ਪੜਚੋਲ ਕਰੋ

ਬਿਆਸ 'ਚ ਝੜਪ 'ਤੇ ਪੰਜਾਬ ਪੁਲਿਸ ਦੀ ਕਾਰਵਾਈ, 400 ਅਣਪਛਾਤੇ ਵਿਅਕਤੀਆਂ ਖਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ

ਬਿਆਸ 'ਚ ਨਿਹੰਗ ਸਿੰਘਾਂ ਅਤੇ ਰਾਧਾ ਸੁਆਮੀ ਡੇਰੇ ਦੇ ਪੈਰੋਕਾਰਾਂ ਵਿਚਾਲੇ ਹੋਈ ਝੜਪ ਤੋਂ 24 ਘੰਟੇ ਬਾਅਦ ਪੁਲਿਸ ਨੇ 400 ਅਣਪਛਾਤੇ ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ। ਮਾਹੌਲ ਨੂੰ ਸ਼ਾਂਤ ਰੱਖਣ ਲਈ ਪੁਲੀਸ ਨੇ ਇਹ ਵਿਚਕਾਰਲਾ ਰਸਤਾ ਅਖਤਿਆਰ ਕੀਤਾ।

ਅੰਮ੍ਰਿਤਸਰ: ਬਿਆਸ 'ਚ ਨਿਹੰਗ ਸਿੰਘਾਂ ਅਤੇ ਰਾਧਾ ਸੁਆਮੀ ਡੇਰੇ ਦੇ ਪੈਰੋਕਾਰਾਂ ਵਿਚਾਲੇ ਹੋਈ ਝੜਪ ਤੋਂ 24 ਘੰਟੇ ਬਾਅਦ ਪੁਲਿਸ ਨੇ 400 ਅਣਪਛਾਤੇ ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ। ਮਾਹੌਲ ਨੂੰ ਸ਼ਾਂਤ ਰੱਖਣ ਲਈ ਪੁਲੀਸ ਨੇ ਇਹ ਵਿਚਕਾਰਲਾ ਰਸਤਾ ਅਖਤਿਆਰ ਕੀਤਾ। ਜਿਸ ਲਈ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੀ ਖੁਦ ਅੰਮ੍ਰਿਤਸਰ ਪੁੱਜੇ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਐਤਵਾਰ ਸ਼ਾਮ ਤੋਂ ਹੀ ਦੋਵਾਂ ਧਿਰਾਂ ਨੂੰ ਇੱਕ ਦੂਜੇ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕਰ ਰਹੀ ਸੀ। ਇੰਨੀ ਵੱਡੀ ਝੜਪ ਅਤੇ 8 ਦੇ ਕਰੀਬ ਡੇਰਾ ਸਮਰਥਕਾਂ, ਨਿਹੰਗ ਸਿੱਖਾਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਜ਼ਖਮੀ ਹੋਣ ਤੋਂ ਬਾਅਦ ਐਫਆਈਆਰ ਦਰਜ ਕਰਨਾ ਵੀ ਜ਼ਰੂਰੀ ਸੀ। ਪਰ ਕਿਸਦੀ ਸ਼ਿਕਾਇਤ 'ਤੇ ਅਤੇ ਕਿਸ 'ਤੇ ਐਫਆਈਆਰ ਦਰਜ ਕੀਤੀ ਜਾਵੇ, ਇਹ ਵੀ ਪੁਲਿਸ ਲਈ ਸਿਰਦਰਦੀ ਬਣ ਗਿਆ ਸੀ। ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸੋਮਵਾਰ ਨੂੰ ਖੁਦ ਅੰਮ੍ਰਿਤਸਰ ਪੁੱਜੇ ਅਤੇ ਦੋਵਾਂ ਧਿਰਾਂ ਨਾਲ ਗੱਲਬਾਤ ਕੀਤੀ। ਜਿਸ ਤੋਂ ਬਾਅਦ ਵਿਚਕਾਰਲਾ ਰਸਤਾ ਅਪਣਾਇਆ ਗਿਆ। ਸ਼ੁਰੂਆਤੀ ਜਾਂਚ ਤੋਂ ਬਾਅਦ ਹੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਝਗੜਾ ਪਸ਼ੂਆਂ ਨੂੰ ਚਰਾਉਣ ਨੂੰ ਲੈ ਕੇ ਨਹੀਂ ਸੀ, ਸਗੋਂ ਜ਼ਮੀਨੀ ਵਿਵਾਦ ਸੀ।

ਸ਼ਾਂਤੀ ਲਈ ਮੱਧ ਮਾਰਗ ਚੁਣਿਆ
ਅੰਮ੍ਰਿਤਸਰ ਪੁਲਿਸ ਲਈ ਦੋਵਾਂ ਧਿਰਾਂ ਵਿਚਾਲੇ ਸ਼ਾਂਤੀ ਬਣਾਈ ਰੱਖਣਾ ਵੱਡੀ ਚੁਣੌਤੀ ਬਣ ਰਿਹਾ ਸੀ। ਪਹਿਲਾਂ ਵਿਚਾਰ ਕੀਤਾ ਗਿਆ ਕਿ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਰਾਸ FIR ਦਾਇਰ ਕੀਤੀ ਜਾਵੇ। ਪਰ ਇਸ ਦੌਰਾਨ ਵੀ ਦੋਵਾਂ ਧਿਰਾਂ ਵਿੱਚ ਹੋਰ ਤਕਰਾਰ ਹੋਣ ਦਾ ਡਰ ਬਣਿਆ ਹੋਇਆ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਵਿਚਕਾਰਲਾ ਰਸਤਾ ਚੁਣਿਆ।

ਪੁਲਿਸ ਦੇ ਬਿਆਨਾਂ 'ਤੇ ਮਾਮਲਾ ਦਰਜ
ਮਾਮਲੇ ਨੂੰ ਸ਼ਾਂਤ ਰੱਖਣ ਲਈ ਪੰਜਾਬ ਪੁਲਿਸ ਨੇ ਖੁਦ ਨੂੰ ਸ਼ਿਕਾਇਤਕਰਤਾ ਬਣਾ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਜ਼ਖ਼ਮੀ ਪੁਲੀਸ ਮੁਲਾਜ਼ਮ ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਸੋਮਵਾਰ ਸ਼ਾਮ ਥਾਣਾ ਬਿਆਸ ਵਿਖੇ ਕੇਸ ਦਰਜ ਕੀਤਾ ਹੈ। ਇੰਨਾ ਹੀ ਨਹੀਂ ਇਸ 'ਚ 400 ਅਣਪਛਾਤੇ ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਹੈ।

ਕਤਲ ਦੀ ਕੋਸ਼ਿਸ਼ ਤਹਿਤ ਕੇਸ ਦਰਜ
ਪੰਜਾਬ ਪੁਲਿਸ ਨੇ 400 ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦੀ ਕੋਸ਼ਿਸ਼, ਜਾਨ ਨੂੰ ਖਤਰੇ ਵਿੱਚ ਪਾਉਣ, ਸਰਕਾਰੀ ਡਿਊਟੀ ਦੀ ਉਲੰਘਣਾ ਅਤੇ ਅਸਲਾ ਐਕਟ ਦੇ ਸੰਗੀਨ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਜਿਸ ਵਿੱਚ ਥਾਣਾ ਬਿਆਸ ਦੀ ਪੁਲਿਸ ਨੇ ਐਫ.ਆਈ.ਆਰ ਵਿੱਚ ਧਾਰਾ 307,336, 353,332,427,148,149,186,506 ਆਈ.ਪੀ.ਸੀ ਅਤੇ ਆਰਮ ਐਕਟ ਦੀ ਧਾਰਾ 25/27 ਸ਼ਾਮਿਲ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget