਅਧਿਐਨ ਸਮੱਗਰੀ ਨੂੰ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸੇ ਤਰ੍ਹਾਂ ਔਰਤਾਂ ਦੇ ਨਸ਼ਾ ਛੁਡਾਊ ਤੇ ਮੁੜ ਵਸੇਬੇ ਲਈ ਲੁਧਿਆਣਾ ਵਿੱਚ ਇੱਕ ਕਲੀਨਿਕ ਸਥਾਪਿਤ ਕੀਤਾ ਜਾ ਰਿਹਾ ਹੈ।
Punjab News: ਪੰਜਾਬ 'ਚ ਨਸ਼ੇ 'ਤੇ ਕਾਬੂ ਪਾਉਣ ਲਈ ਹੁਣ ਸਰਕਾਰ ਨਵੀਂ ਨੀਤੀ ਬਣਾਏਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਮੇਟੀ ਬਣਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਦੀ ਨਿਗਰਾਨੀ ਲਈ ਮੁੱਖ ਸਕੱਤਰ ਕੇਪੀ ਸਿਨਹਾ ਦੀ ਅਗਵਾਈ ਵਿੱਚ ਇੱਕ ਸਟੀਅਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦੋ-ਤਿੰਨ ਮਹੀਨਿਆਂ ਵਿੱਚ ਨਵੀਂ ਨੀਤੀ ਬਣ ਜਾਵੇਗੀ।
ਨਵੀਂ ਨੀਤੀ ਦੀ ਸ਼ੁਰੂਆਤੀ ਰੂਪਰੇਖਾ ਮੁਤਾਬਕ ਕਈ ਗੱਲਾਂ 'ਤੇ ਚਰਚਾ ਚੱਲ ਰਹੀ ਹੈ। ਵਿਦਿਅਕ ਅਦਾਰਿਆਂ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਇਸ ਨਾਲ ਸਬੰਧਤ ਅਧਿਐਨ ਸਮੱਗਰੀ ਨੂੰ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸੇ ਤਰ੍ਹਾਂ ਔਰਤਾਂ ਦੇ ਨਸ਼ਾ ਛੁਡਾਊ ਤੇ ਮੁੜ ਵਸੇਬੇ ਲਈ ਲੁਧਿਆਣਾ ਵਿੱਚ ਇੱਕ ਕਲੀਨਿਕ ਸਥਾਪਿਤ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਚਲਾਈ ਗਈ ਸੀ। ਹੁਣ ਨਸ਼ਿਆਂ ਨਾਲ ਨਜਿੱਠਣ ਲਈ ਪ੍ਰਬੰਧਾਂ ਨੂੰ ਲੈ ਕੇ ਯੋਜਨਾ ਤਿਆਰ ਕੀਤੀ ਜਾਵੇਗੀ।
ਪੰਜਾਬ ਪੁਲਿਸ ਦੇ ਕਮਿਊਨਿਟੀ ਵਿੰਗ ਵਿੱਚ ਵੀ ਸਹਿਯੋਗ ਦਿੱਤਾ ਜਾਵੇਗਾ। ਇਸ ਸਮੇਂ ਰਾਜ ਵਿੱਚ 303 ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਹਨ, ਇਸੇ ਤਰ੍ਹਾਂ ਰਾਜ ਸਰਕਾਰ ਵੱਲੋਂ ਓਟ ਕਲੀਨਿਕ ਵੀ ਚਲਾਏ ਜਾ ਰਹੇ ਹਨ। ਇਸ ਵਿੱਚ ਵੱਡੀ ਗਿਣਤੀ ਵਿੱਚ 18 ਤੋਂ 25 ਸਾਲ ਦੇ ਨੌਜਵਾਨ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਕਈ ਪ੍ਰੋਗਰਾਮ ਵੀ ਚਲਾ ਰਹੀ ਹੈ। ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :