ਪੜਚੋਲ ਕਰੋ

ਇੱਕ ਹੋਰ ਅੰਤਰ-ਸਰਹੱਦੀ ਨਾਰਕੋਟਿਕ ਨੈੱਟਵਰਕ ਦਾ ਪਰਦਾਫਾਸ਼; ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਭਰਾਵਾਂ ਨੂੰ 4.5 ਕਿਲੋ ਹੈਰੋਇਨ , 4.32 ਲੱਖ ਰੁਪਏ ਡਰੱਗ ਮਨੀ ਸਮੇਤ..

ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਭਰਾਵਾਂ ਨੂੰ 4.5 ਕਿਲੋ ਹੈਰੋਇਨ , 4.32 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਇਸ  ਤੋਂ ਇਲਵਾ ਉਕਤ ਤਸਕਰਾਂ ਕੋਲੋਂ ਹੈਰੋਇਨ ਪ੍ਰਾਪਤ ਕਰਕੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਸਪਲਾਈ  ਕਰਨ ਵਾਲੇ ਜੇਲ੍ਹ ਵਾਰਡਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ  ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਸਤਵਿੰਦਰਪਾਲ ਸਿੰਘ ਉਰਫ ਸੱਤੀ ਦੋਵੇਂ ਵਾਸੀ ਗੁਰੂ ਹਰਗੋਬਿੰਦਪੁਰਾ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਜੇਲ ਵਾਰਡਨ  ਦੀ ਪਛਾਣ ਗੁਰਮੇਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ ਮੋਗਾ ਵਜੋਂ ਕੀਤੀ ਗਈ ਹੈ।  ਉਕਤ ਜੇਲ੍ਹ ਵਾਰਡਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਦਾ ਸੀ।
ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ 5 ਕਿੱਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿਚ ਆਈ ਹੈ। 
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਸਤਿੰਦਰਪਾਲ ਸਿੰਘ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ, ਜੋ ਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਕਰਦੇ ਸਨ, ਦੇ ਸਿੱਧੇ ਸੰਪਰਕ ਵਿੱਚ ਸਨ ।
ਉਨ੍ਹਾਂ ਦੱਸਿਆ ਕਿ ਪੁੱਛ-ਗਿੱਛ ਦੌਰਾਨ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ੳਹ ਜੇਲ੍ਹ ਵਾਰਡਨ ਗੁਰਮੇਜ ਸਿੰਘ ਨੂੰ ਹੈਰੋਇਨ ਸਪਲਾਈ ਕਰਦੇ ਸਨ, ਜੋ ਅੱਗੇ ਜੇਲ੍ਹ ’ਚ ਬੈਠੇ ਨਸ਼ਾ ਤਸਕਰਾਂ ਤੱਕ ਨਸ਼ੇ ਦੀ ਸਪਲਾਈ ਪਹੁੰਚਾਉਂਦਾ ਸੀ । ਉਨ੍ਹਾਂ ਦੱਸਿਆ ਕਿ ਇੱਕ ਪੇਸ਼ੇਵਰਾਨਾ  ਅਤੇ ਤਕਨੀਕੀ ਜਾਂਚ ਉਪਰੰਤ ਐਨਡੀਪੀਐਸ ਐਕਟ ਦੇ ਤਹਿਤ  ਐਫਆਈਆਰ ਦਰਜ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀ.ਆਈ.ਏ. ਸਟਾਫ-2 ਦੀਆਂ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ  ਮਿਲੀ ਸੀ ਕਿ ਦੋ ਭਰਾਵਾਂ ਨੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੀ ਗਈ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਸ ਖੇਪ ਨੂੰ ਆਪਣੀ ਰਿਹਾਇਸ਼  ਗੁਰੂ ਹਰਗੋਬਿੰਦਪੁਰਾ, ਛੇਹਰਟਾ ਵਿਖੇ ਛੁਪਾਇਆ ਹੋਇਆ ਹੈ। 
ਇਤਲਾਹ  ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਡੀਸੀਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ ਆਈਪੀਐਸ, ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਮੰਡੇਰ ਅਤੇ ਏ.ਸੀ.ਪੀ. ਵੈਸਟ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਹੇਠ ਥਾਣਾ ਛੇਹਰਟਾ ਅੰਮ੍ਰਿਤਸਰ ਦੀਆਂ ਪੁਲੀਸ ਟੀਮਾਂ ਨੇ ਗੁਰੂ ਹਰਗੋਬਿੰਦਪੁਰਾ, ਛੇਹਰਟਾ ਅੰਮ੍ਰਿਤਸਰ ਵਿੱਚ ਸਥਿਤ ਡੇਰਾ ਰਾਧਾ ਸੁਆਮੀ ਨੇੜੇ ਇੱਕ ਘਰ ਵਿੱਚੋਂ ਦੋਵਾਂ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ। 
ਉਨ੍ਹਾਂ ਦੱਸਿਆ ਕਿ ਜੇਲ੍ਹ ਵਾਰਡਨ ਦੀ ਮਿਲੀਭੁਗਤ ਸਬੰਧੀ ਖੁਲਾਸੇ ਤੋਂ ਬਾਅਦ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਫਤਿਹਪੁਰ ਇਲਾਕੇ ਤੋਂ ਗੁਰਮੇਜ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਵਾਰਡਨ ਜੇਲ੍ਹ ਅੰਦਰ ਬੈਠੇ ਨਸ਼ਾ ਤਸਕਰ ਵਿਚਕਾਰ ਵਿਚੋਲੇ ਦਾ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਨਸ਼ਾ ਤਸਕਰਾਂ, ਜਿਨ੍ਹਾਂ ਨੂੰ ਹੈਰੋਇਨ ਸਪਲਾਈ ਕੀਤੀ ਜਾ ਰਹੀ ਸੀ ,ਦੀ ਪਛਾਣ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ ਅਤੇ 29 ਤਹਿਤ ਐਫ.ਆਈ.ਆਰ. ਨੰਬਰ 184, ਮਿਤੀ 09/10/2024 ਨੂੰ ਕੇਸ ਦਰਜ ਕੀਤਾ ਗਿਆ ਹੈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਜਲੰਧਰ ਸਕੂਲ 'ਚ 16 ਸਾਲ ਦੀ ਵਿਦਿਆਰਥਣ ਨਾਲ ਛੇੜਛਾੜ! DP ਮਾਸਟਰ 'ਤੇ ਇਲਜ਼ਾਮ, ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਪਿੰਡ 'ਚ ਖੌਫ ਦਾ ਮਾਹੌਲ
ਜਲੰਧਰ ਸਕੂਲ 'ਚ 16 ਸਾਲ ਦੀ ਵਿਦਿਆਰਥਣ ਨਾਲ ਛੇੜਛਾੜ! DP ਮਾਸਟਰ 'ਤੇ ਇਲਜ਼ਾਮ, ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਪਿੰਡ 'ਚ ਖੌਫ ਦਾ ਮਾਹੌਲ
ਸਾਗ ਬਣਾਉਂਦੇ ਸਮੇਂ ਨਾ ਕਰੋ ਇਹ 5 ਗਲਤੀਆਂ, ਖਰਾਬ ਹੋ ਜਾਵੇਗਾ ਸੁਆਦ! ਜਾਣੋ ਸਹੀ ਅਤੇ ਸਿਹਤਮੰਦ ਤਰੀਕਾ
ਸਾਗ ਬਣਾਉਂਦੇ ਸਮੇਂ ਨਾ ਕਰੋ ਇਹ 5 ਗਲਤੀਆਂ, ਖਰਾਬ ਹੋ ਜਾਵੇਗਾ ਸੁਆਦ! ਜਾਣੋ ਸਹੀ ਅਤੇ ਸਿਹਤਮੰਦ ਤਰੀਕਾ
ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਆਹ ਹਾਈਵੇਅ ਕਰਨਗੇ ਜਾਮ
ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਆਹ ਹਾਈਵੇਅ ਕਰਨਗੇ ਜਾਮ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (27-11-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (27-11-2025)
Advertisement

ਵੀਡੀਓਜ਼

Kangana Ranaut Statement :ਅਦਾਕਾਰਾ ਕੰਗਨਾ ਰਣੌਤ ਦਾ ਤਿੱਖਾ ਬਿਆਨ! ਕਿਸਨੂੰ ਕਿਸਨੂੰ ਕਿਹਾ ਘੁਸਪੈਠੀਏ?| Abp Sanjha
Asim Munir & ISI Killed Imran Khan?:ਸਾਬਕਾ PM ਇਮਰਾਨ ਖਾਨ ਦੀ ਹੱਤਿਆ?ਕਿੱਥੇ ਰੱਖੀ ਲਾਸ਼ ਖੁੱਲ੍ਹੇਗਾ ਵੱਡਾ ਰਾਜ਼!
Police ਦੀ ਗੱਡੀ ਦੇਖ ਘਬਰਾ ਕੇ ਜਦੋਂ ਲੱਗਾ ਭੱਜਣ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਆਰੋਪੀ | Abp Sanjha
Moga Chori News | ਮੋਗਾ ਪੁਲਿਸ ਵਲੋਂ ਚੋਰ ਨੂੰ ਦਿੱਤੀ ਅਜਿਹੀ ਸਜ਼ਾ;ਕੈਸ਼ ਸਮੇਤ ਸਾਮਾਨ ਕੀਤਾ ਬਰਾਮਦ | Abp Sanjha
Fatehgarh Sahib ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ | SHaheedi Samagam |Abp Sanjha
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਸਕੂਲ 'ਚ 16 ਸਾਲ ਦੀ ਵਿਦਿਆਰਥਣ ਨਾਲ ਛੇੜਛਾੜ! DP ਮਾਸਟਰ 'ਤੇ ਇਲਜ਼ਾਮ, ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਪਿੰਡ 'ਚ ਖੌਫ ਦਾ ਮਾਹੌਲ
ਜਲੰਧਰ ਸਕੂਲ 'ਚ 16 ਸਾਲ ਦੀ ਵਿਦਿਆਰਥਣ ਨਾਲ ਛੇੜਛਾੜ! DP ਮਾਸਟਰ 'ਤੇ ਇਲਜ਼ਾਮ, ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਪਿੰਡ 'ਚ ਖੌਫ ਦਾ ਮਾਹੌਲ
ਸਾਗ ਬਣਾਉਂਦੇ ਸਮੇਂ ਨਾ ਕਰੋ ਇਹ 5 ਗਲਤੀਆਂ, ਖਰਾਬ ਹੋ ਜਾਵੇਗਾ ਸੁਆਦ! ਜਾਣੋ ਸਹੀ ਅਤੇ ਸਿਹਤਮੰਦ ਤਰੀਕਾ
ਸਾਗ ਬਣਾਉਂਦੇ ਸਮੇਂ ਨਾ ਕਰੋ ਇਹ 5 ਗਲਤੀਆਂ, ਖਰਾਬ ਹੋ ਜਾਵੇਗਾ ਸੁਆਦ! ਜਾਣੋ ਸਹੀ ਅਤੇ ਸਿਹਤਮੰਦ ਤਰੀਕਾ
ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਆਹ ਹਾਈਵੇਅ ਕਰਨਗੇ ਜਾਮ
ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਆਹ ਹਾਈਵੇਅ ਕਰਨਗੇ ਜਾਮ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (27-11-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (27-11-2025)
ਅੱਜ ਇਸ ਨੈਸ਼ਨਲ ਹਾਈਵੇਅ ਵੱਲ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਖਬਰ! ਬਣ ਸਕਦੀ ਹੈ ਵੱਡੀ ਮੁਸੀਬਤ...ਰੇਲਵੇ ਟਰੈਕ ਵੀ ਹੋਣਗੇ ਜਾਮ
ਅੱਜ ਇਸ ਨੈਸ਼ਨਲ ਹਾਈਵੇਅ ਵੱਲ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਖਬਰ! ਬਣ ਸਕਦੀ ਹੈ ਵੱਡੀ ਮੁਸੀਬਤ...ਰੇਲਵੇ ਟਰੈਕ ਵੀ ਹੋਣਗੇ ਜਾਮ
2026 ‘ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ? ਛੁੱਟੀਆਂ ਦੀ ਲਿਸਟ ਜਾਰੀ, ਬੱਚਿਆਂ ਦੀਆਂ ਲੱਗੀਆਂ ਮੌਜਾਂ
2026 ‘ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ? ਛੁੱਟੀਆਂ ਦੀ ਲਿਸਟ ਜਾਰੀ, ਬੱਚਿਆਂ ਦੀਆਂ ਲੱਗੀਆਂ ਮੌਜਾਂ
20 ਸਾਲ ਬਾਅਦ ਭਾਰਤ 'ਚ ਹੋਣਗੇ CommonWealth Games, ਕਿਹੜੇ ਸ਼ਹਿਰ 'ਚ ਹੋਣਗੀਆਂ ਖੇਡਾਂ
20 ਸਾਲ ਬਾਅਦ ਭਾਰਤ 'ਚ ਹੋਣਗੇ CommonWealth Games, ਕਿਹੜੇ ਸ਼ਹਿਰ 'ਚ ਹੋਣਗੀਆਂ ਖੇਡਾਂ
ਪੰਜਾਬ ਸਰਕਾਰ ਨੇ 2026 ਲਈ ਕੈਲੰਡਰ ਕੀਤਾ ਤਿਆਰ, ਦੇਖੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ
ਪੰਜਾਬ ਸਰਕਾਰ ਨੇ 2026 ਲਈ ਕੈਲੰਡਰ ਕੀਤਾ ਤਿਆਰ, ਦੇਖੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ
Embed widget