Punjab News: ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦਾ ਗੈਂਗਸਟਰ ਸਚਿਨ ਬਚੀ ਗ੍ਰਿਫਤਾਰ
Gangster Sachin Bachi Arrest News: ਪੰਜਾਬ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਕਾਮਯਾਬੀ ਮਿਲੀ ਹੈ। AGTF ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਜੁੜੇ ਗੈਂਗਸਟਰ ਸਚਿਨ ਬਚੀ ਨੂੰ ਗ੍ਰਿਫਤਾਰ ਕੀਤਾ ਹੈ।
Lawrence Bishnoi and Goldy Brar gang: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਗੈਂਗਸਟਰ ਸਚਿਨ ਬਚੀ ਨੂੰ ਗ੍ਰਿਫਤਾਰ ਕੀਤਾ ਹੈ। AGTF ਦੇ ਅਨੁਸਾਰ, ਸਚਿਨ ਬਚੀ ਗੈਂਗ ਦੇ ਮੈਂਬਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਦਾ ਹੈ। ਪੁਲਿਸ ਅਨੁਸਾਰ ਇਹ ਗਰੋਹ ਵਿਦੇਸ਼ੀ ਹੈਂਡਲਰਾਂ ਵੱਲੋਂ ਦਿੱਤੇ ਗਏ ਟੀਚਿਆਂ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ ਕਰ ਰਿਹਾ ਸੀ। ਫੜੇ ਗਏ ਗੈਂਗਸਟਰ ਕੋਲੋਂ 4 ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਹੋਏ ਹਨ।
ਦੂਜੇ ਪਾਸੇ, ਪੰਜਾਬ ਪੁਲਿਸ ਨੇ ਪਾਕਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਸਮਰਥਨ ਵਾਲੇ ਅਤੇ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਦੁਆਰਾ ਚਲਾਏ ਗਏ ਇੱਕ ਅੱਤਵਾਦੀ ਮਾਡਿਊਲ ਦੇ ਚਾਰ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਵਿਕਰਮਜੀਤ ਸਿੰਘ, ਬਾਵਾ ਸਿੰਘ, ਗੁਰਕ੍ਰਿਪਾਲ ਸਿੰਘ ਅਤੇ ਅਮਾਨਤ ਗਿੱਲ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਇਕ ਪਿਸਤੌਲ ਸਮੇਤ 10 ਕਾਰਤੂਸ ਬਰਾਮਦ ਕੀਤੇ ਹਨ।
ਵਿਕਰਮਜੀਤ ਅਤੇ ਬਾਵਾ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ
ਗੌਰਵ ਯਾਦਵ ਨੇ ਦੱਸਿਆ ਕਿ ਰਿੰਦਾ ਅਤੇ ਹੈਪੀ ਪਾਸੀਆ ਵੱਲੋਂ ਸੂਬੇ ਦੇ ਕੁਝ ਪ੍ਰਮੁੱਖ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਐਸ.ਏ.ਐਸ.ਨਗਰ ਪੁਲਿਸ ਦੀਆਂ ਟੀਮਾਂ ਨੇ ਸਪੈਸ਼ਲ ਆਪ੍ਰੇਸ਼ਨ ਕਰਕੇ ਦੋ ਦੋਸ਼ੀਆਂ ਵਿਕਰਮਜੀਤ ਅਤੇ ਬਾਵਾ ਸਿੰਘ ਨੂੰ ਕਾਬੂ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਹੈਪੀ ਪਾਸੀਆ ਨੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਮੁਲਜ਼ਮ ਵਿਕਰਮਜੀਤ ਨਾਲ 15 ਲੱਖ ਰੁਪਏ ਦਾ ਸੌਦਾ ਕੀਤਾ ਸੀ। ਵਿਕਰਮਜੀਤ ਨੇ ਸਤੰਬਰ ਦੇ ਆਖ਼ਰੀ ਹਫ਼ਤੇ ਵਿੱਚ ਟਾਰਗੇਟ ਦੀ ਰੇਕੀ ਵੀ ਕੀਤੀ ਸੀ।
ਹਰੀ ਸਿੰਘ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ
ਡੀਜੀਪੀ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਿਕਰਮਜੀਤ ਲਈ ਪਿਸਤੌਲ ਅਤੇ ਕਾਰਤੂਸ ਪਾਸੀਆ ਨੇ ਆਪਣੇ ਸਥਾਨਕ ਸਾਥੀਆਂ ਗੁਰਕ੍ਰਿਪਾਲ ਸਿੰਘ ਅਤੇ ਅਮਾਨਤ ਗਿੱਲ ਰਾਹੀਂ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖੁਲਾਸੇ ਤੋਂ ਬਾਅਦ ਪੁਲਿਸ ਨੇ ਗੁਰਕ੍ਰਿਪਾਲ ਸਿੰਘ ਅਤੇ ਅਮਾਨਤ ਗਿੱਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਹਰੀ ਸਿੰਘ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।