Gurdaspur News : ਗੁਰਦਾਸਪੁਰ ਦੇ ਦੀਨਾਨਗਰ 'ਚ ਅਣਪਛਾਤੇ ਟਰੱਕ ਦੀ ਲਪੇਟ 'ਚ ਆਉਣ ਨਾਲ ਗੰਭੀਰ ਜ਼ਖ਼ਮੀ ਹੋਏ ਸਹਾਇਕ ਸਬ-ਇੰਸਪੈਕਟਰ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਬਲਜੀਤ ਸਿੰਘ (ਸਹਾਇਕ ਸਬ-ਇੰਸਪੈਕਟਰ) ਵਜੋਂ ਹੋਈ ਹੈ। ਮ੍ਰਿਤਕ ਪੁਲਿਸ ਲਾਈਨ ਗੁਰਦਾਸਪੁਰ ’ਚ ਤਾਇਨਾਤ ਸੀ।
ਕੁਲਦੀਪ ਸਿੰਘ ਪੁੱਤਰ ਰਤਨ ਸਿੰਘ ਵਾਸੀ ਮੱਦੋਵਾਲ ਨੇ ਪੁਲਿਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਸ ਦਾ ਭਰਾ ਬਲਜੀਤ ਸਿੰਘ (ਸਹਾਇਕ ਸਬ-ਇੰਸਪੈਕਟਰ) ਪੁਲਸ ਲਾਈਨ ਗੁਰਦਾਸਪੁਰ 'ਚ ਤਾਇਨਾਤ ਸੀ। ਬੀਤੀ ਰਾਤ ਕਰੀਬ 8 ਵਜੇ ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਡਿਊਟੀ ’ਤੇ ਜਾ ਰਿਹਾ ਸੀ ਤਾਂ ਇਸ ਮੌਕੇ ਉਹ ਵੀ ਉਸ ਦੇ ਪਿੱਛੇ ਆਪਣੇ ਨਿੱਜੀ ਕੰਮ ਲਈ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ।
ਇਸ ਦੌਰਾਨ ਜਦੋਂ ਉਸ ਦਾ ਭਰਾ ਬਲਜੀਤ ਸਿੰਘ ਮੱਦੋਵਾਲ ਰੋਡ ਹਾਈਵੇ ਤੋਂ ਥੋੜ੍ਹਾ ਪਿੱਛੇ ਪਹੁੰਚਿਆ ਤਾਂ ਗ਼ਲਤ ਸਾਈਡ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਬਿਨਾਂ ਰਸਤਾ ਦਿੱਤੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਲਜੀਤ ਸਿੰਘ ਸੜਕ 'ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਪਹਿਲਵਾਨਾਂ ਨੂੰ ਮਿਲਿਆ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਦਾ ਸਮਰਥਨ, 7 ਮਈ ਨੂੰ ਹਜ਼ਾਰਾਂ ਔਰਤਾਂ ਪੁੱਜਣਗੀਆਂ ਜੰਤਰ-ਮੰਤਰ
ਇਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਟਰੱਕ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਹਨੇਰਾ ਹੋਣ ਕਾਰਨ ਟਰੱਕ ਦਾ ਨੰਬਰ ਪੜ੍ਹਿਆ ਨਹੀਂ ਜਾ ਸਕਿਆ। ਥਾਣਾ ਇੰਚਾਰਜ ਮੇਜਰ ਸਿੰਘ ਅਨੁਸਾਰ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ ਤੇ ਏ.ਐੱਸ.ਆਈ. ਦੇ ਭਰਾ ਕੁਲਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।