ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਪੁਲਿਸ ਨੇ ਜੋ ਜੋ ਕਾਰਵਾਈਆਂ ਕੀਤੀਆਂ ਅੱਜ ਉਸ ਦਾ ਲੇਖਾ ਦੇ ਦਿੱਤਾ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਸੁਧਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।


ਅਧਿਕਾਰਤ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ 197 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 31 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ । 


ਉਨ੍ਹਾਂ ਦੇ ਕਬਜ਼ੇ ਵਿੱਚੋਂ 32 ਰਾਈਫਲਾਂ, 222 ਰਿਵਾਲਵਰ/ਪਿਸਟਲ, 9 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀਜ਼), 10.86 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 11 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀਆਂ ਦੋ ਸਲੀਵਜ਼, 73 ਡਰੋਨ ਅਤੇ ਇੱਕ ਲੋਡਡ ਰਾਕੇਟ ਪ੍ਰੋਪੇਲਡ ਗ੍ਰੇਨੇਡ ਬਰਾਮਦ ਕੀਤੇ ਹਨ। 


ਇਸੇ ਤਰ੍ਹਾਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਜਿਸ ਦਾ ਗਠਨ 6 ਅਪ੍ਰੈਲ, 2022 ਨੂੰ ਕੀਤਾ ਗਿਆ ਸੀ, ਨੇ ਆਪਣੇ ਗਠਨ ਤੋਂ ਲੈ ਕੇ ਹੁਣ ਤੱਕ 800 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਅਤੇ 6 ਨੂੰ ਮਾਰ ਕੇ 249 ਗੈਂਗਸਟਰਾਂ/ਅਪਰਾਧੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜੇ ਵਿਚੋਂ 839 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 171 ਵਾਹਨ ਬਰਾਮਦ ਕੀਤੇ ਹਨ। 



ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਉਹ ਹਰੇਕ ਮਾਮਲੇ, ਖਾਸ ਤੌਰ 'ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਨਸ਼ਿਆ ਦੀ ਮਾਮੂਲੀ ਜਿਹੀ ਬਰਾਮਦਗੀ ਹੀ ਹੋਈ ਹੋਵੇ। ਪੰਜਾਬ ਪੁਲਿਸ ਨੇ ਇਹ ਅੰਕੜੇ 16  ਮਾਰਚ 2022 ਤੋਂ ਹੁਣ ਤੱਕ ਦੇ ਦਿੱਤੇ ਹਨ। 





ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial