Punjab Police: ਪਾਕਿਸਤਾਨੀ ਤਸਕਰਾਂ ਦੇ ਯਾਰ ਤਰਨਤਾਰਨ ਤੋਂ ਗ੍ਰਿਫ਼ਤਾਰ, ਆਧੁਨਿਕ ਅਸਲਾ ਵੀ ਬਰਾਮਦ, 15 ਅਗਸਤ 'ਤੇ ਕਰਨੀ ਸੀ ਵਾਰਦਾਤ ?
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਸਰਹੱਦ ਪਾਰੋਂ ਆਪਣੇ ਸੰਚਾਲਕਾਂ ਵੱਲੋਂ ਡਰੋਨ ਰਾਹੀਂ ਭੇਜੀਆਂ ਨਾਜਾਇਜ਼ ਹਥਿਆਰਾਂ ਦੀ ਖੇਪਾਂ ਪ੍ਰਾਪਤ ਕਰਦੇ ਸਨ।
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚੱਲ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਤਰਨ ਤਾਰਨ ਦੇ ਚੱਬਲ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜਤਿੰਦਰ ਸਿੰਘ ਵਾਸੀ ਪਿੰਡ ਠੱਠਾ ਜ਼ਿਲ੍ਹਾ ਤਰਨਤਾਰਨ ਅਤੇ ਨਵਤੇਜ ਸਿੰਘ ਵਾਸੀ ਮੁਹਾਵਾ, ਹੁਣ ਪਿੰਡ ਠੱਠਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਚਾਰ 9 ਐਮਐਮ ਗਲਾਕ ਪਿਸਤੌਲਾਂ (ਸਮਾਲ ਫੈਕਟਰ) ਸਮੇਤ ਚਾਰ ਮੈਗਜ਼ੀਨਾਂ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੌਂਡਾ ਡੀਲਕਸ ਮੋਟਰਸਾਈਕਲ ਰਜਿਸਟ੍ਰੇਸ਼ਨ ਨੰਬਰ PB 76 A 8099 ਜਿਸ 'ਤੇ ਉਹ ਸਫ਼ਰ ਕਰ ਰਹੇ ਸਨ, ਵੀ ਜ਼ਬਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਮੁਲਜ਼ਮ ਜਤਿੰਦਰ ਸਿੰਘ ਅਤੇ ਉਸ ਦੇ ਸਾਥੀ ਨਵਤੇਜ ਸਿੰਘ ਦੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ।
Gearing up #IndependenceDay special drive yield results!
— DGP Punjab Police (@DGPPunjabPolice) August 13, 2024
In an intelligence-based operation, the State Special Operation Cell (#SSOC), Amritsar has busted a cross-border smuggling module by apprehending two suspects from Chabal, Tarn Taran and recovered sophisticated illegal… pic.twitter.com/Ax8OVfMyMu
ਮਿਲੀ ਖੂਫੀਆ ਜਾਣਕਾਰੀ ਤੋਂ ਪਤਾ ਲੱਗਾ ਕਿ ਸ਼ੱਕੀ ਵਿਅਕਤੀ ਵੱਖ-ਵੱਖ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੇ ਹਾਲ ਹੀ ਵਿੱਚ ਤਸਕਰੀ ਕੀਤੇ ਹਥਿਆਰਾਂ ਦੀ ਇੱਕ ਖੇਪ ਖਰੀਦੀ ਸੀ, ਜਿਸ ਨੂੰ ਉਹ ਆਪਣੇ ਮੋਟਰਸਾਈਕਲ 'ਤੇ ਤਰਨਤਾਰਨ ਦੇ ਚੱਬਲ ਨੇੜੇ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਨਜਦੀਕ ਇੱਕ ਪਾਰਟੀ ਨੂੰ ਦੇਣ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਨਿਰਧਾਰਤ ਖੇਤਰ ਦੀ ਘੇਰਾਬੰਦੀ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਹਥਿਆਰਾਂ ਦੀ ਖੇਪ ਬਰਾਮਦ ਕਰ ਲਈ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਸਰਹੱਦ ਪਾਰੋਂ ਆਪਣੇ ਸੰਚਾਲਕਾਂ ਵੱਲੋਂ ਡਰੋਨ ਰਾਹੀਂ ਭੇਜੀਆਂ ਨਾਜਾਇਜ਼ ਹਥਿਆਰਾਂ ਦੀ ਖੇਪਾਂ ਪ੍ਰਾਪਤ ਕਰਦੇ ਸਨ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਵੱਲੋਂ ਤਸਕਰੀ ਸਬੰਧੀ ਕੀਤੀਆਂ ਪਿਛਲੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।