Punjab ਪੁਲਿਸ ਦਾ ਸਭ ਤੋਂ ਵੱਡਾ ਐਕਸ਼ਨ! 539 ਕਰੋੜ ਦੀ ਹੈਰੋਇਨ ਫੜੀ, ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ
ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਤਸਕਰਾਂ ਵੱਲੋਂ ਭਾਰਤੀ ਸਰਹੱਦ 'ਤੇ ਭੇਜੀ ਗਈ ਹੈਰੋਇਨ ਦੀ ਵੱਡੀ ਖੇਪ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਦੋ ਵੱਖ-ਵੱਖ ਤਸਕਰ ਗਰੋਹ ਤੋਂ ਫੜੀ ਗਈ ਹੈ।
Punjab Police biggest heroin seizure: ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਤਸਕਰਾਂ ਵੱਲੋਂ ਭਾਰਤੀ ਸਰਹੱਦ 'ਤੇ ਭੇਜੀ ਗਈ ਹੈਰੋਇਨ ਦੀ ਵੱਡੀ ਖੇਪ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਦੋ ਵੱਖ-ਵੱਖ ਤਸਕਰ ਗਰੋਹ ਤੋਂ ਫੜੀ ਗਈ ਹੈ। ਪੁਲਿਸ ਵੱਲੋਂ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ ਦੱਸਿਆ ਗਿਆ ਹੈ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 539 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਇਹ ਬਰਾਮਦਗੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਕੀਤੀ ਗਈ ਹੈ। ਦੋ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਨੇ ਚਾਰ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਪਾਕਿਸਤਾਨ ਤੋਂ ਭਾਰਤੀ ਸਰਹੱਦ 'ਤੇ ਪਹੁੰਚਾਈ ਗਈ ਸੀ ਤੇ ਫੜੇ ਗਏ ਸਮੱਗਲਰ ਇਸ ਖੇਪ ਨੂੰ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ 'ਚ ਪਹੁੰਚਾਉਣ ਵਾਲੇ ਸਨ।
In one of the biggest heroin seizures of 2023: In two separate intelligence-led operations, Counter Intelligence, #Ferozepur has apprehended 4 drug traffickers and recovered 77Kg heroin (41Kg+36Kg) and 3 pistols(1/3) pic.twitter.com/0my39wIySd
— DGP Punjab Police (@DGPPunjabPolice) August 6, 2023
ਪੁਲਿਸ ਨੇ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਮਾਮਲੇ ਵਿੱਚ 41 ਕਿਲੋ ਤੇ ਦੂਜੇ ਮਾਮਲੇ ਵਿੱਚ 36 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ਦੀ ਕੁੱਲ ਕੀਮਤ 539 ਕਰੋੜ ਰੁਪਏ ਦੇ ਕਰੀਬ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਪੁਲਿਸ ਨੇ 3 ਦਰਾਮਦ ਪਿਸਤੌਲ ਵੀ ਬਰਾਮਦ ਕੀਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ