Punjab News: ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਲਈ ਪੰਜਾਬ ਵਿੱਚ ਭਾਜਪਾ ਵੱਲੋਂ ਲਗਾਏ ਜਾ ਰਹੇ ਕੈਂਪਾਂ 'ਤੇ ਇਤਰਾਜ਼ ਜਤਾਇਆ ਹੈ। ਡਾਟਾ ਚੋਰੀ ਦੇ ਵੀ ਦੋਸ਼ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਭਾਜਪਾ ਨੇ ਅੱਜ (ਐਤਵਾਰ) ਵੀ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਭਾਜਪਾ ਆਗੂਆਂ ਨੂੰ ਪੁਲਿਸ ਵੱਲੋਂ ਰੋਕਿਆ ਜਾ ਰਿਹਾ ਹੈ ਅਤੇ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਜਦੋਂ ਭਾਜਪਾ ਦੇ ਆਗੂ ਮਲੋਟ ਵਿੱਚ ਕੈਂਪ ਲਗਾਉਣ ਜਾ ਰਹੇ ਸਨ, ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੇ ਨਾਲ ਕੁਝ ਹੋਰ ਆਗੂਆਂ ਨੂੰ ਪੁਲਿਸ ਵੱਲੋਂ ਥਾਣੇ ਲਿਜਾਇਆ ਗਿਆ। ਇਸ ਤਰ੍ਹਾਂ ਮੁੱਲਾਂਪੁਰ ਵਿੱਚ ਕੈਂਪ ਲਗਾਉਣ ਜਾ ਰਹੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਅਤੇ ਨਯਾਗਾਓਂ ਭਾਜਪਾ ਦੇ ਕਈ ਕੌਂਸਲਰਾਂ ਅਤੇ ਆਗੂਆਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ। ਸਾਰਿਆਂ ਨੂੰ ਬੱਸ ਵਿੱਚ ਪਾ ਕੇ ਥਾਣੇ ਲਿਜਾਇਆ ਗਿਆ। ਇਸ ਦੌਰਾਨ ਆਗੂਆਂ ਨੇ ਜ਼ੋਰਦਾਰ ਵਿਰੋਧ ਕੀਤਾ।
ਦੂਜੇ ਪਾਸੇ, ਭਾਜਪਾ ਦਾ ਕਹਿਣਾ ਹੈ ਕਿ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਤੇ ਉਨ੍ਹਾਂ ਨੂੰ ਰਜਿਸਟਰ ਕੀਤਾ ਜਾਵੇਗਾ। ਦੱਸ ਦਈਏ ਕਿ ਕੈਂਪ ਦਾ ਮੁੱਦਾ ਪਿਛਲੇ ਤਿੰਨ-ਚਾਰ ਦਿਨਾਂ ਤੋਂ ਗਰਮ ਹੈ। ਭਾਜਪਾ ਦਾ ਕਹਿਣਾ ਹੈ ਕਿ ਅਸੀਂ ਮਈ ਤੋਂ ਕੈਂਪ ਲਗਾ ਰਹੇ ਹਾਂ। ਜਦੋਂ ਆਮ ਆਦਮੀ ਪਾਰਟੀ ਨੂੰ ਭਾਜਪਾ ਰਾਜਪੁਰਾ ਰੈਲੀ ਤੋਂ ਇਸ ਬਾਰੇ ਪਤਾ ਲੱਗਾ। ਇਸ ਤੋਂ ਬਾਅਦ ਪੰਜਾਬ ਸਰਕਾਰ ਡਰ ਗਈ ਹੈ।
ਜ਼ਿਕਰ ਕਰ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਕੋਈ ਕਿਸੇ ਦਾ ਨਿੱਜੀ ਡੇਟਾ, ਫੋਨ, ਪੈਨ, ਵੋਟਰ ਅਤੇ ਆਧਾਰ ਕਾਰਡ ਕਿਵੇਂ ਲੈ ਸਕਦਾ ਹੈ। ਇਹ ਜਨਤਕ ਨਿੱਜਤਾ ਦੀ ਉਲੰਘਣਾ ਹੈ। ਇਸ ਦੇ ਨਾਲ ਹੀ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ 'ਆਪ' ਸਰਕਾਰ ਦੀਆਂ ਨੀਤੀਆਂ ਗਰੀਬਾਂ ਦੀ ਮਦਦ ਕਰਨ ਵਿੱਚ ਰੁਕਾਵਟ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦਾ ਨਾਮ ਆਉਂਦਾ ਹੈ, ਪਰ ਅਸਲ ਵਿੱਚ ਇਹ ਫੈਸਲਾ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੇ ਲਿਆ ਹੈ।