ਇੱਕ ਹੋਰ ਸੰਭਾਵਿਤ ਅੱਤਵਾਦੀ ਹਮਲਾ ਨਾਕਾਮ, 2 ਹੈਂਡ ਗ੍ਰੇਨੇਡ, 2 ਪਿਸਤੌਲਾਂ ਤੇ ਜਿੰਦਾ ਕਾਰਤੂਸ ਸਣੇ ਇੱਕ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਇੱਕ ਹੋਰ ਸੰਭਾਵਿਤ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ।ਤਰਨਤਾਰਨ ਦੇ ਪਿੰਡ ਸੋਹਲ ਦੇ ਰਣਜੀਤ ਸਿੰਘ ਵਜੋਂ ਜਾਣੇ ਜਾਂਦੇ ਇੱਕ ਉੱਚ ਕੱਟੜਪੰਥੀ ਆਪਰੇਟਰ ਦੀ ਗ੍ਰਿਫਤਾਰੀ ਹੋਈ ਹੈ।
ਤਰਨਤਾਰਨ: ਪੰਜਾਬ ਪੁਲਿਸ ਨੇ ਇੱਕ ਹੋਰ ਸੰਭਾਵਿਤ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ।ਤਰਨਤਾਰਨ ਦੇ ਪਿੰਡ ਸੋਹਲ ਦੇ ਰਣਜੀਤ ਸਿੰਘ ਵਜੋਂ ਜਾਣੇ ਜਾਂਦੇ ਇੱਕ ਉੱਚ ਕੱਟੜਪੰਥੀ ਆਪਰੇਟਰ ਦੀ ਗ੍ਰਿਫਤਾਰੀ ਹੋਈ ਹੈ।ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਦੋ ਚੀਨੀ ਬਣੇ ਪੀ-86 ਹੈਂਡ ਗ੍ਰੇਨੇਡ ਅਤੇ ਦੋ ਪਿਸਤੌਲਾਂ ਸਮੇਤ ਜਿੰਦਾ ਕਾਰਤੂਸ ਤੋਂ ਇਲਾਵਾ ਇੱਕ ਕਾਲੇ ਰੰਗ ਦਾ ਰਾਇਲ ਐਨਫੀਲਡ ਮੋਟਰਸਾਈਕਲ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.02-ਡੀ.ਏ-6685 ਵੀ ਬਰਾਮਦ ਕੀਤਾ ਹੈ।
ਡੀਜੀਪੀ ਇਕਬਾਲ ਪ੍ਰੀਕ ਸਹੋਤਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਇਲਾਕੇ ਵਿੱਚ ਰਣਜੀਤ ਸਿੰਘ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾਵਾਂ 'ਤੇ ਕਾਰਵਾਈ ਕਰਦੇ ਹੋਏ, ਐਸਐਸਓਸੀ ਅੰਮ੍ਰਿਤਸਰ ਦੀਆਂ ਵਿਸ਼ੇਸ਼ ਟੀਮਾਂ ਨੂੰ ਸ਼ੱਕੀ ਵਿਅਕਤੀ ਦਾ ਪਤਾ ਲਗਾਉਣ ਲਈ ਨਿਰਧਾਰਤ ਖੇਤਰ ਵਿੱਚ ਭੇਜਿਆ ਗਿਆ ਸੀ ਅਤੇ ਰਣਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਇਹ ਘਟਨਾਕ੍ਰਮ ਉਸ ਸਮੇਂ ਹੋਇਆ ਹੈ ਜਦੋਂ ਪੰਜਾਬ ਵਿੱਚ ਹੋਰ ਹਥਿਆਰਾਂ ਦੇ ਨਾਲ-ਨਾਲ ਹੈਂਡ ਗਰਨੇਡਾਂ ਅਤੇ ਟਿਫਿਨ ਬੰਬਾਂ ਦੀ ਭਾਰੀ ਆਮਦ ਦੇਖਣ ਨੂੰ ਮਿਲ ਰਹੀ ਹੈ। ਹਾਲ ਹੀ ਵਿੱਚ, ਰਾਜ ਨੇ ਸੀਆਈਏ ਨਵਾਂਸ਼ਹਿਰ ਅਤੇ ਪਠਾਨਕੋਟ ਦੇ ਛਾਉਣੀ ਖੇਤਰ ਵਿੱਚ ਦੋ ਗ੍ਰਨੇਡ ਧਮਾਕੇ ਵੀ ਦੇਖੇ ਹਨ ਅਤੇ ਜ਼ੀਰਾ ਖੇਤਰ ਤੋਂ ਇੱਕ ਜ਼ਿੰਦਾ ਹੈਂਡ ਗ੍ਰਨੇਡ ਦੀ ਬਰਾਮਦਗੀ ਵੀ ਸ਼ਾਮਲ ਹੈ।
ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਜਾਂਚ ਦੌਰਾਨ ਰਣਜੀਤ ਨੇ ਖੁਲਾਸਾ ਕੀਤਾ ਕਿ ਉਸ ਨੇ ਸਮਾਜਿਕ ਕੰਮਾਂ ਦੇ ਬਹਾਨੇ ਫੰਡ ਇਕੱਠਾ ਕਰਨ ਲਈ ‘ਕੌਮ ਦੇ ਰਾਖੇ’ ਨਾਂ ਦਾ ਗਰੁੱਪ ਬਣਾਇਆ ਸੀ ਅਤੇ ਇਸ ਗਰੁੱਪ ਰਾਹੀਂ ਉਹ ਵੱਖ-ਵੱਖ ਕੱਟੜਪੰਥੀ ਅਤੇ ਦਹਿਸ਼ਤਗਰਦ ਅਨਸਰਾਂ ਦੇ ਸੰਪਰਕ ਵਿੱਚ ਸੀ। ਯੂਕੇ ਅਤੇ ਹੋਰ ਦੇਸ਼ਾਂ ਵਿੱਚ ਸੋਸ਼ਲ ਮੀਡੀਆ ਰਾਹੀਂ ਅਤੇ ਆਪਣੇ ਸਮਾਜਿਕ ਕੰਮ ਦੀ ਆੜ ਵਿੱਚ ਸਲੀਪਰ ਸੈੱਲ ਬਣਾਉਣ ਲਈ ਉਸਦੀ ਮਦਦ ਕੀਤੀ। ਰਣਜੀਤ ਨੇ ਅੱਗੇ ਖੁਲਾਸਾ ਕੀਤਾ ਕਿ ਹਾਲ ਹੀ ਵਿੱਚ ਉਸ ਨੂੰ ਹਥਿਆਰਾਂ ਅਤੇ ਵਿਸਫੋਟਕਾਂ ਦੀ ਇੱਕ ਖੇਪ ਮਿਲੀ ਸੀ, ਅਤੇ ਉਹ ਸਰਹੱਦੀ ਰਾਜ ਵਿੱਚ ਡਰ ਅਤੇ ਅਮਨ-ਕਾਨੂੰਨ ਦਾ ਮਾਹੌਲ ਪੈਦਾ ਕਰਨ ਲਈ ਇੱਕ ਅੱਤਵਾਦੀ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ।
ਡੀਜੀਪੀ ਨੇ ਕਿਹਾ ਕਿ ਰਣਜੀਤ ਵੀ ਉਸ ਗਰੁੱਪ ਦਾ ਹਿੱਸਾ ਸੀ, ਜਿਸ ਨੇ 15 ਜਨਵਰੀ, 2020 ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੂੰ ਜਾਂਦੀ ਵਿਰਾਸਤੀ ਸੜਕ 'ਤੇ ਸਥਾਪਤ ਲੋਕ ਨਾਚਾਂ ਦੇ ਬੁੱਤਾਂ ਦੀ ਭੰਨਤੋੜ ਕੀਤੀ ਸੀ। ਰਣਜੀਤ ਨੂੰ ਪੁਲਿਸ ਨੇ ਬੁੱਤ ਤੋੜਨ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਸੀ।
ਪੁਲਿਸ ਨੇ ਮੁਲਜ਼ਮ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ 25, ਵਿਸਫੋਟਕ ਪਦਾਰਥ ਸੋਧ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਤੇ ਭਾਰਤੀ ਦੰਡਾਵਲੀ ਐਕਟ ਦੀਆਂ ਧਾਰਾਵਾਂ 120 ਅਤੇ 120-ਬੀ ਦੇ ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ FIR ਦਰਜ ਕੀਤਾ ਹੈ।