(Source: ECI/ABP News/ABP Majha)
Punjab News: ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀਆਂ ਨੂੰ AGTF ਟੀਮ ਨੇ ਕੀਤਾ ਗ੍ਰਿਫਤਾਰ, ਵਾਰਦਾਤ ਨੂੰ ਅੰਜਾਮ ਦੇਣ ਦੀ ਬਣਾ ਰਹੇ ਸੀ ਯੋਜਨਾ
Punjab News: ਪੰਜਾਬ ਪੁਲਿਸ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Terrorist Arrested In Punjab: ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ, ਜਿੱਥੇ ਏਜੀਟੀਐਫ ਅਤੇ ਮੋਹਾਲੀ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਯਾਦਵ ਨੇ ਦੱਸਿਆ ਕਿ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਏਜੀਟੀਐਫ-ਪੰਜਾਬ ਅਤੇ ਮੋਹਾਲੀ ਪੁਲਿਸ ਨੇ ਆਈਐਸਆਈ ਸਮਰਥਿਤ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਛੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪਿਸਤੌਲ ਦੇ ਨਾਲ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ
ਉਨ੍ਹਾਂ ਇਹ ਵੀ ਕਿਹਾ ਕਿ ਗ੍ਰਿਫਤਾਰ ਵਿਅਕਤੀਆਂ ਵਿੱਚੋਂ ਇੱਕ ਅਪਰੈਲ 2023 ਵਿੱਚ ਪਟਿਆਲਾ ਵਿੱਚ ਹੋਏ ਦੋਹਰੇ ਕਤਲ ਵਿੱਚ ਸ਼ਾਮਲ ਸੀ ਅਤੇ ਉਦੋਂ ਤੋਂ ਫਰਾਰ ਸੀ। ਡੀਜੀਪੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਸ ਦੌਰਾਨ ਉਨ੍ਹਾਂ ਕੋਲੋਂ 5 ਪਿਸਤੌਲ ਅਤੇ 20 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਇਸ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹਨ।
In a major breakthrough, #AGTF-Punjab & @sasnagarpolice, have arrested six associates of ISI-backed, Pak-based terrorist Harwinder Singh @ Rinda
— DGP Punjab Police (@DGPPunjabPolice) August 31, 2023
One of the arrested persons was involved in a double murder case at Patiala in April'23 and has been absconding ever-since (1/2) pic.twitter.com/J6syZBMMuu
23 ਅਗਸਤ ਨੂੰ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ
ਦੱਸ ਦਈਏ ਕਿ 23 ਅਗਸਤ ਨੂੰ ਸਪੈਸ਼ਲ ਟਾਸਕ ਫੋਰਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 41 ਕਿਲੋ ਹੈਰੋਇਨ ਜ਼ਬਤ ਕਰਕੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਸੀ, ਜਿਸ ਨੇ ਪਾਕਿਸਤਾਨ ਸਥਿਤ ਡਰੱਗ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਸੀ। ਡੀਜੀਪੀ ਨੇ ਕਿਹਾ ਸੀ ਕਿ ਰਾਵੀ ਦਰਿਆ ਰਾਹੀਂ ਹੈਰੋਇਨ ਦੀ ਢੋਆ-ਢੁਆਈ ਕੀਤੀ ਜਾ ਰਹੀ ਸੀ ਅਤੇ ਸਰਹੱਦ ਪਾਰ ਡਰੱਗ ਨੈਟਵਰਕ ਵਿੱਚ ਸ਼ਾਮਲ ਮੁੱਖ ਸਰਗਨਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਮੁਹਾਲੀ ਐਸਟੀਐਫ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਉਦੋਂ ਵੀ ਡੀਜੀਪੀ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।