PUNJAB NEWS: ਪੰਜਾਬ ਪੁਲਿਸ ਮਹਿਕਮੇ 'ਚ ਮੱਚੀ ਹਲਚਲ! ਬਠਿੰਡਾ ‘ਚ SHO ਦਲਜੀਤ ਸਿੰਘ ਸਸਪੈਂਡ, ਡਰੱਗਜ਼ ਮਾਮਲਿਆਂ ‘ਚ ਲਾਪਰਵਾਹੀ ਦੇ ਦੋਸ਼ਾਂ ਦੇ ਚੱਲਦੇ ਡਿੱਗੀ ਗਾਜ਼
ਬਠਿੰਡਾ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ DSP ਬਠਿੰਡਾ ਰੂਰਲ ਦੀ ਰਿਪੋਰਟ ਦੇ ਆਧਾਰ ‘ਤੇ SHO ਦਲਜੀਤ ਸਿੰਘ ਨੂੰ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਖੇਤਰ 'ਚ ਡਰੱਗਜ਼ ਦੇ ਖ਼ਿਲਾਫ਼ ਉਮੀਦ..

ਬਠਿੰਡਾ ਜ਼ਿਲ੍ਹੇ ਦੇ ਸੰਗਤ ਪੁਲਿਸ ਸਟੇਸ਼ਨ ਦੇ SHO ਦਲਜੀਤ ਸਿੰਘ ਨੂੰ ਡਰੱਗਜ਼ ਨਾਲ ਜੁੜੇ ਮਾਮਲਿਆਂ ਵਿੱਚ ਲਾਪਰਵਾਹੀ ਅਤੇ ਖ਼ਰਾਬ ਕਾਰਗੁਜ਼ਾਰੀ ਦੇ ਦੋਸ਼ਾਂ ਹੇਠ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਉਨ੍ਹਾਂ ਦੀ ਪਰਫ਼ਾਰਮੈਂਸ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ ਹੈ।
ਸੰਗਤ ਪੁਲਿਸ ਸਟੇਸ਼ਨ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਹੈ। ਇਹ ਇਲਾਕਾ ਅਕਸਰ ਹਰਿਆਣਾ ਜਾਂ ਰਾਜਸਥਾਨ ਤੋਂ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਦਾਖ਼ਲ ਹੋਣ ਵਾਲੇ ਡਰੱਗ ਤਸਕਰਾਂ ਵੱਲੋਂ ਰਸਤੇ ਵਜੋਂ ਵਰਤਿਆ ਜਾਂਦਾ ਹੈ।
SSP ਦੇ ਹੁਕਮਾਂ ‘ਤੇ ਹੋਈ ਕਾਰਵਾਈ
ਐਸਐਸਪੀ ਬਠਿੰਡਾ ਅਮਨੀਤ ਕੋਂਡਲ ਨੇ ਡੀਐਸਪੀ ਬਠਿੰਡਾ ਰੂਰਲ ਦੀ ਰਿਪੋਰਟ ਦੇ ਆਧਾਰ ‘ਤੇ SHO ਦਲਜੀਤ ਸਿੰਘ ਨੂੰ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਖੇਤਰ ਵਿੱਚ ਡਰੱਗਜ਼ ਦੇ ਖ਼ਿਲਾਫ਼ ਉਮੀਦ ਮੁਤਾਬਕ ਸਖ਼ਤ ਕਾਰਵਾਈ ਨਹੀਂ ਕੀਤੀ। ਇਸ ਮਾਮਲੇ ਵਿੱਚ ਦਲਜੀਤ ਸਿੰਘ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















