ਪੜਚੋਲ ਕਰੋ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਵਿਦੇਸ਼ ਬੈਠੇ ਅੱਤਵਾਦੀਆਂ ਦਾ ਤੀਜਾ ਸਾਥੀ ਗ੍ਰਿਫ਼ਤਾਰ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਜੋਗੇਵਾਲ ਦੇ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਵਜੋਂ ਹੋਈ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ਚਲਾਏ  ਆਈਐਸਆਈ  ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤੀਜੇ ਸੰਚਾਲਕ ਨੂੰ ਗਿ੍ਰਫਤਾਰ ਕੀਤਾ ਹੈ। 

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਜੋਗੇਵਾਲ ਦੇ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਵਜੋਂ ਹੋਈ ਹੈ।

ਇਹ ਕਾਰਵਾਈ ਏ.ਆਈ.ਜੀ. ਨਵਜੋਤ ਸਿੰਘ ਮਾਹਲ ਦੀ ਅਗਵਾਈ ਵਾਲੀ ਕਾਉੰਟਰ ਇੰਟੈਲੀਜੈਂਸ ਜਲੰਧਰ ਟੀਮ ਵੱਲੋਂ ਇਸ ਮਾਡਿਊਲ ਦੇ ਦੋ ਸੰਚਾਲਕਾਂ ਜਿਨਾਂ ਦੀ ਪਛਾਣ ਬਲਜੀਤ ਸਿੰਘ ਮੱਲੀ ਅਤੇ ਗੁਰਬਖਸਸ਼ ਸਿੰਘ ਉਰਫ ਗੋਰਾ ਸੰਧੂ, ਦੋਵੇਂ ਵਾਸੀ ਫਿਰੋਜਪੁਰ ਵਜੋਂ ਹੋਈ ਸੀ, ਦੀ ਗਿ੍ਰਫਤਾਰੀ ਤੋਂ ਅੱਠ ਦਿਨ ਬਾਅਦ ਸਾਹਮਣੇ ਆਈ ਹੈ। ਪੁਲਿਸ ਨੇ ਗੁਰਬਖਸ਼ ਸਿੰਘ ਵੱਲੋਂ ਉਸ ਦੇ ਪਿੰਡ ਵਿੱਚ ਦੱਸੇ ਟਿਕਾਣੇ ਤੋਂ ਦੋ ਮੈਗਜ਼ੀਨ, 90 ਜਿੰਦਾ ਕਾਰਤੂਸ ਅਤੇ ਦੋ ਗੋਲੀਆਂ ਦੇ ਖੋਲ ਸਮੇਤ ਇੱਕ ਆਧੁਨਿਕ ਏ.ਕੇ.-56 ਅਸਾਲਟ ਰਾਈਫਲ ਵੀ ਬਰਾਮਦ ਕੀਤੀ ਸੀ।
 
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜਮ ਬਲਜੀਤ ਮੱਲੀ ਦੇ ਖੁਲਾਸੇ ਤੋਂ ਬਾਅਦ ਪੁਲੀਸ ਟੀਮ ਨੇ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਨੂੰ ਗਿ੍ਰਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਇਟਲੀ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਸੰਘੇੜਾ ਦਾ ਕਰੀਬੀ ਮੰਨਿਆ ਜਾਂਦਾ ਹੈ ਅਤੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਲੰਡਾ ਦੇ ਸੰਪਰਕ ਵਿੱਚ ਵੀ ਸੀ। ਜ਼ਿਕਰਯੋਗ ਹੈ ਕਿ ਬਲਜੀਤ ਸਿੰਘ ਵੀ ਹੈਪੀ ਸੰਘੇੜਾ ਦੇ ਸੰਪਰਕ ਵਿੱਚ ਵੀ ਸੀ ਅਤੇ ਉਸ ਦੇ ਨਿਰਦੇਸ਼ਾਂ ‘ਤੇ ਹੀ ਉਸ ਨੇ ਜੁਲਾਈ 2022 ਵਿੱਚ ਪਿੰਡ ਸੂਦਣ ਵਿਖੇ ਮੱਖੂ-ਲੋਹੀਆਂ ਰੋਡ ‘ਤੇ ਸਥਿਤ ਨਿਸ਼ਾਨਦੇਹੀ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ। 

 ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਨੇ ਲਖਬੀਰ ਲੰਡਾ ਦੇ ਸਾਥੀ ਜਗਜੀਤ ਸਿੰਘ ਉਰਫ ਜੋਟਾ ਵਾਸੀ ਮਹਿਤਾ ਰੋਡ ਅੰਮ੍ਰਿਤਸਰ ਅਤੇ ਉਸ ਦੇ ਸਾਥੀ ਲਈ ਫਿਰੋਜਪੁਰ ਦੇ ਮੱਖੂ ਖੇਤਰ ਵਿੱਚ ਇੱਕ ਖਾਲੀ ਪਏ ਘਰ ਵਿੱਚ 10 ਦਿਨ ਠਹਿਰਨ ਦਾ ਪ੍ਰਬੰਧ ਕਰਨ ਦੀ ਗੱਲ ਕਬੂਲੀ  ਹੈ। ਉਨਾਂ ਕਿਹਾ ਕਿ ਜੋਟਾ ‘ਤੇ ਚਾਰ ਅਪਰਾਧਿਕ ਕੇਸ ਚੱਲ ਰਹੇ ਹਨ ਅਤੇ ਉਹ ਇਸ ਵੇਲੇ ਕੇਂਦਰੀ ਜੇਲ, ਅੰਮਿ੍ਰਤਸਰ ਵਿਖੇ ਬੰਦ ਹੈ।

 ਉਨਾਂ ਦੱਸਿਆ ਕਿ ਦੋਸ਼ੀ ਹਰ ਸਰਪੰਚ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਤਰਨਤਾਰਨ ਪੁਲਿਸ ਵੱਲੋਂ ਪਹਿਲਾਂ ਹੀ ਗਿ੍ਰਫਤਾਰ ਕੀਤੇ ਗਏ ਨਛੱਤਰ ਸਿੰਘ ਉਰਫ ਮੋਤੀ ਦੇ ਨਜਦੀਕੀ ਸੰਪਰਕ ਵਿੱਚ ਸੀ ਅਤੇ ਆਪਣੀ ਨੀਲੇ ਰੰਗ ਦੀ  ਬੀਐਮਡਬਲਿਊ ਕਾਰ ਵਿੱਚ ਉਸ ਵਲੋਂ ਨਸ਼ੇ ਦੀ ਖੇਪ ਲਿਆਉਣ-ਲਿਜਾਣ ਵਰਤਦਾ ਸੀ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਉਕਤ ਬੀ.ਐਮ.ਡਬਲਿਊ ਕਾਰ ਨੂੰ ਜਬਤ ਕੀਤਾ ਗਿਆ ਸੀ।

ਹੋਰ ਜਾਣਕਾਰੀ ਦਿੰਦੇ ਹੋਏ ਏ.ਆਈ.ਜੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜਮ ਹਰ ਸਰਪੰਚ ਗੈਂਗਸਟਰਾਂ ਲਖਬੀਰ ਲੰਡਾ ਅਤੇ ਹੈਪੀ ਸੰਘੇੜਾ ਦੇ ਨਾਂ ’ਤੇ ਪੈਸੇ ਇਕੱਠੇ ਕਰਦਾ ਸੀ ਅਤੇ  ਉਨਾਂ ਦੇ ਸਾਥੀਆਂ ਨੂੰ ਮਾਲੀ ਸਹਾਇਤਾ ਅਤੇ ਲਾਜਿਸਟਿਕ ਸਹਾਇਤਾ ਦਿੰਦਾ ਸੀ। ਉਨਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ  ਮੂਲਜ਼ਮ ਹਰ ਸਰਪੰਚ ਵੱਲੋਂ ਜਲਦੀ ਹੀ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

 ਜ਼ਿਕਰਯੋਗ ਹੈ ਕਿ ਕੈਨੇਡਾ ਸਥਿਤ ਲੰਡਾ ਪਾਕਿਸਤਾਨ ਸਥਿਤ ਲੋੜੀਂਦੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵਿੱਚ ਸ਼ਾਮਲ ਹੋਏ,  ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ,  ਅਤੇ ਇਨਾਂ ਦੇ ਆਈ.ਐਸ.ਆਈ. ਨਾਲ ਵੀ ਨੇੜਲੇ ਸਬੰਧ ਹਨ। ਲੰਡਾ ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਅੱਤਵਾਦੀ ਹਮਲੇ ਦੀ ਸਾਜਿਸ਼ ਰਚਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਅੰਮਿ੍ਰਤਸਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇੱਕ ਆਈਈਡੀ ਵੀ ਲਾਇਆ ਸੀ।         

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget