ਪੜਚੋਲ ਕਰੋ

ਲਾਰੈਂਸ-ਰਿੰਦਾ ਗੈਂਗ ਦਾ ਪਰਦਾਫਾਸ਼ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਗਿਰੋਹ ਦੇ 13 ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

 ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਸਿੰਘ 'ਰਿੰਦਾ ਦੀ ਹਮਾਇਤ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੰਜਾਬ ਪੁਲਿਸ ਨੇ ਇਸ ਗਿਰੋਹ ਦੇ 9 ਸ਼ਾਰਪਸ਼ੂਟਰਾਂ ਸਮੇਤ 13 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ,

ਜਲੰਧਰ :  ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਨਾਲ ਸਬੰਧਤ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਥੋੜੇ ਦਿਨਾਂ ਬਾਅਦ ਪੰਜਾਬ ਪੁਲਿਸ ਵੱਲੋਂ ਇਸ ਗਿਰੋਹ ਦੇ 9 ਸ਼ਾਰਪਸ਼ੂਟਰਾਂ ਸਮੇਤ 13 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ੇਸ਼ ਟੀਮਾਂ ਦੀ ਅਗਵਾਈ ਵਿੱਚ ਦੋ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ ਉਪਰੰਤ ਇਹਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ।

ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਤੋਂ ਅਵਤਾਰ ਉਰਫ ਮੰਗਲ, ਜੋਬਨਪ੍ਰੀਤ, ਅਕਾਸ਼ਦੀਪ, ਹਰਪ੍ਰੀਤ ਉਰਫ ਕਾਕਾ, ਅਰਸ਼ਦੀਪ, ਲਵਜੀਤ ਅਤੇ ਰੇਸ਼ਮ ਉਰਫ ਬਾਓ;  ਫਿਰੋਜ਼ਪੁਰ ਤੋਂ ਗੁਰਪ੍ਰੀਤ ਉਰਫ ਘੁਮਾ ਸ਼ੂਟਰ, ਬੌਬੀ ਉਰਫ ਬਾਬਾ ਅਤੇ ਸੋਨੂੰ ਉਰਫ ਪੁਲਾ; ਜਲੰਧਰ ਤੋਂ ਗੁਰਪ੍ਰੀਤ ਉਰਫ ਗੋਪੀ ਅਤੇ ਹਰਮਨ ਕਲਸੀ; ਕਪੂਰਥਲਾ ਤੋਂ ਬਲਵਿੰਦਰ ਉਰਫ ਬਿੱਲਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 13 ਆਧੁਨਿਕ ਹਥਿਆਰ ਅਤੇ 18 ਕਾਰਤੂਸ ਵੀ ਬਰਾਮਦ ਕੀਤੇ ਹਨ।

ਲਾਰੈਂਸ-ਰਿੰਦਾ ਗੈਂਗ ਦਾ ਪਰਦਾਫਾਸ਼ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਗਿਰੋਹ ਦੇ 13 ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਆਈਜੀਪੀ ਨੇ ਦੱਸਿਆ ਕਿ 29 ਜੂਨ, 2022 ਨੂੰ ਇਸ ਗਰੋਹ ਦੇ 11 ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ, ਜਲੰਧਰ ਦਿਹਾਤੀ ਪੁਲਿਸ ਇਸ ਗਿਰੋਹ ਦੇ ਬਾਕੀ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਕੁਝ ਸੁਰਾਗਾਂ 'ਤੇ ਕੰਮ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਖਿਲਾਫ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਖੰਨਾ, ਮੋਹਾਲੀ ਅਤੇ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਘਿਨਾਉਣੇ ਅਪਰਾਧਿਕ ਮਾਮਲੇ ਦਰਜ ਹਨ।

ਉਨ੍ਹਾਂ ਕਿਹਾ ਕਿ ਇਹ ਗਿਰੋਹ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਕਾਫੀ ਜ਼ਿਲ੍ਹਿਆਂ ਵਿੱਚ ਸਰਗਰਮ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਅਪਰਾਧੀ ਕਤਲ, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ ਅਤੇ ਹਾਈਵੇ ਡਕੈਤੀ ਸਮੇਤ ਹੋਰ ਕਈ ਅਪਰਾਧਾਂ ਵਿੱਚ ਸ਼ਾਮਲ ਸਨ। ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ, ਪੰਜਾਬ ਪੁਲਿਸ ਨੇ ਘੱਟੋ-ਘੱਟ ਪੰਜ ਕਤਲਾਂ ਅਤੇ ਸੱਤ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕੀਤਾ ਹੈ।

ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਘੁੰਮਾ ਅਤੇ ਗੋਪੀ ਵੱਲੋਂ ਚਲਾਇਆ ਜਾ ਰਿਹਾ ਸੀ। ਇਹ ਦੋਵੇਂ ਮਾਰਕਸ ਉਰਫ ਮੱਸਾ ਦੇ ਸਾਥੀ ਸਨ ਜੋ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਫਿਰੋਜ਼ਪੁਰ ਦਾ ਵਾਸੀ ਮੱਸਾ 18 ਅਪਰਾਧਿਕ ਕੇਸਾਂ ਕਾਰਨ ਜੇਲ੍ਹ ਵਿੱਚ ਬੰਦ ਹੈ।

ਫੜੇ ਗਏ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਗੁਰਪ੍ਰੀਤ ਗੋਪੀ ਤੇ ਜੋਬਨਪ੍ਰੀਤ, ਜਿਨ੍ਹਾਂ ਵਿਰੁੱਧ ਸੱਤ ਅਪਰਾਧਿਕ ਮਾਮਲੇ ਦਰਜ ਹਨ, ਬੰਬੀਹਾ-ਪਿੰਦਾ ਗਰੋਹ ਦੇ ਤਿੰਨ ਮੈਂਬਰਾਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਰੇਕੀ ਵੀ ਕੀਤੀ ਜਾ ਚੁੱਕੀ ਸੀ ਅਤੇ ਮੱਧ ਪ੍ਰਦੇਸ਼ ਤੋਂ ਇੱਕ ਹਥਿਆਰ ਸਪਲਾਇਰ ਤੋਂ ਹਥਿਆਰ ਵੀ ਮੰਗਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਰੇਸ਼ਮ ਉਰਫ਼ ਬਾਓ ਅਤੇ ਗੁਰਪ੍ਰੀਤ ਉਰਫ਼ ਘੁੰਮਾ ਸ਼ੂਟਰ, ਜਿਨ੍ਹਾਂ ਖ਼ਿਲਾਫ਼ ਵੀ ਸੱਤ ਅਪਰਾਧਿਕ ਮਾਮਲੇ ਦਰਜ ਹਨ, ਆਪਣੇ ਕੱਟੜ ਵਿਰੋਧੀ ਬੰਬੀਹਾ-ਗੌਂਡਰ ਗੈਂਗ ਦੇ ਦੋ ਵਿਅਕਤੀਆਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ।

ਜ਼ਿਕਰਯੋਗ ਹੈ ਕਿ ਪੁਲਿਸ ਹੁਣ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਕੰਮ ਕਰ ਰਹੀ ਹੈ, ਜਿਨ੍ਹਾਂ ਨੇ ਮੁਲਜ਼ਮਾਂ ਨੂੰ ਪਨਾਹ, ਵਿੱਤੀ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੇ ਸਪਲਾਇਰਾਂ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Embed widget