Punjab News: ਪੰਜਾਬ ਪੁਲਿਸ ਦਾ ASI ਅਤੇ ਹੌਲਦਾਰ ਗ੍ਰਿਫ਼ਤਾਰ, ਅਜਿਹੀ ਹਰਕਤ ਕਰਦੇ ਰੰਗੇ ਹੱਥੀਂ ਕਾਬੂ; ਜਾਣੋ ਪੂਰਾ ਮਾਮਲਾ
Punjab News: ਵਿਜੀਲੈਂਸ ਬਿਊਰੋ ਬਰਨਾਲਾ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਪੁਲਿਸ ਮੁਲਾਜ਼ਮਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਥਾਣਾ ਮਹਿਲਕਲਾਂ ਵਿੱਚ ਵਿਜੀਲੈਂਸ ਯੂਨਿਟ

Punjab News: ਵਿਜੀਲੈਂਸ ਬਿਊਰੋ ਬਰਨਾਲਾ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਪੁਲਿਸ ਮੁਲਾਜ਼ਮਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਥਾਣਾ ਮਹਿਲਕਲਾਂ ਵਿੱਚ ਵਿਜੀਲੈਂਸ ਯੂਨਿਟ ਬਰਨਾਲਾ ਦੀ ਟੀਮ ਵੱਲੋਂ ਕੀਤੀ ਗਈ।
ਵਿਜੀਲੈਂਸ ਇੰਸਪੈਕਟਰ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਬਰਨਾਲਾ ਦੀ ਰਹਿਣ ਵਾਲੀ ਪਰਮਿੰਦਰ ਕੌਰ ਵੱਲੋਂ ਲਿਖਤੀ ਸ਼ਿਕਾਇਤ ਮਿਲੀ ਸੀ। ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਉਸਦੇ ਭਰਾ ਨੂੰ ਪੁਲਿਸ ਸਟੇਸ਼ਨ ਮਹਿਲਕਲਾਂ ਵਿੱਚ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਪੁਲਿਸ ਨੇ ਤਲਾਸ਼ੀ ਦੌਰਾਨ ਮਿਲੇ ਕੀਮਤੀ ਸਮਾਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗੀ ਸੀ।
ਪੁਲਿਸ ਨੇ ਪਰਮਿੰਦਰ ਕੌਰ ਦੇ ਭਰਾ ਨਾਲ ਤਲਾਸ਼ੀ ਦੌਰਾਨ, ਇੱਕ ਆਈਫੋਨ, ਇੱਕ ਮਹਿੰਗੀ ਘੜੀ, 1.5 ਤੋਲੇ ਸੋਨੇ ਦੀ ਚੇਨ ਅਤੇ 10,000 ਰੁਪਏ ਨਕਦੀ ਵਾਪਸ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ। ਇਹ ਚੀਜ਼ ਰਿਕਾਰਡ ਵਿੱਚ ਨਹੀਂ ਕੀਤੀ ਗਈ, ਪਰ ਪੁਲਿਸ ਅਧਿਕਾਰੀਆਂ ਨੇ ਇਸਨੂੰ ਆਪਣੇ ਕੋਲ ਰੱਖ ਲਿਆ ਸੀ ਅਤੇ 50,000 ਰੁਪਏ ਦੇ ਬਦਲੇ ਪਰਿਵਾਰ ਨੂੰ ਵਾਪਸ ਕਰਨ ਦੀ ਪੇਸ਼ਕਸ਼ ਕੀਤੀ। ਵਿਜੀਲੈਂਸ ਬਿਊਰੋ ਨੇ ਤੁਰੰਤ ਕਾਰਵਾਈ ਕਰਦੇ ਹੋਏ ਇੱਕ ਗੁਪਤ ਆਪਰੇਸ਼ਨ ਚਲਾਇਆ ਅਤੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੇਣ ਲਈ ਭੇਜਿਆ। ਜਦੋਂ ਪੁਲਿਸ ਕਰਮਚਾਰੀ 50,000 ਰੁਪਏ ਲੈ ਰਹੇ ਸਨ, ਤਾਂ ਵਿਜੀਲੈਂਸ ਟੀਮ ਨੇ ਉਨ੍ਹਾਂ ਨੂੰ ਰੰਗੇ ਹੱਥੀਂ ਫੜ ਲਿਆ।
ਦੋਵੇਂ ਪੁਲਿਸ ਕਰਮਚਾਰੀਆਂ ਏ.ਐਸ.ਆਈ. ਜੱਗਾ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਥਾਣਾ ਮਹਿਲਕਲਾਂ ਦੇ ਅੰਦਰੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਵਿਰੁੱਧ ਵਿਜੀਲੈਂਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ ਹੈ। ਵਿਜੀਲੈਂਸ ਬਿਊਰੋ ਵੱਲੋਂ ਥਾਣੇ ਦੇ ਅੰਦਰ ਰਿਸ਼ਵਤ ਲੈਂਦੇ ਦੋ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਨੂੰ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਦੋਵਾਂ ਕਰਮਚਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















