Punjab News : ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਇਸੇ ਤਹਿਤ ਸੰਨ 2023 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 2 ਵੱਖ-ਵੱਖ ਖੁਫੀਆ ਏਜੰਸੀ ਦੀ ਅਗਵਾਈ ਵਾਲੇ ਆਪਰੇਸ਼ਨਾਂ ਵਿੱਚ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ 4 ਨਸ਼ਾ ਤਸਕਰਾਂ ਨੂੰ ਫੜਿਆ ਹੈ ਅਤੇ 77 ਕਿਲੋ ਹੈਰੋਇਨ (41.8 ਕਿਲੋ + 36 ਕਿਲੋ) ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰ ਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਐਤਵਾਰ ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਦੋਵੇਂ ਖੁਫੀਆ ਕਾਰਵਾਈਆਂ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਅੰਜਾਮ ਦਿੱਤੀਆਂ ਗਈਆਂ।ਇਹ ਨਸ਼ਾ ਤਸਕਰ ਪੰਜਾਬ ਵਿੱਚ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ਿਆਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸਨ। SSOC, ਫਾਜ਼ਿਲਕਾ ਵਿਖੇ NDPS ਐਕਟ ਅਧੀਨ FIR ਦਰਜ ਕੀਤੀ ਗਈ ਅਤੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।
ਡੀਜੀਪੀ ਗੌਰਵ ਯਾਦਵ ਨੇ ਪਹਿਲੀ ਕਾਰਵਾਈ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਹੈਰੋਇਨ ਦੀ ਵੱਡੀ ਖੇਪ ਬਾਰੇ ਮਿਲੀ ਸੂਹ ਦੇ ਆਧਾਰ ’ਤੇ ਏ.ਆਈ.ਜੀ. ਐਸ.ਐਸ.ਓ.ਸੀ. ਫਿਰੋਜ਼ਪੁਰ ਲਖਬੀਰ ਸਿੰਘ ਦੀ ਅਗਵਾਈ ਵਿੱਚ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਨਾਕਾਬੰਦੀ ਕੀਤੀ ਅਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ, ਜਦੋਂ ਉਹ ਦੋਵੇਂ ਖੇਪ ਪ੍ਰਾਪਤ ਕਰਨ ਉਪਰੰਤ ਆਪਣੇ ਮੋਟਰਸਾਈਕਲ ’ਤੇ ਆ ਰਹੇ ਸਨ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੱਗਾ ਗਿੱਲ ਉਰਫ਼ ਗਗਨ ਉਰਫ਼ ਕਾਲੀ ਵਾਸੀ ਪਿੰਡ ਬਾਰੇ ਕੇ ਫ਼ਿਰੋਜ਼ਪੁਰ ਅਤੇ ਵੀਰ ਸਿੰਘ ਉਰਫ਼ ਵੀਰੂ ਵਾਸੀ ਮੁਹਾਰ ਸੋਨਾ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ 41.8 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲਾਂ (ਦੋ ਪਿਸਤੌਲ 9 ਐਮ.ਐਮ. ਸਮੇਤ ਚਾਰ ਮੈਗਜ਼ੀਨ ਅਤੇ 100 ਕਾਰਤੂਸ ਅਤੇ .30 ਬੋਰ ਦਾ 1 ਜ਼ਿਗਾਨਾ ਸਮੇਤ ਦੋ ਮੈਗਜ਼ੀਨ ਅਤੇ 15 ਕਾਰਤੂਸ) ਬਰਾਮਦ ਕੀਤੇ ਹਨ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ