ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇਕ 18 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਅਤੇ ਉਸਦੀ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨ ਦੇ ਇਲਜ਼ਾਮਾਂ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਮੀਡੀਆ ਨੂੰ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਕਥਿਤ ਬਲਾਤਕਾਰ ਦੀ ਘਟਨਾ ਵਾਪਰੀ ਸੀ, ਪੁਲਿਸ ਨੇ ਕਿਹਾ ਕਿ 22 ਸਾਲਾ ਆਰੋਪੀ ਨੇ ਇੱਕ ਸੋਸ਼ਲ ਮੀਡੀਆ ਸਾਈਟ 'ਤੇ ਪੀੜਤ ਲੜਕੀ ਨਾਲ ਦੋਸਤੀ ਕੀਤੀ ਸੀ।
ਥਾਣਾ ਸਦਰ ਦੇ ਐਸਐਚਓ ਨੇ ਮੀਡੀਆ ਨੂੰ ਦੱਸਿਆ ਕਿ ਚੱਬੇਵਾਲ ਥਾਣਾ ਦੀ ਹੱਦ ਅਧੀਨ ਪੈਂਦੇ ਇੱਕ ਪਿੰਡ ਨਾਲ ਸਬੰਧਤ ਨੌਜਵਾਨ ਨੇ ਕੁਝ ਦਿਨ ਪਹਿਲਾਂ ਪੀੜਤ ਦੀ ਅਸ਼ਲੀਲ ਵੀਡੀਓ ਵੀ ਰਿਕਾਰਡ ਕੀਤੀ ਸੀ ਅਤੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ ਸੀ।
ਆਰੋਪੀ ਨੂੰ ਸ਼ਨੀਵਾਰ ਨੂੰ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।ਆਰੋਪੀ ਨੇ ਪਿਛਲੇ ਸਾਲ ਪੀੜਤ ਨੂੰ ਕਿਸੇ ਬਹਾਨੇ ਆਪਣੇ ਘਰ ਬੁਲਾਇਆ ਅਤੇ ਕਥਿਤ ਤੌਰ 'ਤੇ ਉਸ ਨੂੰ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ।ਇਸ ਦਾ ਸੇਵਨ ਕਰਦੇ ਹੀ ਉਹ ਬੇਹੋਸ਼ ਹੋ ਗਈ ਅਤੇ ਆਰੋਪੀ ਨੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ ਅਤੇ ਉਸ ਦੀ ਅਸ਼ਲੀਲ ਵੀਡੀਓ ਰਿਕਾਰਡ ਕਰ ਲਈ।
ਪੀੜਤ ਨੇ ਆਰੋਪ ਲਾਇਆ ਕਿ, "ਬਾਅਦ 'ਚ ਆਰੋਪੀ ਨੇ ਉਸਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਦਿੱਤੀ।ਜਦੋਂ ਪੀੜਤ ਨੇ ਮੰਗਾਂ ਪੂਰੀਆਂ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਮੁਲਜ਼ਮ ਨੇ ਕਥਿਤ ਤੌਰ 'ਤੇ ਉਸਦੀ ਵੀਡੀਓ ਸੋਸ਼ਲ ਮੀਡੀਓ
“ਬਾਅਦ ਵਿੱਚ, ਚੌਧਰੀ ਨੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ। ਜਦੋਂ ਔਰਤ ਨੇ ਆਪਣੀਆਂ ਮੰਗਾਂ ਪੂਰੀਆਂ ਕਰਨ ਤੋਂ ਇਨਕਾਰ ਕਰ ਦਿੱਤਾ, ਤਾਂ ਮੁਲਜ਼ਮ ਨੇ ਕਥਿਤ ਤੌਰ 'ਤੇ ਉਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ