ਪੜਚੋਲ ਕਰੋ

ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ਼ ਕਾਰਵਾਈ ਨੂੰ ਲੋਕਾਂ ਦਾ ਮਿਲਿਆ ਭਰਪੂਰ ਸਮਰਥਨ

Punjab News: ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।

Punjab News: ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ 'ਤੇ ਸੂਬੇ ਵਿੱਚ ਨਸ਼ਿਆਂ ਸਬੰਧੀ ਸੰਵੇਦਨਸ਼ੀਲ ਥਾਵਾਂ 'ਤੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ (ਸੀ.ਏ.ਐਸ.ਓਜ਼.) ਚਲਾਈਆਂ ਜਾ ਰਹੀਆਂ ਹਨ। ਸਮਾਜ ਦੇ ਸਾਰੇ ਵਰਗਾਂ ਦੇ ਲੋਕ ਪੁਲਿਸ ਬਲ ਦੀ ਕਾਰਵਾਈ ਅਤੇ ਪੁਲਿਸ ਟੀਮਾਂ ਦੇ ਸਹਿਯੋਗ ਤੋਂ ਬਹੁਤ ਖੁਸ਼ ਹਨ।

ਪੰਚਾਇਤ ਨੇ ਨਸ਼ਾ ਮੁਕਤ ਐਲਾਨੇ ਪਿੰਡ ਖਰੌੜੀ (ਫ਼ਤਹਿਗੜ੍ਹ ਸਾਹਿਬ) ਦੇ ਸਰਪੰਚ ਹਰਪਿੰਦਰ ਸਿੰਘ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲੀਸ ਦਾ ਧੰਨਵਾਦ ਕੀਤਾ। ਉਨ੍ਹਾਂ ਪੰਚਾਇਤ ਦੀ ਤਰਫੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਇਸ ਜੰਗ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸੋਮਵਾਰ ਨੂੰ ਫ਼ਤਹਿਗੜ੍ਹ ਸਾਹਿਬ, ਤਰਨਤਾਰਨ, ਪਠਾਨਕੋਟ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਦਿਹਾਤੀ ਸਮੇਤ ਪੰਜ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਈਆਂ ਅਤੇ ਨਾਕਾਬੰਦੀਆਂ ਕੀਤੀਆਂ। ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਿਸ ਟੀਮਾਂ ਨੇ ਮੁੜ ਵਸੇਬਾ ਕੇਂਦਰਾਂ ਦਾ ਦੌਰਾ ਵੀ ਕੀਤਾ ਤਾਂ ਜੋ ਇਲਾਜ ਅਧੀਨ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਮੁੜ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਮੁੱਖ ਧਾਰਾ ਵਿੱਚ ਵਾਪਸ ਆਉਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਡੀਜੀਪੀ ਨੇ ਕਿਹਾ ਕਿ ਪੰਜ ਜ਼ਿਲ੍ਹਿਆਂ ਵਿੱਚ ਚਲਾਏ ਗਏ ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਅਤੇ ਵੱਡਾ ਸਮਰਥਨ ਮਿਲਿਆ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਵਿਅਕਤੀ ਦੇ ਨਸ਼ਾ ਵੇਚਣ/ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਬਾਰੇ ਪਤਾ ਲੱਗਦਾ ਹੈ ਤਾਂ ਇਸ ਸਬੰਧੀ ਉਹ ਪੁਲਿਸ ਨਾਲ ਜਾਣਕਾਰੀ ਸਾਂਝੀ ਕਰਨ।

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖਿਆਲਾ ਵਿਖੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ ਅਤੇ ਇਲਾਜ ਅਧੀਨ ਨੌਜਵਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਵਿੱਚ ਸਨਮਾਨਜਨਕ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਪੁਲਿਸ ਨੇ ਉਹਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਮਨੋਬਲ ਵਧਾਇਆ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਵਾਪਸ ਆਉਣ ਲਈ ਪ੍ਰੇਰਿਤ ਕੀਤਾ ਅਤੇ ਕੁਝ ਸਮਾਂ ਉਨ੍ਹਾਂ ਨਾਲ ਖੇਡਾਂ ਖੇਡਣ ਦੇ ਨਾਲ ਹੀ ਉਨ੍ਹਾਂ ਨੂੰ ਮਠਿਆਈਆਂ ਤੇ ਫਲ ਵੀ ਭੇਟ ਕੀਤੇ।

ਹੁਸ਼ਿਆਰਪੁਰ ਪੁਲਿਸ ਨੇ ਪਿੰਡ ਭੁੰਗਰਨੀ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਉਣ ਸਬੰਧੀ ਕਾਰਵਾਈ ਕਰਦਿਆਂ ਐਨ.ਡੀ.ਪੀ.ਐਸ. ਐਕਟ ਤਹਿਤ ਦੋ ਐਫ.ਆਈ.ਆਰਜ਼. ਦਰਜ ਕੀਤੀਆਂ। ਪੁਲਿਸ ਟੀਮਾਂ ਨੇ ਨਸ਼ੇ ਦੇ ਆਦੀ 9 ਨੌਜਵਾਨਾਂ ਨੂੰ ਪ੍ਰੇਰਿਤ ਵੀ ਕੀਤਾ ਅਤੇ ਉਨ੍ਹਾਂ ਨੂੰ ਹੁਸ਼ਿਆਰਪੁਰ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਲਈ ਦਾਖਲ ਕਰਵਾਇਆ।

ਪੁਲਿਸ ਵੱਲੋਂ ਫ਼ਤਹਿਗੜ੍ਹ ਸਾਹਿਬ 'ਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਈਆਂ ਗਈਆਂ ਅਤੇ ਸਖ਼ਤ ਨਾਕਾਬੰਦੀ ਕੀਤੀ ਗਈ, ਪੁਲਿਸ ਟੀਮਾਂ ਨੇ ਪਿੰਡ ਖੜੌਰੀ ਦਾ ਦੌਰਾ ਵੀ ਕੀਤਾ ਜਿੱਥੇ ਪੰਚਾਇਤ ਨੇ ਮਤਾ ਪਾਸ ਕਰਕੇ ਪਿੰਡ ਨੂੰ ਨਸ਼ਾ ਮੁਕਤ ਐਲਾਨਿਆ ਹੈ। ਦਿਲਚਸਪ ਗੱਲ ਇਹ ਹੈ ਕਿ ਇਸ ਮੌਕੇ ਸਮਾਜ ਦੇ ਹਰ ਵਰਗ ਦੇ ਲੋਕ ਹਾਜ਼ਰ ਸਨ ਅਤੇ ਉਹ ਸਾਰੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟ ਸਨ। ਇਸੇ ਤਰ੍ਹਾਂ ਤਰਨਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਵੀ ਕਾਰਵਾਈਆਂ ਕੀਤੀਆਂ ਗਈਆਂ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਉਪਰੰਤ ਅੱਜ ਸਾਡੀ ਨਸ਼ਾ ਵਿਰੋਧੀ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget