ਪੜਚੋਲ ਕਰੋ

Punjab Police ਨੇ 31 ਕਿੱਲੋ ਹੈਰੋਇਨ ਸਣੇ ਇੱਕ ਫ਼ੌਜੀ ਜਵਾਨ ਤੇ ਉਸਦਾ ਸਾਥੀ ਕੀਤਾ ਗ੍ਰਿਫ਼ਤਾਰ

ਦੋਵੇਂ ਦੋਸੀ ਪਾਈਪ ਦੀ ਮਦਦ ਨਾਲ ਸਰਹੱਦੀ ਕੰਡਿਆਲੀ ਤਾਰ ਤੋੰ ਪਾਰ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਭੇਜੀ ਗਈ ਨਸ਼ਿਆਂ ਦੀ ਖੇਪ ਬਰਾਮਦ ਕਰਕੇ ਸਰਹੱਦੀ ਜ਼ਿਲੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਵਿਚ ਸਨ। ਉਨਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।

Punjab Police: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਅੰਜਾਮ ਦਿਤੇ ਸਾਂਝੇ ਆਪਰੇਸ਼ਨ ਵਿੱਚ ਇੱਕ ਫੌਜੀ ਨੂੰ ਉਸਦੇ ਸਾਥੀ ਸਣੇ , ਹੈਰੋਇਨ ਦੇ 29 ਪੈਕਟ, ਜਿਨਾਂ ਦਾ ਵਜ਼ਨ 31.02 ਕਿਲੋ ਬਣਦਾ ਹੈ, ਸਮੇਤ ਗਿਰਫ਼ਤਾਰ ਕੀਤਾ।

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਨੀਵਾਰ ਨੂੰ ਇੱਥੇ ਦੱਸਿਆ ਕਿ ਪਠਾਨਕੋਟ ਵਿੱਚ ਸਿਪਾਹੀ ਵਜੋਂ ਤਾਇਨਾਤ 26 ਸਾਲਾ ਫੌਜੀ ਜਵਾਨ ਨੂੰ ਉਸਦੇ ਸਾਥੀ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਮਹਾਲਮ ਜ਼ਿਲਾ ਫਾਜ਼ਿਲਕਾ , ਸਮੇਤ ਗਿ੍ਰਫਤਾਰ ਕੀਤਾ ਗਿਆ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਉਕਤ ਦੋਸ਼ੀਆਂ ਕੋਲੋਂ 1 ਹੁੰਡਈ ਵਰਨਾ ਕਾਰ (ਯੂਪੀ 80 ਸੀਡੀ 0023) ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।

ਡੀਜੀਪੀ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਅਤੇ ਬੀਐਸਐਫ ਦੇ ਨਾਲ ਇੱਕ ਇਕ ਪੂਰਨ ਤਾਲਮੇਲ ਵਾਲੀ ਕਾਰਵਾਈ ਤਹਿਤ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਫਾਜ਼ਿਲਕਾ ਪੁਲਿਸ ਨੇ ਸਦਰ ਫਾਜ਼ਿਲਕਾ ਦੇ ਖੇਤਰ ਵਿੱਚ ਘੇਰਾਬੰਦੀ ਕੀਤੀ ਅਤੇ ਤਲਾਸੀ ਮੁਹਿੰਮ ਚਲਾਈ।

ਤਲਾਸ਼ੀ ਦੌਰਾਨ ਇਕ “ਵਰਨਾ ਕਾਰ ਦੀ ਚੈਕਿੰਗ ਕਰਨ ‘ਤੇ, ਇੱਕ ਸਵਾਰ ਨੇ ਆਈਡੀ ਕਾਰਡ ਦਿਖਾਉਂਦੇ ਹੋਏ ਖ਼ੁਦ ਨੂੰ ਭਾਰਤੀ ਫੌਜ ਦਾ ਜਵਾਨ ਦੱਸਿਆ ਅਤੇ ਜਦੋਂ ਪੁਲਿਸ ਨੇ ਵਾਹਨ ਦੀ ਜਾਂਚ ਕਰਨ ਲਈ ਜੋਰ ਪਾਇਆ ਤਾਂ ਉਹ ਕਾਰ ਭਜਾਕੇ ਲਿਜਾਣ ਵਿੱਚ ਕਾਮਯਾਬ ਹੋ ਗਏ। ਉਨਾਂ ਕਿਹਾ ਕਿ ਪੁਲਿਸ ਟੀਮਾਂ ਨੇ ਤੁਰੰਤ ਸਾਰੇ ਨਾਕਿਆਂ ਨੂੰ ਮਜਬੂਤ ਕੀਤਾ ਅਤੇ ਗਾਗਨਕੇ-ਸਮਸਾਬਾਦ ਰੋਡ ਨਕਾਬੰਦੀ ਕਰਕੇ ਦੋਸ਼ੀਆ ਨੂੰ ਕਾਬੂ ਕਰਨ ‘ਚ ਕਾਮਯਾਬੀ ਹਾਸਿਲ ਕੀਤੀ।ਉਨਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਗੱਡੀ ਦੀ ਚੈਕਿੰਗ ਕਰਨ ’ਤੇ ਕਾਰ ਵਿੱਚੋਂ 29 ਪੈਕਟ ਹੈਰੋਇਨ ਬਰਾਮਦ ਕੀਤੀ ਹੈ।

ਡੀਜੀਪੀ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਪੁੱਟਣ ਲਈ ਵਚਨਬੱਧ ਹੈ।

ਡੀਆਈਜੀ ਫਿਰੋਜਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਦੋਸੀ ਪਾਈਪ ਦੀ ਮਦਦ ਨਾਲ ਸਰਹੱਦੀ ਕੰਡਿਆਲੀ ਤਾਰ ਤੋੰ ਪਾਰ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਭੇਜੀ ਗਈ ਨਸ਼ਿਆਂ ਦੀ ਖੇਪ ਬਰਾਮਦ ਕਰਕੇ ਸਰਹੱਦੀ ਜ਼ਿਲੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਵਿਚ ਸਨ। ਉਨਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 7 ਮਿਤੀ 07.01.2023 ਨੂੰ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਅਧੀਨ ਥਾਣਾ ਸਦਰ ਫਾਜ਼ਿਲਕਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget