Punjab News: ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਗੈਂਗਸਟਰਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਅੱਜ ਸਵੇਰ ਤੋਂ ਹੀ ਕਰੀਬ 50 ਟੀਮਾਂ ਨੇ ਬਠਿੰਡਾ, ਫਿਰੋਜ਼ਪੁਰ ਤੇ ਪਟਿਆਲਾ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪੰਜ ਦਰਜਨ ਤੋਂ ਵੱਧ ਥਾਵਾਂ 'ਤੇ ਇੱਕੋ ਸਮੇਂ ਛਾਪੇ ਮਾਰੇ। ਸੂਤਰਾਂ ਦਾ ਕਹਿਣਾ ਹੈ ਕਿ ਇਹ ਐਕਸ਼ਨ ਬੰਬੀਹਾ ਗੈਂਗ ਦੇ ਖਿਲਾਫ ਸੀ ਕਿਉਂਕਿ ਇਹ ਸਾਰੇ ਟਿਕਾਣੇ ਬੰਬੀਹਾ ਗਰੁੱਪ ਦੇ ਕਰੀਬੀਆਂ ਦੇ ਹੀ ਹਨ। 


ਪੁਲਿਸ ਮੁਤਾਬਕ ਇਹ ਕਾਰਵਾਈ ਗੈਂਗਸਟਰਾਂ ਨਾਲ ਜੁੜੇ ਲੋਕਾਂ ਖਿਲਾਫ ਸੀ। ਪਿਛਲੇ ਸਮੇਂ ਦੌਰਾਨ ਗੈਂਗਸਟਰਾਂ ਨਾਲ ਐਕਟਿਵ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਬੰਬੀਹਾ ਗੈਂਗ ਨੇ ਬਦਲਾ ਲੈਣ ਦੀ ਧਮਕੀ ਦਿੱਤੀ ਸੀ। ਇਸ ਮਗਰੋਂ ਪੁਲਿਸ ਕਾਫੀ ਚੌਕਸ ਹੈ। 


ਪੁਲਿਸ ਪਿਛਲੇ ਕੁਝ ਸਮੇਂ ਤੋਂ ਬੰਬੀਹਾ ਗਰੁੱਪ ਨਾਲ ਜੁੜੇ ਲੋਕਾਂ ਦੀ ਜਾਣਕਾਰੀ ਹਾਸਲ ਕਰ ਰਹੀ ਸੀ। ਪੂਰੀ ਰਿਪੋਰਟ ਦੇ ਆਧਾਰ 'ਤੇ ਅਤੇ ਹਾਈਕਮਾਂਡ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੰਗਲਵਾਰ ਨੂੰ ਪੰਜਾਬ ਭਰ 'ਚ ਛਾਪੇਮਾਰੀ ਕੀਤੀ ਗਈ।


ਇਹ ਵੀ ਪੜ੍ਹੋ: BBC : ਇਨਕਮ ਟੈਕਸ ਵਿਭਾਗ ਨੇ ਬੀਬੀਸੀ ਦੇ ਦਿੱਲੀ-ਮੁੰਬਈ ਦਫ਼ਤਰਾਂ 'ਤੇ ਮਾਰੀ ਰੇਡ, ਦਫ਼ਤਰ ਸੀਲ ਕੀਤੇ


ਸੂਤਰਾਂ ਅਨੁਸਾਰ ਬਠਿੰਡਾ-ਫਿਰੋਜ਼ਪੁਰ 'ਚ 40 ਦੇ ਕਰੀਬ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਦੇ ਨਾਲ ਹੀ ਪਟਿਆਲਾ 'ਚ ਵੀ ਪੁਲਿਸ 25 ਦੇ ਕਰੀਬ ਥਾਵਾਂ 'ਤੇ ਤਲਾਸ਼ੀ ਲੈ ਰਹੀ ਹੈ। ਪੂਰੇ ਸਰਚ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਕਰੀਬ 50 ਟੀਮਾਂ ਬਣਾਈਆਂ ਗਈਆਂ।


ਇਨ੍ਹਾਂ ਟਿਕਾਣਿਆਂ 'ਤੇ ਕਾਰਵਾਈ ਕਰਨ ਤੋਂ ਬਾਅਦ ਪੁਲਿਸ ਹੁਣ ਤੱਕ ਕਰੀਬ ਤਿੰਨ ਲੋਕਾਂ ਨੂੰ ਹਿਰਾਸਤ 'ਚ ਲੈ ਚੁੱਕੀ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬੰਬੀਹਾ ਗਰੋਹ ਨਾਲ ਸਬੰਧਤ ਇਲੈਕਟ੍ਰਾਨਿਕ ਯੰਤਰ ਤੇ ਦਸਤਾਵੇਜ਼ ਵੀ ਪੁਲਿਸ ਨੇ ਕੁਝ ਥਾਵਾਂ ਤੋਂ ਜ਼ਬਤ ਕੀਤੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: 2024 Election Survey: ਅਗਲਾ PM ਕੌਣ ਹੈ? 6 ਮਹੀਨਿਆਂ 'ਚ ਘਟੀ ਮੋਦੀ ਦੀ ਲੋਕਪ੍ਰਿਅਤਾ, ਰਾਹੁਲ ਗਾਂਧੀ ਨੂੰ ਹੋਇਆ ਫਾਇਦਾ! ਸਰਵੇਖਣ ਨੇ ਦੱਸਿਆ ਲੋਕਾਂ ਦਾ ਮਿਜਾਜ਼