ਮੁਹਾਲੀ: ਗੈਂਗਸਟਰ ਮੰਨਾ ਮਹਿਲ ਕਲਾਂ ਦੇ ਦੋ ਕਰੀਬੀਆਂ ਨਾਲ ਮੁਹਾਲੀ 'ਚ ਐਰੋਸਿਟੀ ਨੇੜੇ ਪੁਲਿਸ ਦੇ ਜਾਲ 'ਚ ਆਇਆ। ਪੁਲਿਸ ਵਲੋਂ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਨਿੱਕਾ ਅਤੇ ਲਵਪ੍ਰੀਤ ਸਿੰਘ ਉਰਫ਼ ਲਵਲੀ ਦੋਵੇਂ ਵਾਸੀ ਮਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਸੰਦੌਰ ਵਜੋਂ ਹੋਈ ਹੈ।



ਮੁਹਾਲੀ ਪੁਲਿਸ ਨੇ ਕਿਹਾ, ਸਾਨੂੰ ਇਲਾਕੇ ਵਿੱਚ ਦੋਵਾਂ ਦੀ ਮੌਜੂਦਗੀ ਬਾਰੇ ਸੂਹ ਮਿਲੀ ਅਤੇ ਉਨ੍ਹਾਂ ਨੂੰ ਏਰੋਸਿਟੀ ਵਿੱਚ ਸਲਿੱਪ ਰੋਡ ਨੇੜੇ ਛੱਤ ਲਾਈਟ ਪੁਆਇੰਟ ਤੋਂ ਕਾਬੂ ਕੀਤਾ ਗਿਆ। ਮੁਲਜ਼ਮ ਰਜਿਸਟ੍ਰੇਸ਼ਨ ਨੰਬਰ ਡੀਐਲ 3ਸੀਏਡੀ 4825 ਵਾਲੀ ਸਵਿਫਟ ਕਾਰ ਵਿੱਚ ਜਾ ਰਹੇ ਸੀ। ਉਨ੍ਹਾਂ ਕੋਲੋਂ ਇੱਕ 32 ਕੈਲੀਬਰ ਦਾ ਵਿਦੇਸ਼ੀ ਪਿਸਤੌਲ, ਸੱਤ ਜਿੰਦਾ ਕਾਰਤੂਸ ਅਤੇ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।"



ਮੁੱਢਲੀ ਜਾਣਕਾਰੀ ਮੁਤਾਬਕ ਮੁਲਜ਼ਮ ਗੈਂਗਸਟਰ ਗੁਰਦੀਪ ਸਿੰਘ ਉਰਫ਼ ਮੰਨਾ ਵਾਸੀ ਮਹਿਲ ਕਲਾਂ ਜ਼ਿਲ੍ਹਾ ਬਰਨਾਲਾ ਦੇ ਸਾਥੀ ਹਨ, ਜਿਸ ਖ਼ਿਲਾਫ਼ 38 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਹੈ।


ਮੁਲਜ਼ਮਾਂ ਖ਼ਿਲਾਫ਼ ਥਾਣਾ ਜ਼ੀਰਕਪੁਰ ਵਿਖੇ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ।


 


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ