ਪੜਚੋਲ ਕਰੋ

Chandigarh Firing Case: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

Punjab News ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

 ਚੰਡੀਗੜ੍ਹ  - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਵਿਦੇਸ਼ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਗੋਲੀ ਕਾਂਡ ਦੇ ਸਨਸਨੀਖੇਜ਼ ਕੇਸ ਦੀ ਗੁੱਥੀ ਸੁਲਝਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਗੁੱਜਰ ਵਾਸੀ ਕਲੋਲੀ, ਬਨੂੜ, ਕਮਲਪ੍ਰੀਤ ਸਿੰਘ ਵਾਸੀ ਦੇਵੀਨਗਰ ਅਬਰਾਵਾਂ, ਬਨੂੜ ਅਤੇ ਪ੍ਰੇਮ ਸਿੰਘ ਵਾਸੀ ਅਮਰਾਲਾ, ਡੇਰਾਬਸੀ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ ਅਤੇ ਅਸਲਾ ਐਕਟ ਤਹਿਤ ਕਈ ਅਪਰਾਧਿਕ ਮਾਮਲੇ ਦਰਜ ਹਨ।

ਜਾਣਕਾਰੀ ਮੁਤਾਬਕ 19 ਜਨਵਰੀ 2024 ਨੂੰ ਚੰਡੀਗੜ੍ਹ ਦੇ ਸੈਕਟਰ 5 ਸਥਿਤ ਇਕ ਵਪਾਰੀ ਦੇ ਘਰ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਪੰਜਾਬ ਦੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਪਤਾ ਲਗਾਇਆ ਕਿ ਉਕਤ ਮੁਲਜ਼ਮ ਬਿਹਾਰ ਤੋਂ ਉੱਤਰ ਪ੍ਰਦੇਸ਼ ਜਾ ਰਹੇ ਹਨ ਅਤੇ ਪੁਲਿਸ ਟੀਮਾਂ ਨੇ ਗੋਰਖਪੁਰ ਪੁਲਿਸ ਦੀ ਮਦਦ ਨਾਲ ਗੋਰਖਪੁਰ ਰੇਲਵੇ ਸਟੇਸ਼ਨ 'ਤੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਅਨੁਸਾਰ ਮੁਲਜ਼ਮ ਅੰਮ੍ਰਿਤਪਾਲ ਸਿੰਘ ਅਤੇ ਕਮਲਪ੍ਰੀਤ ਸਿੰਘ ਨੇ ਸੈਕਟਰ-5 ਚੰਡੀਗੜ੍ਹ ਸਥਿਤ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਵਪਾਰੀ ਦੇ ਘਰ ਗੋਲੀਆਂ ਚਲਾਈਆਂ, ਜਦਕਿ ਤੀਜੇ ਮੁਲਜ਼ਮ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਆਪਣੀ ਵਰਨਾ ਕਾਰ ਵਿੱਚ ਵਾਰਦਾਤ ਵਾਲੇ ਸਥਾਨ ਤੋਂ ਭਜਾ ਕੇ ਆਪਣੇ ਘਰ ਲੈ ਗਿਆ। 

ਡੀਜੀਪੀ ਨੇ ਦੱਸਿਆ ਕਿ ਇਸ ਉਪਰੰਤ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਤਿੰਨੇ ਦੋਸ਼ੀ 27 ਜਨਵਰੀ ਨੂੰ ਬਿਹਾਰ ਭੱਜ ਗਏ ਅਤੇ ਗੋਲਡੀ ਬਰਾੜ ਵੱਲੋਂ ਬਿਹਾਰ ਦੇ ਪਿੰਡ ਛਿਤੌਲੀ ਵਿਖੇ ਦੱਸੇ ਗਈ ਛੁਪਣਗਾਹ ਵਿੱਚ ਜਾਣ ਹੋਣ ਤੋਂ ਪਹਿਲਾਂ ਦੋ ਦਿਨ ਗੁਰਦੁਆਰਾ ਪਟਨਾ ਸਾਹਿਬ ਵਿਖੇ ਰਹੇ। ਉਨ੍ਹਾਂ ਅੱਗੇ ਦੱਸਿਆ ਕਿ 4 ਫਰਵਰੀ ਦੀ ਸਵੇਰ ਨੂੰ, ਉਨ੍ਹਾਂ ਨੇ ਕਿਸੇ ਨਵੀਂ ਜਗ੍ਹਾ 'ਤੇ ਜਾਣ ਲਈ ਛੁਪਣਗਾਹ ਨੂੰ ਛੱਡ ਦਿੱਤਾ।
ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਸਲਾ ਅਤੇ ਗੋਲੀਸਿੱਕਾ ਬਰਾਮਦ ਹੋਣ ਦੀ ਉਮੀਦ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget