ਪੜਚੋਲ ਕਰੋ
Advertisement
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਪਿੰਡ ਲਾਟੀਆਂਵਾਲ ਦੇ ਸਰਪੰਚ ਨੂੰ ਕੀਤਾ ਗ੍ਰਿਫਤਾਰ , ਪਹਿਲਾਂ ਵੀ ਕਈ ਮਾਮਲੇ ਦਰਜ
ਪੰਜਾਬ ਭਰ ਵਿੱਚ ਨਸ਼ੇ ਨਾਲ ਬਦਨਾਮ ਹੋ ਚੁੱਕੇ ਪਿੰਡ ਲਾਟੀਆਂਵਾਲ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀਐਸਪੀ ਡਾ: ਮਨਪ੍ਰੀਤ ਕੌਰ ਸ਼ਿੰਹਮਾਰ ਦੀ ਅਗਵਾਈ ਵਿੱਚ ਪੁਲੀਸ ਨੇ 4 ਕੇਸਾਂ ਵਿੱਚ ਨਾਮਜ਼ਦ ਪਿੰਡ ਲਾਟੀਆਂਵਾਲ ਦੇ ਮੌਜੂਦਾ ਸਰਪੰਚ ਬਲਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਸੁਲਤਾਨਪੁਰ ਲੋਧੀ : ਪੰਜਾਬ ਭਰ ਵਿੱਚ ਨਸ਼ੇ ਨਾਲ ਬਦਨਾਮ ਹੋ ਚੁੱਕੇ ਪਿੰਡ ਲਾਟੀਆਂਵਾਲ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀਐਸਪੀ ਡਾ: ਮਨਪ੍ਰੀਤ ਕੌਰ ਸ਼ਿੰਹਮਾਰ ਦੀ ਅਗਵਾਈ ਵਿੱਚ ਪੁਲੀਸ ਨੇ 4 ਕੇਸਾਂ ਵਿੱਚ ਨਾਮਜ਼ਦ ਪਿੰਡ ਲਾਟੀਆਂਵਾਲ ਦੇ ਮੌਜੂਦਾ ਸਰਪੰਚ ਬਲਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੀ.ਪੀ.ਐਸ ਉਪ ਕਪਤਾਨ ਪੁਲਿਸ ਸੁਲਤਾਨਪੁਰ ਲੋਧੀ ਡਾ: ਮਨਪ੍ਰੀਤ ਸ਼ਿੰਹਮਾਰ ਨੇ ਦੱਸਿਆ ਕਿ ਐਸ.ਐਸ.ਪੀ ਕਪੂਰਥਲਾ ਨਵਨੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਾ ਤਸਕਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਜਿਸ ਤਹਿਤ ਐਸ.ਪੀ ਹਰਵਿੰਦਰ ਸਿੰਘ ਕਪੂਰਥਲਾ ਦੀ ਅਗਵਾਈ 'ਚ ਥਾਣਾ ਇੰਚਾਰਜ ਸਬ-ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ 'ਚ ਸਰਪੰਚ ਬਲਬੀਰ ਸਿੰਘ ਨੂੰ ਪਿਛਲੇ ਦਿਨਾਂ ਦੌਰਾਨ ਦਰਜ ਕੀਤੇ ਗਏ ਨਸ਼ੇ ਦੇ ਕਈ ਮਾਮਲਿਆਂ 'ਚ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸੁਲਤਾਨਪੁਰ ਲਾਂਧੀ ਵਿਖੇ 01.06.2022 ਨੂੰ ਮੁਕੱਦਮਾ ਦਰਜ ਕੀਤਾ ਗਿਆ ਸੀ। ਜਿਸ ਵਿੱਚ 222 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਸੀ।
ਡੀ.ਐਸ.ਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਇਹ ਵੱਡੇ ਪੱਧਰ 'ਤੇ ਨਸ਼ੇ ਦੀ ਤਸਕਰੀ ਪਿੰਡ ਲਾਟੀਆਂਵਾਲ ਦੇ ਸਰਪੰਚ ਬਲਵੀਰ ਸਿੰਘ ਪੁੱਤਰ ਕਿਰਪਾਲ ਸਿੰਘ ਦੀ ਮਦਦ ਨਾਲ ਕੀਤੀ ਜਾਂਦੀ ਹੈ, ਜੋ ਕਿ ਇਨ੍ਹਾਂ ਬਰਾਮਦਗੀਆਂ ਦਾ ਹਿੱਸਾ ਵੀ ਹੈ। ਜਿਸ ਕਾਰਨ ਪਿੰਡ ਲਾਟੀਆਂਵਾਲ ਦੇ ਸਰਪੰਚ ਬਲਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਬਲਵੀਰ ਸਿੰਘ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਕਈ ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਥਾਣਾ ਸੁਲਤਾਨਪੁਰ ਲੋਧੀ ਵਿੱਚ 13.06.2022 ਨੂੰ ਮੁਕੱਦਮਾ ਦਰਜ ਕੀਤਾ ਗਿਆ ਸੀ। ਜਿਸ ਵਿੱਚ ਪੁਲਿਸ ਵੱਲੋਂ 150 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਸੀ। ਇਸ ਦੇ ਨਾਲ ਹੀ ਥਾਣਾ ਸੁਲਤਾਨਪੁਰ ਲੋਧੀ ਵਿਖੇ ਮੁਕੱਦਮਾ 04.09.2022 ਨੂੰ ਦਰਜ ਕੀਤਾ ਗਿਆ ਸੀ। ਜਿਸ ਵਿੱਚ ਪੁਲਿਸ ਨੇ ਮੁਲਜ਼ਮਾਂ ਕੋਲੋਂ 540 ਨਸ਼ੀਲੀਆਂ ਗੋਲੀਆਂ ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਇਸ ਦੇ ਨਾਲ ਹੀ ਥਾਣਾ ਸੁਲਤਾਨਪੁਰ ਲੋਧੀ ਵਿੱਚ 03.06.2022 ਨੂੰ ਮੁਕੱਦਮਾ ਦਰਜ ਕੀਤਾ ਗਿਆ ਸੀ। ਜਿਸ ਵਿੱਚ ਪੁਲਿਸ ਨੇ ਮੁਲਜ਼ਮਾਂ ਕੋਲੋਂ 232 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਸੀ। ਵੱਖ-ਵੱਖ ਮੁਲਜ਼ਮਾਂ ਖ਼ਿਲਾਫ਼ ਦਰਜ ਕੇਸਾਂ ਵਿੱਚ ਸਰਪੰਚ ਬਲਬੀਰ ਸਿੰਘ ਦਾ ਨਾਂ ਸਾਹਮਣੇ ਆਇਆ ਹੈ।
ਡੀ.ਐਸ.ਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਇਹ ਵੱਡੇ ਪੱਧਰ 'ਤੇ ਨਸ਼ੇ ਦੀ ਤਸਕਰੀ ਪਿੰਡ ਲਾਟੀਆਂਵਾਲ ਦੇ ਸਰਪੰਚ ਬਲਵੀਰ ਸਿੰਘ ਪੁੱਤਰ ਕਿਰਪਾਲ ਸਿੰਘ ਦੀ ਮਦਦ ਨਾਲ ਕੀਤੀ ਜਾਂਦੀ ਹੈ, ਜੋ ਕਿ ਇਨ੍ਹਾਂ ਬਰਾਮਦਗੀਆਂ ਦਾ ਹਿੱਸਾ ਵੀ ਹੈ। ਜਿਸ ਕਾਰਨ ਪਿੰਡ ਲਾਟੀਆਂਵਾਲ ਦੇ ਸਰਪੰਚ ਬਲਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਬਲਵੀਰ ਸਿੰਘ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਕਈ ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement