ਪੜਚੋਲ ਕਰੋ
Advertisement
ਪੰਜਾਬ ਪੁਲਿਸ ਨੇ ਇੱਕ ਅੰਤਰ-ਰਾਜੀ ਨਸ਼ਾ ਤਸਕਰ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ , ਗੁਜਰਾਤ ATS ਨੂੰ ਸੀ ਤਲਾਸ਼
ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇੱਕ ਅੰਤਰ-ਰਾਜੀ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ।
ਅੰਮ੍ਰਿਤਸਰ : ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇੱਕ ਅੰਤਰ-ਰਾਜੀ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਨਸ਼ਾ ਤਸਕਰ ਗੁਜਰਾਤ ਏਟੀਐਸ ਦੇ 126 ਕਿਲੋ ਹੈਰੋਇਨ ਮਾਮਲੇ ਵਿੱਚ ਲੋੜੀਂਦਾ ਸੀ। ਮੁਲਜ਼ਮ ਦੀ ਪਛਾਣ ਰਾਜਬੀਰ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਤਰਨਤਾਰਨ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰ ਰਿਹਾ ਸੀ ਅਤੇ ਗ੍ਰਿਫਤਾਰੀ ਤੋਂ ਬਚਣ ਲਈ ਛੇਹਰਟਾ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ।
ਡੀਜੀਪੀ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੀ ਪੁਲੀਸ ਟੀਮ ਨੇ ਰਾਜਬੀਰ ਨੂੰ ਅੰਮ੍ਰਿਤਸਰ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਪੁਲਿਸ ਟੀਮਾਂ ਨੇ ਉਸਦੀ ਟੋਇਟਾ ਕਾਰ ਵਿੱਚੋਂ 128 ਗ੍ਰਾਮ ਹੈਰੋਇਨ ਅਤੇ 9,60,000 ਰੁਪਏ ਦੀ ਡਰੱਗ ਮਨੀ ਸਮੇਤ ਤੋਲਣ ਵਾਲੀ ਇੱਕ ਇਲੈਕਟ੍ਰਾਨਿਕ ਮਸ਼ੀਨ ਬਰਾਮਦ ਕੀਤੀ ਹੈ।
ਪੁਲਿਸ ਨੇ ਕਾਰ ਨੂੰ ਜ਼ਬਤ ਕਰ ਲਿਆ ਹੈ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਰਾਜਬੀਰ ਆਪਣੇ ਸਾਥੀ ਪ੍ਰਭਜੀਤ ਸਿੰਘ ਵਾਸੀ ਪੱਟੀ ਜ਼ਿਲ੍ਹਾ ਤਰਨਤਾਰਨ ਤੋਂ ਹੈਰੋਇਨ ਲਿਆ ਰਿਹਾ ਸੀ। ਮਾਰਚ ਵਿੱਚ ਦੋਵੇਂ ਨਸ਼ਾ ਤਸਕਰ ਹੈਰੋਇਨ ਦੀ ਵੱਡੀ ਖੇਪ ਖਰੀਦਣ ਲਈ ਜ਼ਬਤ ਕੀਤੇ ਟੋਇਟਾ ਸਮੇਤ ਵੱਖ-ਵੱਖ ਵਾਹਨਾਂ ਵਿੱਚ ਦੋ ਵਾਰ ਜਾਮਨਗਰ (ਗੁਜਰਾਤ) ਵੀ ਗਏ ਸਨ। ਉਸ ਨੇ ਦੱਸਿਆ ਕਿ ਰਾਜਬੀਰ ਪੁਲੀਸ ਤੋਂ ਬਚਣ ਲਈ ਆਪਣੀ ਸੱਸ ਰਾਜਵੰਤ ਕੌਰ ਨੂੰ ਵੀ ਆਪਣੇ ਨਾਲ ਜਾਮਨਗਰ ਲੈ ਗਿਆ ਸੀ।
ਉਨ੍ਹਾਂ ਦੱਸਿਆ ਕਿ ਰਾਜਬੀਰ, ਪ੍ਰਭਜੀਤ ਅਤੇ ਰਾਜਵੰਤ ਦੀ ਭੂਮਿਕਾ ਏਟੀਐਸ ਅਹਿਮਦਾਬਾਦ ਵੱਲੋਂ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਗਏ ਇੱਕ ਅਪਰਾਧਿਕ ਕੇਸ ਵਿੱਚ ਸਾਹਮਣੇ ਆਈ , ਜਿੱਥੇ ਉਹ 2 ਮਾਰਚ ਨੂੰ ਸਮੁੰਦਰੀ ਰਸਤੇ ਸਪਲਾਈ ਕੀਤੀ ਗਈ 126 ਕਿਲੋ ਹੈਰੋਇਨ ਦੀ ਖੇਪ ਲੈਣ ਲਈ ਦਵਾਰਕਾ (ਗੁਜਰਾਤ) ਦੇ ਰਹਿਣ ਵਾਲੇ ਅਮੀਨ ਨਾਮ ਦੇ ਨਿਵਾਸੀ ਮਛੇਰੇ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਭਾਵੇਂ ਨਸ਼ੇ ਦੀ ਖੇਪ ਬਰਾਮਦ ਨਹੀਂ ਹੋਈ ਪਰ ਗੁਜਰਾਤ ਪੁਲੀਸ ਨੇ ਅੰਮ੍ਰਿਤਸਰ ਦੀ ਗੁਰੂ ਨਾਨਕ ਕਲੋਨੀ ਦੀ ਰਹਿਣ ਵਾਲੀ ਰਾਜਵੰਤ ਕੌਰ (ਰਾਜਬੀਰ ਦੀ ਸੱਸ) ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਅਮੀਨ, ਜਿਸ ਕੋਲ ਮੱਛੀ ਫੜਨ ਵਾਲੀ ਛੋਟੀ ਕਿਸਤੀ ਸੀ, ਪਾਕਿਸਤਾਨ ਦੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement