Punjab Police: ਪੰਜਾਬ ਪੁਲਿਸ ਦੇ 4 ਅਫਸਰਾਂ ਨੂੰ ਬਣਾਇਆ ਡੀਆਈਜੀ
Punjab Police: ਪੁਲਿਸ ਅਧਿਕਾਰੀ ਦੇ ਚਾਰ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਇਸ ਤਹਿਤ ਡਾ. ਨਰਿੰਦਰ ਭਾਰਗਵ ਨੂੰ ਡੀਆਈਜੀ ਬਣਾਇਆ ਗਿਆ ਹੈ। ਪੰਜਾਬ ਵਿੱਚ ਜਿਹੜੇ ਹੋਰ ਪੁਲਿਸ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ...
Punjab Police: ਪੰਜਾਬ ਪੁਲਿਸ ਦੇ ਚਾਰ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਇਸ ਤਹਿਤ ਡਾ. ਨਰਿੰਦਰ ਭਾਰਗਵ ਨੂੰ ਡੀਆਈਜੀ ਬਣਾਇਆ ਗਿਆ ਹੈ। ਪੰਜਾਬ ਵਿੱਚ ਜਿਹੜੇ ਹੋਰ ਪੁਲਿਸ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਮਨਦੀਪ ਸਿੰਘ ਸਿੱਧੂ, ਗੁਰਦਿਆਲ ਸਿੰਘ ਤੇ ਰਣਜੀਤ ਸਿੰਘ ਸ਼ਾਮਲ ਹਨ।
ਸਰਕਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਸਰਕਾਰ ਨੇ 4 ਪੁਲਿਸ ਅਧਿਕਾਰੀਆਂ ਨੂੰ (Punjab Police) ਤਰੱਕੀ ਦੇ ਕੇ ਡੀਆਈਜੀ ਬਣਾਇਆ ਗਿਆ ਹੈ। ਇਨ੍ਹਾਂ ਅਧਿਕਾਰੀਆਂ ਦੀ ਤਰੱਕੀ ਲੰਬੇ ਸਮੇਂ ਤੋਂ ਪੈਂਡਿੰਗ ਸੀ। ਇਸ ਨੂੰ ਸਰਕਾਰ ਨੇ ਮਨਜ਼ੂਰੀ ਦੇ ਕੇ ਹੁਕਮ ਜਾਰੀ ਕਰ ਦਿੱਤੇ ਹਨ। ਇਨ੍ਹਾਂ ਅਧਿਕਾਰੀਆਂ ਵਿੱਚ ਆਈਪੀਐਸ ਗੁਰਦਿਆਲ ਸਿੰਘ, ਆਈਪੀਐਸ ਮਨਦੀਪ ਸਿੰਘ, ਆਈਪੀਐਸ ਨਰਿੰਦਰ ਭਾਰਗਵ ਤੇ ਆਈਪੀਐਸ ਰਣਜੀਤ ਸਿੰਘ ਸ਼ਾਮਲ ਹਨ।
ਦੱਸ ਦੇਈਏ ਕਿ ਆਈਪੀਐਸ ਨਰਿੰਦਰ ਭਾਰਗਵ ਇਸ ਸਮੇਂ ਲੁਧਿਆਣਾ ਵਿੱਚ ਜੁਆਇੰਟ ਸੀਪੀ ਦਾ ਚਾਰਜ ਸੰਭਾਲ ਰਹੇ ਹਨ। ਐਸਐਸਪੀ (ਸੀਨੀਅਰ ਪੁਲਿਸ ਸੁਪਰਡੈਂਟ) ਫਾਜ਼ਿਲਕਾ, ਨਵਾਂ ਸ਼ਹਿਰ, ਬਰਨਾਲਾ, ਫ਼ਿਰੋਜ਼ਪੁਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪਿੰਡਾਂ 'ਚ ਜ਼ਮੀਨ ਦੀ ਰਜਿਸਟਰੀ ਲਈ ਕਿਸੇ NOC ਦੀ ਲੋੜ ਨਹੀਂ: ਸੀਐਮ ਭਗਵੰਤ ਮਾਨ
Chandigarh News: ਚੰਡੀਗੜ੍ਹੀਆਂ ਲਈ ਖੁਸ਼ਖਬਰੀ! ਸ਼ਹਿਰ 'ਚ ਦੌੜ ਸਕਦੀ ਮੈਟਰੋ, ਨਹੀਂ ਲੱਗਣਗੇ ਲੰਬੇ-ਲੰਬੇ ਜਾਮ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ