Punjab News: ਖੁਫ਼ੀਆ ਏਜੰਸੀਆਂ ਦੇ ਅਲਰਟ ਮਗਰੋਂ ਪੰਜਾਬ ਪੁਲਿਸ ਚੌਕਸ ਹੋ ਗਈ ਹੈ। ਪੰਜਾਬ ਦੇ ਸਾਰੇ ਪੁਲਿਸ ਸਟੇਸ਼ਨਾਂ ਤੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾ ਦਿੱਤੀ ਗਈ। ਪੁਲਿਸ ਨੇ ਨਾਕੇ ਵੀ ਵਧਾ ਦਿੱਤੇ ਹਨ। ਪੁਲਿਸ ਸੂਤਰਾਂ ਮੁਤਾਬਕ ਪੰਜਾਬ ਦੇ ਸਾਰੇ ਥਾਣਿਆਂ ਤੇ ਸਰਕਾਰੀ ਬਿਲਡਿੰਗਾਂ ਦੀ ਸੁਰੱਖਿਆ ਵਧਾਉਣ ਲਈ ਆਰਡਰ ਜਾਰੀ ਕੀਤੇ ਗਏ ਹਨ। ਖੁਫ਼ੀਆਂ ਇਨਪੁੱਟਸ ਤੋਂ ਬਾਅਦ ਸੁਰੱਖਿਆ ਦੁਬਾਰਾ ਚੈੱਕ ਕੀਤੀ ਜਾ ਰਹੀ ਹੈ। ਸੁਰੱਖਿਆ ਵਿਵਸਥਾ ਨੂੰ ਸਹੀ ਕਰਨ ਦੇ ਹੁਕਮ ਪਹਿਲਾਂ ਹੀ ਚੱਲ ਰਹੇ ਹਨ। ਹੁਣ ਫਿਰ ਪੁਲਿਸ ਨੂੰ ਪੂਰੀ ਤਰ੍ਹਾਂ ਅਲਰਟ ਲਈ ਆਖਿਆ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ’ਚ ਲਗਾਤਾਰ ਮਾਹੌਲ ਨੂੰ ਦੇਖਦਿਆਂ ਤੇ ਖੁਫ਼ੀਆ ਏਜੰਸੀਆਂ ਦੇ ਅਲਰਟ ਤੋਂ ਬਾਅਦ ਪੰਜਾਬ ਦੇ ਸਾਰੇ ਪੁਲਿਸ ਸਟੇਸ਼ਨਾਂ ਤੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਵੀ ਧਮਕੀ ਮਗਰੋਂ ਖੁਫ਼ੀਆ ਇਨਪੁੱਟਸ ਆਏ ਸਨ ਤਾਂ ਸਰਕਾਰੀ ਇਮਾਰਤਾਂ ਦੇ ਨਾਲ ਨਾਲ ਸਾਰੇ ਪੁਲਿਸ ਸਟੇਸ਼ਨਾਂ ਦੀ ਸੁਰੱਖਿਆ ਵਧਾਈ ਗਈ ਸੀ।
ਹੁਣ ਇਸ ਵਾਰ ਫਿਰ ਧਮਕੀ ਮਿਲੀ ਹੈ ਤੇ ਇਨਪੁੱਟਸ ਇਹ ਹਨ ਕਿ ਕਿਸੇ ਵੀ ਸਰਕਾਰੀ ਇਮਾਰਤ ਜਾਂ ਫਿਰ ਥਾਣੇ ਚੌਕੀਆਂ ’ਤੇ ਹਮਲਾ ਹੋ ਸਕਦਾ ਹੈ, ਜਿਸ ਮਗਰੋਂ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਚੁੱਕੀ ਹੈ। ਇਹ ਹੁਕਮ ਚੌਕੀਆਂ ਨੂੰ ਦਿੱਤੇ ਗਏ ਹਨ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਮਾਹੌਲ ਖਰਾਬ ਨਾ ਕਰ ਸਕੇ।
ਮੁਹਾਲੀ ਦੇ ਇੰਟੈਲੀਜੈਂਸ ਦਫ਼ਤਰ ’ਤੇ ਰਾਕੇਟ ਲਾਂਚਰ ਨਾਲ ਹਮਲਾ ਕਰਨ ਤੋਂ ਬਾਅਦ ਪੰਜਾਬ ’ਚ ਕਈ ਵੱਡੀਆਂ ਵਾਰਦਾਤਾਂ ਹੋਈਆਂ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਦੇ ਵੱਲੋਂ ਸਰਕਾਰੀ ਇਮਾਰਤਾਂ ਦੇ ਨਾਲ ਨਾਲ ਸਾਰੇ ਥਾਣਿਆਂ ਤੇ ਚੌਕੀਆਂ ਦੇ ਬਾਹਰ ਸੁਰੱਖਿਆ ਵਿਵਸਥਾ ਸਖਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਹਾਲਾਂਕਿ ਪੰਜਾਬ ਪੁਲਿਸ ਨੇ ਗੈਂਗਸਟਰਾਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਵਾਰਦਾਤਾਂ ਤੋਂ ਬਾਅਦ ਗਨ ਕਲਚਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ।
ਇਹ ਵੀ ਪੜ੍ਹੋ: Funny Video: ਠੰਡੇ ਪਾਣੀ 'ਚ ਨਹਾਉਣ ਲਈ ਵਿਅਕਤੀ ਨੇ ਅਪਣਾਇਆ ਅਜਿਹਾ ਅਨੋਖਾ ਤਰੀਕਾ, ਜਿਸ ਨੂੰ ਦੇਖ ਤੁਸੀਂ ਹੱਸ-ਹੱਸ ਕਮਲੇ ਹੋ ਜਾਓਗੇ
ਪੰਜਾਬ ਦੀਆਂ ਖੁਫ਼ੀਆ ਏਜੰਸੀਆਂ ਨੂੰ ਇਨਪੁਟਸ ਮਿਲੇ ਹਨ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਫਿਰ ਤੋਂ ਪੰਜਾਬ ’ਚ ਕਿਸੇ ਸਰਕਾਰੀ ਇਮਾਰਤ ਜਾਂ ਫਿਰ ਥਾਣਾ-ਚੌਕੀ ਨੂੰ ਨਿਸ਼ਾਨਾ ਬਣਾ ਸਕਦੇ ਹਨ। ਇਸ ਤੋਂ ਬਾਅਦ ਲਿਖਤੀ ਰੂਪ ’ਚ ਫਿਰ ਤੋਂ ਸਰਕਾਰੀ ਇਮਾਰਤਾਂ, ਥਾਣਿਆਂ ਤੇ ਚੌਂਕੀਆਂ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।