ਪੜਚੋਲ ਕਰੋ

ਟਾਰਗੇਟ ਕਿਲਿੰਗ ਦੀ ਸਾਜ਼ਿਸ਼? ਪੰਜਾਬ ਪੁਲਿਸ ਨੇ 3 ਪਿਸਤੌਲਾਂ ਤੇ ਹਥਿਆਰਾਂ ਸਣੇ ਮੁਲਜ਼ਮ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕਰਦੇ ਹੋਏ ਸ਼ਨੀਵਾਰ ਨੂੰ ਖਰੜ ਦੇ ਨਡਿਆਲਾ ਚੌਕ ਤੋਂ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ।

ਚੰਡੀਗੜ੍ਹ: ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕਰਦੇ ਹੋਏ ਸ਼ਨੀਵਾਰ ਨੂੰ ਖਰੜ ਦੇ ਨਡਿਆਲਾ ਚੌਕ ਤੋਂ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਗੁਰਿੰਦਰ ਸਿੰਘ ਉਰਫ਼ ਗੁਰੀ ਸ਼ੇਰਾ ਵਾਸੀ ਪਿੰਡ ਸਿੰਧਵਾਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਅਪਰਾਧਕ ਪਿਛੋਕੜ ਤੋਂ ਗੁਰੀ ਸ਼ੇਰਾ ਖ਼ਿਲਾਫ਼ ਸੂਬੇ ਵਿੱਚ ਜਬਰੀ ਵਸੂਲੀ, ਅਸਲਾ ਐਕਟ, ਸਨੈਚਿੰਗ, ਡਕੈਤੀ ਸਮੇਤ ਛੇ ਕੇਸ ਦਰਜ ਹਨ। ਫੜੇ ਗਏ ਮੁਲਜ਼ਮ ਪਾਸੋਂ ਪੁਲਿਸ ਵੱਲੋਂ 10 ਕਾਰਤੂਸ ਸਮੇਤ ਦੋ .30 ਕੈਲੀਬਰ ਪਿਸਤੌਲ ਤੇ ਇੱਕ .32 ਕੈਲੀਬਰ ਪਿਸਤੌਲ ਵੀ ਬਰਾਮਦ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਗੁਰੀ ਸ਼ੇਰਾ ਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ ਜੋਨੀ ਵਾਸੀ ਪਿੰਡ ਮਲਕਪੁਰ ਜੱਟਾਂ, ਪਟਿਆਲਾ ਦੇ ਨਾਲ ਹਥਿਆਰਾਂ ਦੀ ਨਜਾਇਜ਼ ਤਸਕਰੀ ਵਿੱਚ ਸ਼ਾਮਲ ਹੋਣ ਦੇ ਬਾਅਦ ਇੱਕ ਮਾਮਲਾ ਦਰਜ ਕੀਤਾ ਗਿਆ ਹੈ।  ਥਾਣਾ ਸਿਟੀ ਖਰੜ, ਐਸਏਐਸ ਨਗਰ ਵਿਖੇ ਇਹ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਐਸਏਐਸ ਨਗਰ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਗੁਰੀ ਸ਼ੇਰਾ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਤਿੰਨ ਪਿਸਤੌਲ ਤੇ ਅਸਲਾ ਬਰਾਮਦ ਕੀਤਾ ਹੈ। ਡੀਆਈਜੀ ਭੁੱਲਰ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਗੁਰੀ ਨੇ ਖੁਲਾਸਾ ਕੀਤਾ ਕਿ ਉਹ ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਤੋਂ ਹਥਿਆਰ ਤੇ ਗੋਲਾ-ਬਾਰੂਦ ਮੰਗਵਾਉਂਦਾ ਸੀ।

ਪੁਲਿਸ ਨੇ ਦਾਅਵਾ ਕੀਤਾ ਕਿ ਉਸ ਨੂੰ ਯੂਰਪੀ ਆਧਾਰਤ ਹੈਂਡਲਰ ਵੱਲੋਂ ਪੰਜਾਬ ਦੇ ਇੱਕ ਅਹਿਮ ਸ਼ਹਿਰ ਵਿੱਚ ਕਿਸੇ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਲਈ ਨਿਰਦੇਸ਼ ਦਿੱਤਾ ਗਿਆ ਸੀ ਤੇ ਇਸ ਕੰਮ ਅੰਜਾਮ ਦੇਣ ਲਈ ਹਥਿਆਰ/ਗੋਲਾ ਬਾਰੂਦ ਤੇ ਲੌਜਿਸਟਿਕ ਸਹਾਇਤਾ ਖਰੀਦਣ ਲਈ 1.50 ਲੱਖ ਰੁਪਏ ਦਾ ਭੁਗਤਾਨ ਵੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਇਹ ਹਥਿਆਰ ਪੰਜਾਬ ਵਿੱਚ ਆਪਣੇ ਗੈਂਗ ਦੇ ਮੈਂਬਰਾਂ ਨੂੰ ਵੀ ਪਹੁੰਚਾਉਂਦੇ ਸਨ।

ਡੀਆਈਜੀ ਨੇ ਦੱਸਿਆ ਕਿ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਗੁਰੀ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ ਜੋਨੀ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸੇ ਦੌਰਾਨ ਥਾਣਾ ਸਿਟੀ ਖਰੜ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (7) ਅਤੇ (8) ਤਹਿਤ ਮਿਤੀ 30-04-2022 ਨੂੰ ਐਫ.ਆਈ.ਆਰ ਨੰਬਰ 87 ਦਰਜ ਕੀਤੀ ਗਈ ਹੈ।

ਟਾਪ ਹੈਡਲਾਈਨ

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget