Bathinda News: ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੇ ਆਈਐਸਆਈ ਸਮਰਥਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇਸ ਸਬੰਧੀ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 8 ਹਥਿਆਰ, 9 ਮੈਗਜ਼ੀਨ ਤੇ 30 ਕਾਰਤੂਸ ਬਰਾਮਦ ਹੋਏ ਹਨ।

Continues below advertisement


ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀ ਟੀਮ ਨੇ ਇਸ ਕਾਰਵਾਈ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੰਗਰੂਰ ਜੇਲ੍ਹ ਵਿੱਚ ਬੰਦ ਮੁਲਜ਼ਮਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਲੋਕਾਂ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਤਲਬ ਪਹਿਲਾਂ ਫੜੇ ਗਏ ਮੁਲਜ਼ਮ ਵੀ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਸਨ।









ਇਨ੍ਹਾਂ ਤਿੰਨਾਂ ਵਿਅਕਤੀਆਂ ਖ਼ਿਲਾਫ਼ ਥਾਣਾ ਬਠਿੰਡਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਹੁਣ ਇਨ੍ਹਾਂ ਲੋਕਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਸ ਗਰੋਹ ਦੇ ਹੋਰ ਲੋਕਾਂ ਨੂੰ ਕਾਬੂ ਕੀਤਾ ਜਾ ਸਕੇ।


ਯਾਦ ਰਹੇ ਕਿ ਪੰਜਾਬ ਪੁਲਿਸ ਪਾਕਿਸਤਾਨ ਤੋਂ ਚੱਲ ਰਹੇ ਅੱਤਵਾਦੀ ਮਾਡਿਊਲ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਦੀਵਾਲੀ ਤੋਂ ਹੁਣ ਤੱਕ ਅਜਿਹੇ 8 ਤੋਂ ਵੱਧ ਅੱਤਵਾਦੀ ਮਾਡਿਊਲ ਬੇਨਕਾਬ ਹੋ ਚੁੱਕੇ ਹਨ। ਇਨ੍ਹਾਂ ਲੋਕਾਂ ਵੱਲੋਂ ਸੂਬੇ ਦੀਆਂ ਮਸ਼ਹੂਰ ਹਸਤੀਆਂ, ਕਾਰੋਬਾਰੀਆਂ ਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।