ਪੜਚੋਲ ਕਰੋ

Punjab News : ਪੰਜਾਬ ਪੁਲਿਸ ਨੇ 9917 ਵਿੱਚੋਂ 1447 ਵੱਡੇ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , 565.94 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਦੀ ਇੱਕ ਛਿਮਾਹੀ ( ਅੱਧਾ ਸਾਲ ) ਪੂਰੀ  ਹੋਣ ‘ਤੇ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 9917 ਨਸਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ, ਜਿੰਨਾਂ ਵਿੱਚ 1447 ਵੱਡੇ ਤਸਕਰ ਸ਼ਾਮਲ ਹਨ।

Punjab News : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਦੀ ਇੱਕ ਛਿਮਾਹੀ ( ਅੱਧਾ ਸਾਲ ) ਪੂਰੀ  ਹੋਣ ‘ਤੇ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 9917 ਨਸਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ, ਜਿੰਨਾਂ ਵਿੱਚ 1447 ਵੱਡੇ ਤਸਕਰ ਸ਼ਾਮਲ ਹਨ। ਪੁਲਿਸ ਨੇ ਕੁੱਲ 7533 ਐਫ.ਆਈ.ਆਰ. ਦਰਜ ਕੀਤੀਆਂ ,ਜਿਨਾਂ ਵਿੱਚੋਂ 852 ਵਪਾਰਕ ਪੱਧਰ ਦੀਆ ਹਨ।  

ਸੋਮਵਾਰ ਨੂੰ ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਸੂਬੇ ਭਰ ’ਚ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਅਤੇੇ ਰਾਜ ਭਰ ਦੇ ਸੰਵੇਦਨਸ਼ੀਲ ਰੂਟਾਂ ‘ਤੇ ਨਾਕੇ ਲਗਾ ਕੇ 418.44 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ ਛੇ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 565.94-ਕਿਲੋ ਹੋ ਗਈ ਹੈ।

ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 407 ਕਿਲੋ ਅਫੀਮ, 407 ਕਿਲੋ ਗਾਂਜਾ, 233 ਕੁਇੰਟਲ ਭੁੱਕੀ ਅਤੇ 33.88 ਲੱਖ ਨਸ਼ੇ  ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ।  ਪੁਲਿਸ ਨੇ ਇਨਾਂ ਛੇ ਮਹੀਨਿਆਂ ਵਿੱਚ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਵਿੱਚੋਂ 7.72 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਹਫਤਾਵਾਰੀ ਅਪਡੇਟ ਦਿੰਦੇ ਹੋਏ, ਆਈਜੀਪੀ ਨੇ ਦੱਸਿਆ ਕਿ ਪਿਛਲੇ ਇੱਕ ਹਫਤੇ ਵਿੱਚ, ਪੁਲਿਸ ਨੇ 247 ਐਫਆਈਆਰ, ਜਿਨਾਂ ਵਿਚ 19 ਵਪਾਰਕ ਮਾਮਲੇ ਸ਼ਾਮਲ ਹਨ, ਦਰਜ ਕਰਕੇ 311 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ 11.76-ਕਿਲੋ ਹੈਰੋਇਨ, 9.87-ਕਿਲੋ ਅਫੀਮ, 6.37 ਕੁਇੰਟਲ ਭੁੱਕੀ, ਅਤੇ ਫਾਰਮਾ ਓਪੀਔਡਜ ਦੀਆਂ 32118 ਨਸ਼ੇ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸੀਸੀਆਂ ਤੋਂ ਇਲਾਵਾ 2.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ।

ਉਨਾਂ ਕਿਹਾ ਕਿ 5 ਜੁਲਾਈ, 2022 ਨੂੰ ਪੀ.ਓਜ/ਭਗੌੜਿਆਂ ਨੂੰ ਗਿ੍ਰਫਤਾਰ ਕਰਨ ਦੀ ਵਿਸ਼ੇਸ਼ ਮੁਹਿੰਮ ਦੀ ਸੁਰੂਆਤ ਕੀਤੀ ਗਈ ਸੀ, ਪਿਛਲੇ ਇੱਕ ਹਫਤੇ ਦੌਰਾਨ 13 ਹੋਰ ਭਗੌੜੇ ਐਨਡੀਪੀਐਸ ਕੇਸਾਂ ਵਿੱਚ ਗਿ੍ਰਫਤਾਰ ਕੀਤੇ ਜਾਣ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 608 ਤੱਕ ਪਹੁੰਚ ਗਈ ਹੈ।
ਜ਼ਿਕਰਯੋਗ ਹੈ ਕਿ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਸਾਰੀਆਂ ਅਗਲੀਆਂ ਪਿਛੜੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਉਨਾਂ ਕੋਲੋਂ ਮਾਮੂਲੀ ਮਾਤਰਾ ਵਿੱਚ ਵੀ ਜ਼ਬਤੀ ਹੋਈ ਹੋਵੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਉਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕਰਨ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਨਾਂ ਦੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਸਾਰੇ ਨਸ਼ਾ ਤਸਕਰਾਂ ਵੀ ਦੀ ਪਛਾਣ ਕਰਕੇ ਨਕੇਲ ਕੱਸੀ ਜਾਵੇ। ਉਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾਵੇ ਤਾਂ ਜੋ ਉਨਾਂ ਦੇ ਨਜਾਇਜ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ
Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
Architect of Essar: ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ, ਭਰਾ ਨਾਲ ਮਿਲ ਰੱਖੀ ਸੀ ਗਰੁੱਪ ਦੀ ਨੀਂਹ
ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ, ਭਰਾ ਨਾਲ ਮਿਲ ਰੱਖੀ ਸੀ ਗਰੁੱਪ ਦੀ ਨੀਂਹ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ
Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
Architect of Essar: ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ, ਭਰਾ ਨਾਲ ਮਿਲ ਰੱਖੀ ਸੀ ਗਰੁੱਪ ਦੀ ਨੀਂਹ
ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ, ਭਰਾ ਨਾਲ ਮਿਲ ਰੱਖੀ ਸੀ ਗਰੁੱਪ ਦੀ ਨੀਂਹ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
Embed widget