Punjab Police: ਹਰਿਆਣਾ ਚੋਣਾਂ ਨੂੰ ਲੈ ਕੇ ਐਕਸ਼ਨ 'ਚ ਪੰਜਾਬ ਪੁਲਿਸ, OPS Seal ਤਹਿਤ 27 ਲੋਕ ਗ੍ਰਿਫ਼ਤਾਰ, ਨਸ਼ੀਲੇ ਪਦਾਰਥ ਵੀ ਬਰਾਮਦ, ਪੜ੍ਹੋ ਪੂਰਾ ਐਕਸ਼ਨ
ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 1.1 ਕਿਲੋ ਅਫੀਮ, 29 ਕਿਲੋ ਭੁੱਕੀ, 42 ਕਿਲੋ ਨਸ਼ੀਲਾ ਪਾਊਡਰ, 1070 ਨਸ਼ੀਲੇ ਕੈਪਸੂਲ/ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਕਾਨੂੰਨੀ ਅਤੇ ਨਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।
Punjab Police: ਹਰਿਆਣਾ ਤੇ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਹੈ। ਪੁਲਿਸ ਵੱਲੋਂ ਸੋਮਵਾਰ ਨੂੰ ਆਪਰੇਸ਼ਨ ਸੀਲ-8 ਸ਼ੁਰੂ ਕੀਤਾ ਗਿਆ ਸੀ। ਇਹ ਆਪਰੇਸ਼ਨ 5 ਰਾਜਾਂ ਚੰਡੀਗੜ੍ਹ, ਹਰਿਆਣਾ, ਹਿਮਾਚਲ, ਜੰਮੂ ਅਤੇ ਰਾਜਸਥਾਨ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ।
Punjab Police intensifies security ahead of assembly elections in neighbouring states & carried out a special operation ‘OPS Seal-VIII’ aimed at checking all the vehicles entering or exiting the interstate borders of Punjab in ten border districts.
— Punjab Police India (@PunjabPoliceInd) September 9, 2024
✅Well-coordinated strong… pic.twitter.com/Qxuj6pYRRs
ਇਸ ਦੌਰਾਨ 27 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 26 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿਅਕਤੀਆਂ ਕੋਲੋਂ ਨਸ਼ੀਲਾ ਪਦਾਰਥ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਜਦਕਿ 401 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਗਿਆ ਹੈ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪਰੇਸ਼ਨ 8 ਘੰਟੇ ਇੱਕੋ ਸਮੇਂ ਚੱਲਿਆ। ਇਹ ਆਪ੍ਰੇਸ਼ਨ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਿਆ। ਇਸ ਕਾਰਵਾਈ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ 293 ਵਾਹਨਾਂ ਦੇ ਚਲਾਨ ਕੀਤੇ ਗਏ, ਜਦਕਿ 16 ਵਾਹਨ ਜ਼ਬਤ ਕੀਤੇ ਗਏ।
10 ਜ਼ਿਲ੍ਹਿਆਂ ਦੇ ਲਗਭਗ 92 ਐਂਟਰੀ ਅਤੇ ਐਗਜ਼ਿਟ ਪੁਆਇੰਟਾਂ 'ਤੇ ਇੱਕ ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਅਪਰੇਸ਼ਨ ਚਲਾਇਆ ਗਿਆ ਹੈ। ਇਨ੍ਹਾਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਮੋਹਾਲੀ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਇਸ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲਿਸ ਨੇ 'ਵਾਹਨ' ਮੋਬਾਈਲ ਐਪ ਦੀ ਵਰਤੋਂ ਕਰਕੇ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ।
ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 1.1 ਕਿਲੋ ਅਫੀਮ, 29 ਕਿਲੋ ਭੁੱਕੀ, 42 ਕਿਲੋ ਨਸ਼ੀਲਾ ਪਾਊਡਰ, 1070 ਨਸ਼ੀਲੇ ਕੈਪਸੂਲ/ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਕਾਨੂੰਨੀ ਅਤੇ ਨਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।