ਪੜਚੋਲ ਕਰੋ
Advertisement
ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਅਸਲਾ ਤਸਕਰ ਗਰੋਹ ਦਾ ਪਰਦਾਫਾਸ਼, ਹਥਿਆਰਾਂ ਦੀ ਖੇਪ ਸਣੇ 7 ਕਾਬੂ
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗੈਂਗ ਬਟਾਲਾ, ਅੰਮ੍ਰਿਤਸਰ, ਪਠਾਨਕੋਟ ਤੇ ਫਤਹਿਗੜ੍ਹ ਸਾਹਿਬ ਤੋਂ ਸੂਬੇ ਭਰ 'ਚ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ।
ਜਲੰਧਰ: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗੈਂਗ ਬਟਾਲਾ, ਅੰਮ੍ਰਿਤਸਰ, ਪਠਾਨਕੋਟ ਤੇ ਫਤਹਿਗੜ੍ਹ ਸਾਹਿਬ ਤੋਂ ਸੂਬੇ ਭਰ 'ਚ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ। ਪੁਲਿਸ ਨੇ ਇਸ ਮਾਮਲੇ 'ਚ ਗਰੋਹ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ ਕੋਲੋਂ ਅਸਲਾ ਦੀ ਖੇਪ ਵੀ ਬਰਾਮਦ ਕੀਤੀ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ .32 ਬੋਰ ਦੀਆਂ 12 ਨਾਜਾਇਜ਼ ਪਿਸਤੌਲਾਂ ਤੇ 15 ਕਾਰਤੂਸ ਬਰਾਮਦ ਕੀਤੇ ਹਨ। ਇਹ ਸਾਰੇ ਮੈਂਬਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਕਾਰੋਬਾਰ ਚਲਾ ਰਹੇ ਸੀ। ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਨਿਊ ਰਾਜਨ ਨਗਰ ਦੇ 21 ਸਾਲਾ ਸੂਰਜ, ਆਦਮਪੁਰ ਦੇ 25 ਸਾਲਾ ਵਿਜੇ ਕੁਮਾਰ, ਅੰਮ੍ਰਿਤਸਰ ਦੇ ਅਰਜਨਮੰਗਾ ਪਿੰਡ ਦੇ 22 ਸਾਲਾ ਜੋਬਨਜੀਤ ਸਿੰਘ, ਪਠਾਨਕੋਟ ਦੇ ਪ੍ਰੇਮ ਨਗਰ ਦੇ 27 ਸਾਲਾ ਸਾਹਿਲ ਸੈਣੀ, ਬਟਾਲਾ ਦੇ ਭੋਮਾ ਤੋਂ 24 ਸਾਲਾ ਅੰਮ੍ਰਿਤਪਾਲ ਸਿੰਘ, ਹਕੀਮੀ ਗੇਟ ਅੰਮ੍ਰਿਤਸਰ ਤੋਂ 23 ਸਾਲਾ ਕੇਸ਼ਨ ਖੇੜਾ ਤੇ ਫਤਹਿਗੜ੍ਹ ਸਾਹਿਬ ਦੇ ਖੇੜੀ ਵੀਰ ਸਿੰਘ ਤੋਂ 24 ਸਾਲਾ ਹਰਮਨਦੀਪ ਸਿੰਘ ਵਜੋਂ ਹੋਈ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 9 ਸਤੰਬਰ ਨੂੰ ਪੁਲਿਸ ਵਿਭਾਗ ਨੂੰ ਸਥਾਨਕ ਗਲੋਬਲ ਹਸਪਤਾਲ ਤੋਂ ਪੀਲੀਭੀਤ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਅਭਿਨਵ ਮਿਸ਼ਰਾ ਦੇ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ 'ਤੇ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਜਾਂਚ ਸ਼ੁਰੂ ਕੀਤੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਸੂਰਜ ਨੇ ਨਾਜਾਇਜ਼ ਹਥਿਆਰਾਂ ਦੀ ਵਰਤੋਂ ਕਰਦਿਆਂ ਅਭਿਨਵ 'ਤੇ ਗੋਲੀਆਂ ਚਲਾਈਆਂ ਕਿਉਂਕਿ ਉਸ ਨੂੰ ਸੂਰਜ 'ਤੇ ਪਰਿਵਾਰ ਦੀਆਂ ਔਰਤਾਂ 'ਤੇ ਮਾੜੀ ਨਜ਼ਰ ਰੱਖਣ ਦਾ ਸ਼ੱਕ ਸੀ। ਪੁਲਿਸ ਨੇ ਮੁਲਜ਼ਮਾਂ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।ਪੁਲਿਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 307, 188 ਤੇ 25-54-59 ਆਰਮਜ਼ ਐਕਟ, ਐਪੀਡੈਮਿਕ ਡਿਸੀਜ਼ ਐਕਟ ਦੀ ਧਾਰਾ 3 ਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਦੀ ਧਾਰਾ 51 ਤਹਿਤ ਕੇਸ ਦਰਜ ਲਿਆ ਹੈ।Jalandhar Commissionerate Police ,recovered 12,.32 bore pistols in an operation busting interstate criminal network of supply of illegal arms & amunitions ,active in states of Punjab,Haryana,U.P & M.P. So far 7 criminals from these states have been arrested. @DGPPunjabPolice pic.twitter.com/wAPP26wlut
— Commissionerate Police Jalandhar (@CPJalandhar) September 20, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਆਟੋ
ਕਾਰੋਬਾਰ
Advertisement