ਬਠਿੰਡਾ: ਬਠਿੰਡਾ ਵਿਖੇ ਅੱਜ ਆਲ ਪੰਜਾਬ ਆਂਗਣਵਾੜੀ ਯੂਨੀਅਨ ਵੱਲੋਂ ਇਕੱਠ ਕਰਕੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਦਰਅਸਲ ਬੀਤੇ ਕੱਲ੍ਹ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਪੁਲਿਸ ਵੱਲੋਂ ਬੈਰੀਕੇਡ ਲਾਉਂਦੇ ਹੋਏ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮਾਹੌਲ ਤਣਾਅਪੂਰਨ ਹੋ ਗਿਆ।
ਆਂਗਣਵਾੜੀ ਮੁਲਾਜ਼ਮ ਬੈਰੀਕੇਡ ਤੋੜ ਕੇ ਮਨਪ੍ਰੀਤ ਬਾਦਲ ਦੇ ਦਫ਼ਤਰ ਪਹੁੰਚ ਗਏ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਧੱਕਾ-ਮੁੱਕੀ ਵੀ ਕੀਤੀ। ਆਂਗਣਵਾੜੀ ਵਰਕਰਾਂ ਨੇ ਇਲਜ਼ਾਮ ਲਾਇਆ ਹੈ ਕਿ ਪੁਲਿਸ ਨੇ ਇਸ ਦੌਰਾਨ ਉਨ੍ਹਾਂ ਨਾਲ ਗਲਤ ਹਰਕਤਾਂ ਕੀਤੀਆਂ ਤੇ ਬਦਸਲੂਕੀ ਵੀ ਕੀਤੀ।
ਉਧਰ, ਪੰਜਾਬ ਵਿਧਾਨ ਸਭਾ ਵਿੱਚ ਹੰਗਾਮੇ ਮਗਰੋਂ ਅਕਾਲੀ ਵਿਧਾਇਕਾਂ ਨੇ ਨਾਅਰੇਬਾਜ਼ੀ ਦੇ ਬਾਅਦ ਸਦਨ ਵਿੱਚੋਂ ਅੱਜ ਵਾਕਆਊਟ ਕਰ ਦਿੱਤਾ। ਅਕਾਲੀ ਵਿਧਾਇਕ ਬਿਕਰਮ ਮਜੀਠੀਆ ਨੇ ਇਲਜ਼ਾਮ ਲਾਏ ਹਨ ਕਿ 8 ਮਾਰਚ ਨੇ ਪ੍ਰਦਰਸ਼ਨ ਕਰ ਰਹੀਆਂ ਆਂਗਣਵਾੜੀ ਮੁਲਾਜ਼ਮਾਂ ਨਾਲ ਕਾਂਗਰਸੀ ਵਿਧਾਇਕਾਂ ਨੇ ਬਦਸਲੂਕੀ ਕੀਤੀ ਹੈ। ਇਸ ਲਈ ਅਕਾਲੀ ਦਲ ਨੇ ਕਾਂਗਰਸੀ ਵਰਕਰਾਂ ਤੇ ਪੁਲਿਸ ਕਰਮਚਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਪੰਜਾਬ ਪੁਲਿਸ 'ਤੇ ਆਂਗਣਵਾੜੀ ਵਰਕਰਾਂ ਨਾਲ ਗਲਤ ਹਰਕਤਾਂ ਦੇ ਇਲਜ਼ਾਮ, ਸਖ਼ਤ ਕਰਵਾਈ ਦੀ ਮੰਗ
ਏਬੀਪੀ ਸਾਂਝਾ
Updated at:
10 Mar 2021 03:45 PM (IST)
ਬਠਿੰਡਾ ਵਿਖੇ ਅੱਜ ਆਲ ਪੰਜਾਬ ਆਂਗਣਵਾੜੀ ਯੂਨੀਅਨ ਵੱਲੋਂ ਇਕੱਠ ਕਰਕੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਦਰਅਸਲ ਬੀਤੇ ਕੱਲ੍ਹ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ।
ਪੁਲਿਸ 'ਤੇ ਆਂਗਣਵਾੜੀ ਵਰਕਰਾਂ ਨਾਲ ਗਲਤ ਹਰਕਤਾਂ ਦੇ ਇਲਜ਼ਾਮ, ਸਖ਼ਤ ਕਰਵਾਈ ਦੀ ਮੰਗ |
NEXT
PREV
Published at:
10 Mar 2021 03:45 PM (IST)
- - - - - - - - - Advertisement - - - - - - - - -