Punjab News: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਡਰੱਗ ਇੰਸਪੈਕਟਰ ਸ਼ੀਸ਼ਨ ਮਿੱਤਲ ਨੂੰ ਗ੍ਰਿਫ਼ਤਾਰ ਕੀਤਾ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਉਨ੍ਹਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਸ ਸਬੰਧੀ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਮੁਲਜ਼ਮ ਨਾਜਾਇਜ਼ ਦਵਾਈਆਂ ਅਤੇ ਮੈਡੀਕਲ ਸਟੋਰਾਂ ਨਾਲ ਸਬੰਧਤ ਨਸ਼ਾ ਤਸਕਰੀ ਵਿੱਚ ਮਦਦ ਕਰ ਰਿਹਾ ਸੀ। ਦੋਸ਼ੀ ਜੇਲ੍ਹ 'ਚ ਬੰਦ ਨਸ਼ਾ ਤਸਕਰਾਂ ਦੇ ਸੰਪਰਕ 'ਚ ਸੀ ਅਤੇ ਬਾਹਰੋਂ ਨਸ਼ਾ ਤਸਕਰਾਂ ਦੀ ਮਦਦ ਕਰਦਾ ਸੀ।


ਇਸ ਮਾਮਲੇ ਦੀ ਜਾਂਚ 'ਚ ANTF ਨੇ ਦੋਸ਼ੀਆਂ ਦੇ 24 ਬੈਂਕ ਖਾਤਿਆਂ ਦੀ ਪਛਾਣ ਕੀਤੀ ਹੈ। ਜਿਸ ਵਿੱਚ 7.09 ਕਰੋੜ ਰੁਪਏ ਪਾਏ ਗਏ ਹਨ। ਸਾਰੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ। ANTF ਨੇ 1.49 ਕਰੋੜ ਰੁਪਏ ਨਕਦ, 260 ਗ੍ਰਾਮ ਸੋਨਾ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ।


ਇਹ ਵੀ ਪੜ੍ਹੋ: Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ


ANTF ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਗ਼ੈਰਕਾਨੂੰਨੀ ਢੰਗ ਨਾਲ ਕਾਫ਼ੀ ਦੌਲਤ ਇਕੱਠੀ ਕੀਤੀ ਹੈ। ਉਸ ਨੇ ਜ਼ੀਰਕਪੁਰ ਅਤੇ ਡੱਬਵਾਲੀ ਵਿੱਚ 2.40 ਕਰੋੜ ਰੁਪਏ ਦੀ ਅਚੱਲ ਜਾਇਦਾਦ ਬਣਾਈ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਹੁਣ ਉਸ ਦੇ ਹੋਰ ਸਾਥੀਆਂ ਦੀ ਸ਼ਨਾਖ਼ਤ ਕਰਨ 'ਚ ਜੁਟੀਆਂ ਹੋਈਆਂ ਹਨ।


ਇਹ ਵੀ ਪੜ੍ਹੋ: NIA Raid at supporter of Amritpal Singh: ਪੰਜਾਬ ਸਰਕਾਰ ਮਗਰੋਂ ਹੁਣ NIA ਦਾ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਖਿਲਾਫ ਵੱਡਾ ਐਕਸ਼ਨ, ਮੋਗਾ ਤੇ ਅੰਮ੍ਰਿਤਸਰ 'ਚ ਰੇਡ