ਪੜਚੋਲ ਕਰੋ

ਨਸ਼ਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ ! ਪਿਛਲੇ 20 ਦਿਨਾਂ 'ਚ 142 ਕਿਲੋ ਹੈਰੋਇਨ ਬਰਾਮਦ

Punjab News : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਵੱਲੋਂ ਸਰ

Punjab News : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਵੱਲੋਂ ਸਰਹੱਦ ਪਾਰ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਦੇ 26 ਪੈਕੇਟ ਬਰਾਮਦ ਕੀਤੇ ਜਿਹਨਾਂ ਦਾ ਵਜ਼ਨ 29.2 ਕਿਲੋਗ੍ਰਾਮ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੁਹੰਮਦ ਅਜਮਲ ਰਿਆਨ ਵਾਸੀ ਪਿੰਡ ਕੰਗਣਪੁਰ ਜ਼ਿਲ੍ਹਾ ਕਸੂਰ, ਪੰਜਾਬ, ਪਾਕਿਸਤਾਨ ਅਤੇ ਸਿਵਨਾ ਵਾਸੀ ਪਿੰਡ ਅਲੀਪੁਰ, ਜ਼ਿਲ੍ਹਾ ਕਸੂਰ, ਪੰਜਾਬ, ਪਾਕਿਸਤਾਨ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੌਰਾਨ ਪੰਜਾਬ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਇਹ ਅੱਠਵੀਂ ਵੱਡੀ ਖੇਪ ਹੈ, ਜਿਸ ਨਾਲ ਸਿਰਫ਼ 20 ਦਿਨਾਂ ਵਿੱਚ ਹੀ ਹੈਰੋਇਨ ਦੀ ਕੁੱਲ ਬਰਾਮਦਗੀ 142 ਕਿਲੋ ਹੋ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਲੁਧਿਆਣਾ ਤੇ ਸੀਆਈ ਫਿਰੋਜ਼ਪੁਰ ਨੇ ਬੀਐਸਐਫ ਨਾਲ ਮਿਲ ਕੇ ਫਿਰੋਜ਼ਪੁਰ ਦੇ ਪਿੰਡ ਗਜ਼ਨੀ ਵਾਲਾ ਦੇ ਖੇਤਰ ਵਿੱਚ ਇੱਕ ਸਾਂਝਾ ਆਪ੍ਰੇਸ਼ਨ ਚਲਾ ਕੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨਾਲ ਹੋਈ ਗੋਲੀਬਾਰੀ ਵਿੱਚ ਇੱਕ ਪਾਕਿਸਤਾਨੀ ਨਾਗਰਿਕ ਦੇ ਸੱਜੀ ਬਾਂਹ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਇਲਾਜ ਲਈ ਮਮਦੋਟ ਬੀਐਸਐਫ ਹਸਪਤਾਲ ਲਿਜਾਇਆ ਗਿਆ। ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ. ਐਨ. ਢੋਕੇ ਨੇ ਦੱਸਿਆ ਕਿ ਅੰਦਰੂਨੀ ਸੁਰੱਖਿਆ ਵਿੰਗ ਨੇ 1 ਜਨਵਰੀ, 2023 ਤੋਂ ਹੁਣ ਤੱਕ 193 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਲੁਧਿਆਣਾ ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਸਰਹੱਦ ਪਾਰੋਂ ਭਾਰੀ ਮਾਤਰਾ ਵਿੱਚ ਹੈਰੋਇਨ ਦੀ ਆਮਦ ਹੋਣ ਸਬੰਧੀ ਮਿਲੀ ਭਰੋਸੇਮੰਦ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਦੋ ਪਾਕਿਸਤਾਨੀ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 29.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।

ਏਆਈਜੀ ਸੀਆਈ ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਐਨਡੀਪੀਐਸ ਐਕਟ ਦੀ ਧਾਰਾ 21ਸੀ, 29 ਅਤੇ 30, ਭਾਰਤੀ ਪਾਸਪੋਰਟ ਐਕਟ ਦੀ ਧਾਰਾ 3/34/20 ਅਤੇ ਵਿਦੇਸ਼ੀ ਐਕਟ ਦੀ ਧਾਰਾ 14 ਤਹਿਤ ਥਾਣਾ ਐਫਆਈਆਰ ਨੰਬਰ 29 ਮਿਤੀ 21/08/2023 ਨੂੰ ਐਸਐਸਓਸੀ ਫਾਜ਼ਿਲਕਾ ਵਿਖੇ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।


ਪਿਛਲੇ 20 ਦਿਨਾਂ ਵਿੱਚ ਹੈਰੋਇਨ ਦੀਆਂ ਅੱਠ ਵੱਡੀਆਂ ਖੇਪਾਂ ਦੀ ਬਰਾਮਦਗੀ

17 ਅਗਸਤ: ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ਜੋਗਾ ਸਿੰਘ ਵਾਸੀ ਪਿੰਡ ਰਾਜਾਪੁਰ, ਲੁਧਿਆਣਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ।

11 ਅਗਸਤ: ਸੀ.ਆਈ. ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਨਸ਼ਾ ਤਸਕਰ, ਜਿਸ ਦੀ ਪਹਿਚਾਣ ਹਰਪਾਲ ਸਿੰਘ ਉਰਫ਼ ਭੱਲਾ ਵਾਸੀ ਪਿੰਡ ਲੱਖਨਾ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ, ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ।

10 ਅਗਸਤ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ ਬਰਾਮਦ ਕੀਤੀ।

6 ਅਗਸਤ: ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ ਕਰਦਿਆਂ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 77.8 ਕਿਲੋ ਹੈਰੋਇਨ (41.8 ਕਿਲੋ+36 ਕਿਲੋ) ਅਤੇ ਤਿੰਨ ਪਿਸਤੌਲਾਂ ਬਰਾਮਦ ਕੀਤੀਆਂ।

5 ਅਗਸਤ: ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਮਹਿਤਪੁਰ ਦੇ ਪਿੰਡ ਬੂਟੇ ਦੀਆ ਛੰਨਾ ਵਿਖੇ ਸੜਕ ਦੇ ਹੇਠਾਂ ਛੁਪਾ ਕੇ ਰੱਖੀ 4 ਕਿਲੋ ਹੈਰੋਇਨ ਬਰਾਮਦ ਕੀਤੀ।

3 ਅਗਸਤ: ਐਸ.ਐਸ.ਓ.ਸੀ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਨਸ਼ਾ ਤਸਕਰ ਸ਼ਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 6 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget