Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਨਸ਼ਾ ਤਸਕਰ ਦੀ ਉਮਰ 17 ਸਾਲ ਹੈ, ਜੋ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਇੱਕ ਹੀਰੋ ਡੀਲਕਸ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਜਿਸ 'ਤੇ ਉਹ ਸਵਾਰ ਸੀ।
ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਪਿੰਡ ਠੱਠਾ ਲੋਪੋਕੇ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਚੈਕਿੰਗ ਦੌਰਾਨ 5 ਕਿਲੋਗ੍ਰਾਮ ਹੈਰੋਇਨ, 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ 10 ਦਿਨਾਂ ਬਾਅਦ ਸਾਹਮਣੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਮਿਲਣ ਉਪਰੰਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਰਾਮ ਤੀਰਥ ਰੋਡ ਅੰਮ੍ਰਿਤਸਰ 'ਤੇ ਨਾਕਾ ਲਗਾ ਕੇ ਨਾਬਾਲਗ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ, ਜੋ ਆਪਣੇ ਸਾਥੀ ਰੇਸ਼ਮ ਸਿੰਘ ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਦੇ ਨਾਲ ਪਿੰਡ ਕੱਕੜ ਦੇ ਖੇਤਰ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਸ ਨੂੰ ਪਹੁੰਚਾਉਣ ਜਾ ਰਿਹਾ ਸੀ।
ਉਨ੍ਹਾਂ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਆਧਾਰਤ ਤਸਕਰਾਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਡਰੋਨ ਰਾਹੀਂ ਰਾਹੀਂ ਸੁੱਟੀ ਗਈ ਸੀ।
ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਰੇਸ਼ਮ ਸਿੰਘ, ਜੋ ਮੁੱਢਲੀ ਜਾਂਚ ਤੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਮਾਸਟਰਮਾਈਂਡ ਜਾਪਦਾ ਹੈ, ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।
ਏ.ਆਈ.ਜੀ. ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਗ੍ਰਿਫ਼ਤਾਰ ਨਾਬਾਲਗ ਦੇ ਪਿਤਾ ਅਤੇ ਦਾਦਾ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ ਕੈਦ ਕੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੇਪ ਸਰਹੱਦ ਪਾਰੋਂ ਕਿਸ ਨੇ ਭੇਜੀ ਸੀ ਅਤੇ ਦੋਸ਼ੀ ਵਿਅਕਤੀ ਕਿਸ ਨੂੰ ਦੇਣ ਜਾ ਰਹੇ ਸਨ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਐਫ.ਆਈ.ਆਰ ਨੰ. 6 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ 15 ਕਿਲੋ ਹੈਰੋਇਨ, 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨਾਬਾਲਗ ਗ੍ਰਿਫਤਾਰ
ਏਬੀਪੀ ਸਾਂਝਾ
Updated at:
09 Feb 2023 08:02 PM (IST)
Edited By: sanjhadigital
ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਹੈ।
PUNJAB NEWS
NEXT
PREV
Published at:
09 Feb 2023 08:02 PM (IST)
- - - - - - - - - Advertisement - - - - - - - - -