ਪੜਚੋਲ ਕਰੋ

Punjab News ਪੰਜਾਬ ਪੁਲਿਸ ਨੇ NDRF, SDRF ਅਤੇ ਸੈਨਾ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜ ਕੀਤੇ ਤੇਜ਼ 

PUNJAB POLICE RESCUE OPERATION: ਸੂਬੇ ਵਿੱਚ ਲਗਾਤਾਰ ਤੀਜੇ ਦਿਨ ਹੋ ਰਹੀ ਬਾਰਿਸ਼ ਨੂੰ ਵੇਖਦਿਆਂ, ਪੰਜਾਬ ਪੁਲਿਸ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ

ਚੰਡੀਗੜ੍ਹ: ਸੂਬੇ ਵਿੱਚ ਲਗਾਤਾਰ ਤੀਜੇ ਦਿਨ ਹੋ ਰਹੀ ਬਾਰਿਸ਼ ਨੂੰ ਵੇਖਦਿਆਂ, ਪੰਜਾਬ ਪੁਲਿਸ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਪਾਣੀ ਦੀ ਨਿਕਾਸੀ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਹਨਾਂ ਦੱਸਿਆ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਸਏਐਸ ਨਗਰ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਜਲੰਧਰ ਦਿਹਾਤੀ ਅਤੇ ਪਟਿਆਲਾ ਸ਼ਾਮਲ ਹਨ।

ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ ਵਿਸਤ੍ਰਿਤ ਵਿਧੀ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਜਦਕਿ ਸੀਪੀਜ਼/ਐਸਐਸਪੀਜ਼ ਨੂੰ ਫੀਲਡ ਵਿੱਚ ਰਹਿ ਕੇ ਨਿਯਮਤ ਅੰਤਰਾਲਾਂ 'ਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।

Punjab News ਪੰਜਾਬ ਪੁਲਿਸ ਨੇ NDRF, SDRF ਅਤੇ ਸੈਨਾ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜ ਕੀਤੇ ਤੇਜ਼ 

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਏ ਪਾੜਾਂ ਨੂੰ ਪੂਰਨ ਅਤੇ ਪਾਣੀ ਦੀ ਨਿਕਾਸੀ ਦੇ ਨਾਲ ਨਾਲ ਬਚਾਅ ਕਾਰਜਾਂ ਲਈ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਰੂਪਨਗਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਜਲੰਧਰ, ਐਸ.ਬੀ.ਐਸ.ਨਗਰ, ਐਸ.ਏ.ਐਸ ਨਗਰ ਅਤੇ ਪਠਾਨਕੋਟ ਸਮੇਤ ਜ਼ਿਲ੍ਹਿਆਂ ਵਿੱਚ ਸਿਵਲ ਪ੍ਰਸ਼ਾਸਨ ਦੀ ਮਦਦ ਲਈ ਸੈਨਾ ਦੇ 12 ਕਾਲਮ ਵੀ ਬੁਲਾਏ ਗਏ ਹਨ।

ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਸੈਨਾ ਨਾਲ ਮਿਲ ਕੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਬੇਹੱਦ ਚੁਣੌਤੀਪੂਰਨ ਹਾਲਾਤਾਂ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ।

ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਹੜ੍ਹਾਂ ਨਾਲ ਨਜਿੱਠਣ ਲਈ ਸਟੇਟ ਕੰਟਰੋਲ ਰੂਮ 24 ਘੰਟੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਅਤੇ ਸਬੰਧਤ ਜ਼ਿਲ੍ਹਿਆਂ ਦੀ ਅਸਲ ਸਥਿਤੀ ਜਾਣਨ ਲਈ ਜ਼ਿਲ੍ਹਿਆਂ ਤੋਂ ਘੰਟਿਆਂਬੱਧੀ ਰਿਪੋਰਟਾਂ ਲਈਆਂ ਜਾ ਰਹੀਆਂ ਹਨ।

Punjab News ਪੰਜਾਬ ਪੁਲਿਸ ਨੇ NDRF, SDRF ਅਤੇ ਸੈਨਾ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜ ਕੀਤੇ ਤੇਜ਼ 
ਸੂਬੇ ਦੇ ਲੋਕਾਂ ਨੂੰ ਨਾ ਘਬਰਾਉਣ ਅਤੇ ਪ੍ਰਸ਼ਾਸਨ ਤੇ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਉਹ 112 ਹੈਲਪਲਾਈਨ ਨੰਬਰ ‘ਤੇ ਕਾਲ ਕਰ ਸਕਦਾ ਹੈ। ਉਨ੍ਹਾਂ ਨੀਵੇਂ ਇਲਾਕਿਆਂ ਜਾਂ ਹੜ੍ਹਾਂ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਆਪਣੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ ਗਏ ਸੁਰੱਖਿਅਤ ਸਥਾਨਾਂ ਜਾਂ ਰਾਹਤ ਕੇਂਦਰਾਂ ਵਿੱਚ ਜਾਣ ਦੀ ਅਪੀਲ ਕੀਤੀ।

ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਰੇਤ ਦੇ ਥੈਲੇ, ਟੈਂਟ, ਲਾਈਟਾਂ, ਲੰਗਰ ਅਤੇ ਖਾਣੇ ਦੇ ਪੈਕੇਟ, ਦਵਾਈਆਂ ਅਤੇ ਐਂਬੂਲੈਂਸਾਂ, ਬਚਾਅ ਕਿਸ਼ਤੀਆਂ, ਰਿਕਵਰੀ ਵੈਨ/ਜੇਸੀਬੀ, ਲਾਈਫ ਜੈਕਟਾਂ, ਸੰਚਾਰ ਅਤੇ ਜਨਤਕ ਸੰਬੋਧਨ ਪ੍ਰਣਾਲੀਆਂ ਸਮੇਤ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਟਾਪ ਹੈਡਲਾਈਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget