ਅੰਮ੍ਰਿਤਸਰ: 6 ਜੂਨ ਨੂੰ ਘੱਲੂਘਾਰਾ ਦਿਵਸ ਹੈ। ਪੰਜਾਬ ਪੁਲਿਸ ਇਸ ਹਫ਼ਤੇ ਲਈ ਹਾਈ ਅਲਰਟ 'ਤੇ ਹੈ। ਸਰਹੱਦੀ ਪੱਟੀ ਵਿੱਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਯਕੀਨੀ ਬਣਾਉਣ ਲਈ ਡੀਜੀਪੀ ਪੰਜਾਬ ਵੀਕੇ ਭਾਵਰਾ ਨੇ ਉੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਹੋਈ, ਜਿਸ ਵਿੱਚ ਅੰਮ੍ਰਿਤਸਰ ਤੇ ਜਲੰਧਰ ਕਮਿਸ਼ਨਰੇਟ, ਬਾਰਡਰ ਰੇਂਜ ਤੇ ਜਲੰਧਰ ਰੇਂਜ ਦੇ ਅਧਿਕਾਰੀ ਹਾਜ਼ਰ ਸਨ।
ਡੀਜੀਪੀ ਨੇ ਕਾਨੂੰਨ ਵਿਵਸਥਾ ਤੇ ਅਪਰਾਧ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੋ ਉੱਚ ਪੱਧਰੀ ਮੀਟਿੰਗਾਂ ਬੁਲਾਈਆਂ ਹਨ। ਡੀਜੀਪੀ ਦੇ ਨਾਲ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਤੇ ਆਈਜੀਪੀ ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਵੀ ਮੌਜੂਦ ਸਨ। ਪਹਿਲੀ ਮੀਟਿੰਗ ਵਿੱਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਅਰੁਣ ਪਾਲ ਸਿੰਘ, ਆਈਜੀ ਬਾਰਡਰ ਰੇਂਜ ਮੋਨੀਸ਼ ਚਾਵਲਾ ਤੇ ਬਾਰਡਰ ਏਰੀਏ ਦੇ ਐਸਐਸਪੀ ਮੌਜੂਦ ਸਨ।
ਦੂਜੀ ਮੀਟਿੰਗ ਵਿੱਚ ਜਲੰਧਰ ਸ਼ਹਿਰੀ ਤੇ ਦਿਹਾਤੀ ਦੇ ਅਧਿਕਾਰੀਆਂ ਦੇ ਨਾਲ ਡੀਜੀਪੀ ਪੀਏਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਵੀ ਮੌਜੂਦ ਸਨ। ਡੀਜੀਪੀ ਨੇ ਇਸ ਮੀਟਿੰਗ ਵਿੱਚ ਅੱਤਵਾਦ, ਗੈਂਗਸਟਰਾਂ ਤੇ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਪਹਿਲ ਦੇਣ ਲਈ ਕਿਹਾ।
ਘੱਲੂਘਾਰਾ ਦਿਵਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਚੌਕਸ ਰਹਿਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਪੁਲਿਸ ਕਮਿਸ਼ਨਰ ਤੇ ਐਸਐਸਪੀ ਰੈਂਕ ਦੇ ਅਧਿਕਾਰੀਆਂ ਨੂੰ ਅਮਨ-ਕਾਨੂੰਨ ਬਣਾਈ ਰੱਖਣ ਦੇ ਨਿਰਦੇਸ਼ ਦਿੰਦੇ ਹੋਏ ਅਧਿਕਾਰੀਆਂ ਨੂੰ ਸੂਬੇ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਵੀ ਹੁਕਮ ਦਿੱਤੇ ਹਨ। ਡੀਜੀਪੀ ਨੇ ਤਸੱਲੀ ਪ੍ਰਗਟਾਈ ਕਿ ਪੰਜਾਬ ਪੁਲਿਸ ਅੱਤਵਾਦ ਵਿਰੋਧੀ ਮੋਰਚੇ 'ਤੇ ਚੰਗਾ ਕੰਮ ਕਰ ਰਹੀ ਹੈ ਤੇ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੂਬੇ ਵਿੱਚ ਵੱਖ-ਵੱਖ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ।
ਡੀਜੀਪੀ ਨੇ ਅਧਿਕਾਰੀਆਂ ਨੂੰ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਸਪੱਸ਼ਟ ਨਿਰਦੇਸ਼ ਦਿੱਤੇ ਹਨ। ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇ। ਪੁਲਿਸ ਡਾਇਰੈਕਟਰ ਜਨਰਲ ਵੀਕੇ ਭਾਵਰਾ ਨੇ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਤੇ ਜੇਕਰ ਕੋਈ ਵੀ ਸ਼ੱਕੀ ਵਸਤੂ ਜਨਤਕ ਸਥਾਨਾਂ, ਰੇਲ ਗੱਡੀਆਂ, ਬੱਸਾਂ ਜਾਂ ਰੈਸਟੋਰੈਂਟਾਂ ਵਿੱਚ ਬਿਨਾਂ ਕਿਸੇ ਪ੍ਰਕਾਰ ਦੇ ਪਈ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਹੈਲਪਲਾਈਨ ਨੰਬਰ 112 ਜਾਂ 181 'ਤੇ ਸੂਚਨਾ ਦੇਣ।
Election Results 2024
(Source: ECI/ABP News/ABP Majha)
ਘੱਲੂਘਾਰਾ ਦਿਵਸ ਲਈ ਪੰਜਾਬ ਪੁਲਿਸ ਅਲਰਟ, ਡੀਜੀਪੀ ਵੱਲੋਂ ਪੂਰਾ ਹਫਤਾ ਚੌਕਸ ਰਹਿਣ ਦੇ ਹੁਕਮ
ਏਬੀਪੀ ਸਾਂਝਾ
Updated at:
22 May 2022 09:23 AM (IST)
Edited By: shankerd
6 ਜੂਨ ਨੂੰ ਘੱਲੂਘਾਰਾ ਦਿਵਸ ਹੈ। ਪੰਜਾਬ ਪੁਲਿਸ ਇਸ ਹਫ਼ਤੇ ਲਈ ਹਾਈ ਅਲਰਟ 'ਤੇ ਹੈ। ਸਰਹੱਦੀ ਪੱਟੀ ਵਿੱਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਯਕੀਨੀ ਬਣਾਉਣ ਲਈ ਡੀਜੀਪੀ ਪੰਜਾਬ ਵੀਕੇ ਭਾਵਰਾ ਨੇ ਉੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
DGP
NEXT
PREV
Published at:
22 May 2022 09:23 AM (IST)
- - - - - - - - - Advertisement - - - - - - - - -