ਪੰਜਾਬ ਪੁਲਿਸ ਨੇ ਤਿੰਨ ਦਹਿਸ਼ਤਗਰਦ ਕੀਤੇ ਕਾਬੂ, 32 ਬੋਰ ਦਾ ਪਿਸਤੌਲ ਵੀ ਬਰਾਮਦ
ਏਬੀਪੀ ਸਾਂਝਾ | 30 Jun 2020 06:16 PM (IST)
ਪੰਜਾਬ ਪੁਲਿਸ ਨੇ ਖਾਲਿਸਤਾਨ ਲਿਬਰੇਸ਼ਨ ਫਰੰਟ (ਕੇਐਲਐਫ) ਦੇ ਤਿੰਨ ਦਹਿਸ਼ਤਗਰਦਾਂ ਨੂੰ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਕੋਲੋਂ ਇੱਕ 32 ਬੋਰ ਦਾ ਪਿਸਤੌਲ ਅਤੇ 7 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਚੰਡੀਗੜ੍ਹ: ਪੰਜਾਬ ਪੁਲਿਸ ਨੇ ਖਾਲਿਸਤਾਨ ਲਿਬਰੇਸ਼ਨ ਫਰੰਟ (ਕੇਐਲਐਫ) ਦੇ ਤਿੰਨ ਦਹਿਸ਼ਤਗਰਦਾਂ ਨੂੰ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਕੋਲੋਂ ਇੱਕ 32 ਬੋਰ ਦਾ ਪਿਸਤੌਲ ਅਤੇ 7 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੰਜਾਬ ਦੇ ਡੀਜੀਪੀ, ਦਿਨਕਰ ਗੁਪਤਾ ਦੇ ਅਨੁਸਾਰ, ਇਸ ਅੱਤਵਾਦੀ ਮੋਡੀਊਲ ਦਾ ਐਤਵਾਰ ਨੂੰ ਪਰਦਾਫਾਸ਼ ਕੀਤਾ ਗਿਆ ਸੀ।ਫੜ੍ਹੇ ਗਏ ਦਹਿਸ਼ਤਗਰਦ ਪਾਕਿਸਤਾਨ, ਸਾਊਦੀ ਅਰਬ ਅਤੇ ਯੂਕੇ ਵਿੱਚ ਅਧਾਰਤ ਖਾਲਿਸਤਾਨੀ ਪੱਖੀ ਅਨਸਰਾਂ ਦੇ ਇਸ਼ਾਰੇ 'ਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਕੰਮ ਕਰ ਰਿਹਾ ਸੀ। ਗੁਪਤਾ ਨੇ ਦੱਸਿਆ ਕਿ ਕਥਿਤ ਅੱਤਵਾਦੀਆਂ ਦੀ ਪਛਾਣ ਸੁਖਚੈਨ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਜਸਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ