ਪੰਜਾਬ ਪੁਲਿਸ ਵੱਲੋਂ ਬੰਪਰ ਭਰਤੀ ਦਾ ਐਲਾਨ, ਜਾਣੋ 3400 ਕਾਂਸਟੇਬਲਾਂ ਦੀ ਭਰਤੀ ਬਾਰੇ ਕੀ ਬੋਲੇ DGP....ਬਾਕੀ ਅਧਿਕਾਰੀਆਂ ਲਈ ਜਾਰੀ ਹੋਏ ਸਖ਼ਤ ਨਿਰਦੇਸ਼
ਜਿਹੜੇ ਨੌਜਵਾਨ ਮੁੰਡੇ-ਕੁੜੀਆਂ ਪੰਜਾਬ ਦੇ ਵਿੱਚ ਸਰਕਾਰੀ ਨੌਕਰੀ ਪ੍ਰਾਪਤ ਕਰਨਾ ਚਾਹੁੰਦੇ ਹਨ। ਉਨ੍ਹਾਂ ਲਈ ਜਲਦ ਹੀ ਸੁਨਹਿਰੀ ਮੌਕਾ ਆਉਣ ਵਾਲਾ ਹੈ। ਜੀ ਹਾਂ ਪੁਲਿਸ ਵਿਭਾਗ ਵੱਲੋਂ ਨਵੀਆਂ ਅਸਾਮੀਆਂ ਨੂੰ ਲੈ ਕੇ ਗ੍ਰੀਨ ਸਿੰਗਨਲ ਦੇ ਦਿੱਤਾ ਗਿਆ ਹੈ।

ਜਿਹੜੇ ਨੌਜਵਾਨ ਮੁੰਡੇ-ਕੁੜੀਆਂ ਪੰਜਾਬ ਦੇ ਪੁਲਿਸ ਵਿਭਾਗ ਵਿੱਚ ਸਰਕਾਰੀ ਨੌਕਰੀ ਪ੍ਰਾਪਤ ਕਰਨਾ ਚਾਹੁੰਦੇ ਹਨ। ਉਨ੍ਹਾਂ ਲਈ ਜਲਦ ਹੀ ਸੁਨਹਿਰੀ ਮੌਕਾ ਆਉਣ ਵਾਲਾ ਹੈ। ਜੀ ਹਾਂ ਪੁਲਿਸ ਵਿਭਾਗ ਵੱਲੋਂ ਨਵੀਆਂ ਅਸਾਮੀਆਂ ਨੂੰ ਲੈ ਕੇ ਗ੍ਰੀਨ ਸਿੰਗਨਲ ਦੇ ਦਿੱਤਾ ਗਿਆ ਹੈ। ਜੀ ਹਾਂ ਪੰਜਾਬ ਸਰਕਾਰ ਅਗਲੇ ਸਾਲ ਪੁਲਿਸ ਵਿਭਾਗ ਵਿੱਚ 3400 ਕਾਂਸਟੇਬਲਾਂ ਦੀ ਸਿੱਧੀ ਭਰਤੀ ਕਰੇਗੀ।
ਭਰਤੀ ਪ੍ਰਕਿਰਿਆ ਨੂੰ ਜਲਦ ਸ਼ੁਰੂ ਕਰਨ ਦੇ ਹੁਕਮ
ਇਸ ਸਬੰਧ ਵਿੱਚ ਪੰਜਾਬ ਦੇ DGP ਗੌਰਵ ਯਾਦਵ ਨੇ ਭਰਤੀ ਪ੍ਰਕਿਰਿਆ ਨੂੰ ਜਲਦ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। DGP ਨੇ ਹਾਲ ਹੀ ਵਿੱਚ ਰਾਜ ਦੇ ਸਾਰੇ ਪੁਲਿਸ ਕਮਿਸ਼ਨਰ, SSP ਅਤੇ SHO ਰੈਂਕ ਦੇ ਅਧਿਕਾਰੀਆਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ। ਉਹਨਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਸਟਾਫ਼ ਦੀ ਘਾਟ ਦੇਖਦਿਆਂ ਸਰਕਾਰ ਨੇ ਨਵੀਆਂ ਅਸਾਮੀਆਂ ਬਣਾਈਆਂ ਹਨ। ਇਸਦੇ ਤਹਿਤ ASI ਤੋਂ ਇੰਸਪੈਕਟਰ ਰੈਂਕ ਤੱਕ ਦੇ ਅਧਿਕਾਰੀਆਂ ਦੀ ਘਾਟ ਪੂਰੀ ਕਰਨ ਲਈ 1600 ਨਵੀਆਂ ਅਸਾਮੀਆਂ ਬਣਾਈਆਂ ਗਈਆਂ ਹਨ।
ਇੰਝ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣਗੀਆਂ
ਇਸ ਵਿੱਚ 150 ਇੰਸਪੈਕਟਰ, 450 S.I. ਅਤੇ 1000 A.S.I. ਦੀਆਂ ਖਾਲੀ ਅਸਾਮੀਆਂ ਪ੍ਰਮੋਸ਼ਨ ਦੇ ਰਾਹੀਂ ਭਰੀਆਂ ਜਾਣਗੀਆਂ। ਇਸਦੇ ਨਾਲ ਹੀ DGP ਨੇ ਜ਼ਿਲ੍ਹਾ ਕਾਡਰਾਂ ਵਿੱਚ ਲਗਭਗ 4500 ਹੋਰ ਅਸਾਮੀਆਂ ਨੂੰ ਚਰਨਬੱਧ ਤਰੀਕੇ ਨਾਲ ਭਰਣ ਦੇ ਹੁਕਮ ਦਿੱਤੇ ਹਨ।
DGP ਗੌਰਵ ਯਾਦਵ ਨੇ SHO ਤੋਂ ਲੈ ਕੇ ਸੀਨੀਅਰ ਰੈਂਕ ਦੇ ਅਧਿਕਾਰੀਆਂ ਨੂੰ ਤਿਉਹਾਰਾਂ ਦੇ ਮੌਸਮ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਵਿਸਤ੍ਰਿਤ ਐਕਸ਼ਨ ਪਲਾਨ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਪੁਲਿਸ ਅਧਿਕਾਰੀਆਂ ਨੂੰ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ ਬਹਾਦਰੀ ਅਤੇ ਸਖਤੀ ਨਾਲ ਕਾਰਵਾਈ ਕਰਨ ਦੇ ਹੁਕਮ ਦਿੱਤੇ।
ਹਰ ਇੱਕ ਅਧਿਕਾਰੀ ਜਵਾਬਦੇਹੀ ਹੋਏਗਾ
ਉਹਨਾਂ ਨੇ ਅੱਗੇ ਵਾਰਨਿੰਗ ਦਿੱਤੀ ਕਿ ਕਾਂਸਟੇਬਲ ਰੈਂਕ ਤੋਂ ਲੈ ਕੇ SSP ਤੱਕ ਹਰ ਅਧਿਕਾਰੀ ਦੀ ਜਵਾਬਦੇਹੀ ਨਿਰਧਾਰਤ ਕੀਤੀ ਜਾਵੇਗੀ ਅਤੇ ਗੈਂਗਸਟਰਾਂ ਤੇ ਡਰੱਗਸ ਦੇ ਮਾਮਲਿਆਂ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਕੀਤੀ ਗਈ ਕਾਰਵਾਈ ਵਿੱਚ 87 ਪ੍ਰਤੀਸ਼ਤ ਮਾਮਲਿਆਂ 'ਚ ਦੋਸ਼ ਸਾਬਤ ਹੋ ਰਿਹਾ ਹੈ। DGP ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹਰ ਰੈਂਕ ਦਾ ਅਧਿਕਾਰੀ ਅਤੇ ਕਰਮਚਾਰੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਿਯਮ ਅਨੁਸਾਰ ਕਾਰਵਾਈ ਕੀਤੀ ਜਾਵੇਗੀ।






















