ਪੜਚੋਲ ਕਰੋ

ਪੰਜਾਬ ਪੁਲਿਸ ਨੇ 1540 ਵੱਡੀਆਂ ਮੱਛੀਆਂ ਸਮੇਤ 10576 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 677 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 915 ਵਪਾਰਕ ਮਾਮਲਿਆਂ ਸਮੇਤ 7999 ਐਫਆਈਆਰਜ਼ ਦਰਜ ਕਰਕੇ 1540 ਵੱਡੀਆਂ ਮੱਛੀਆਂ ਸਮੇਤ 10,576 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Punjab news: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਫੈਸਲਾਕੁੰਨ ਜੰਗ ਅੱਠਵੇਂ ਮਹੀਨੇ 'ਚ ਦਾਖ਼ਲ ਹੋ ਗਈ ਹੈ। ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 915 ਵਪਾਰਕ ਮਾਮਲਿਆਂ ਸਮੇਤ 7999 ਐਫਆਈਆਰਜ਼ ਦਰਜ ਕਰਕੇ 1540 ਵੱਡੀਆਂ ਮੱਛੀਆਂ ਸਮੇਤ 10576 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਅਤੇ ਸੰਵੇਦਨਸ਼ੀਲ ਰੂਟਾਂ 'ਤੇ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 529.53 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਦੁਆਰਾ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ਼ ਸੱਤ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 677.03 ਕਿਲੋ ਹੋ ਗਈ ਹੈ।

ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 424 ਕਿਲੋ ਅਫੀਮ, 480.24 ਕਿਲੋ ਗਾਂਜਾ, 255 ਕੁਇੰਟਲ ਭੁੱਕੀ ਅਤੇ 51.39 ਲੱਖ ਗੋਲੀਆਂ/ਕੈਪਸੂਲ/ਟੀਕੇ/ ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇਨ੍ਹਾਂ ਸੱਤ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.03 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: Punjab news: ਪੰਜਾਬ 'ਤੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ, ਵਧਾਈ ਚੌਕਸੀ

ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੁਲਿਸ ਨੇ 27 ਵਪਾਰਕ ਮਾਮਲਿਆਂ ਸਮੇਤ 231 ਐਫਆਈਆਰਜ਼ ਦਰਜ ਕਰਕੇ 294 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾਂ ਦੇ ਕਬਜ਼ੇ ਵਿੱਚੋਂ 33.60 ਕਿਲੋਗ੍ਰਾਮ ਹੈਰੋਇਨ, 10.60 ਕਿਲੋ ਅਫੀਮ, 12.75 ਕਿਲੋ ਗਾਂਜਾ, 3 ਕੁਇੰਟਲ ਭੁੱਕੀ, 37105 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਸਮੇਤ 33.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਉਹਨਾਂ ਦੱਸਿਆ ਕਿ  5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 20 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 683 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।

ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

ਇਹ ਵੀ ਪੜ੍ਹੋ: Punjab News: ਕੇਜਰੀਵਾਲ ਦਾ ਦਾਅਵਾ, ਮਾਨ ਸਰਕਾਰ ਆਉਣ ਤੋਂ ਬਾਅਦ ਸੁਧਰੀ ਪੰਜਾਬ ਦੀ ਕਾਨੂੰਨ ਵਿਵਸਥਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Advertisement
ABP Premium

ਵੀਡੀਓਜ਼

Farmers Protest| CM Bhagwant Mann ਤੇ ਨਿਕਲ ਰਿਹਾ ਖਨੌਰੀ ਬਾਰਡਰ ਤੇ ਬੈਠੀਆਂ ਕਿਸਾਨ ਬੀਬੀਆਂBhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Embed widget